ਚੰਡੀਗੜ੍ਹ, 24 ਸਤੰਬਰ : ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ....
ਪੰਜਾਬ
ਗੁਰਦਾਸਪੁਰ, 24 ਸਤੰਬਰ : ਗੁਰਦਾਸਪੁਰ ਸੀਮਾ ਸੁਰੱਖਿਆ ਬਲ ਦੀ 58 ਬਟਾਲੀਅਨ ਵਲੋਂ ਦੋਰਾਂਗਲਾ ਨੇੜੇ ਸਥਿਤ ਬੀਪੀਓ ਆਦੀਆਂ ਵਿਖੇ ਬੀਤੀ ਰਾਤ 8 ਵੱਜ ਕੇ 49 ਮਿੰਟ ਤੇ HIT ਨੰਬਰ 7 ਨੇ ਅਣਜਾਣ ਉੱਡਣ ਵਾਲੀ ਵਸਤੂ ਦੀ ਗੂੰਜਣ ਵਾਲੀ ਆਵਾਜ਼ ਸੁਣੀ। ਸੀਮਾ ਸੁਰੱਖਿਆ ਬਲ ਦੇ ਜਵਾਨ ਇਸਦੀ ਗਤੀਵਿਧੀ ਭਾਂਪ ਕੇ ਫਾਇਰਿੰਗ ਕਰਨ ਦੀ ਯੋਜਨਾ ਹੀ ਬਣਾ ਰਹੇ ਸਨ ਕਿ ਇਹ ਉੱਡਣ ਵਾਲੀ ਵਸਤੂ ਵਾਪਸ ਪਰਤ ਗਈ ਸੀ। ਜਾਣਕਾਰੀ ਅਨੁਸਾਰ ਡ੍ਰੋਨ ਦੇ ਵਾਪਸ ਪਰਤਣ ਦਾ ਸਮਾਂ 8 ਵਜਕੇ 55 ਮਿੰਟ ਨੋਟ ਕੀਤਾ ਗਿਆ ਹੈ। ਇਸ ਹਿਸਾਬ ਨਾਲ ਇਹ....
ਚੰਡੀਗੜ੍ਹ, 24 ਸਤੰਬਰ : ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਹੈ, ਉਨ੍ਹਾਂ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ 'ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ।....
ਚੰਡੀਗੜ੍ਹ, 24 ਸਤੰਬਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ 'ਤੇ ਕਰਜ਼ਿਆਂ ਅਤੇ ਖ਼ਜ਼ਾਨੇ 'ਚ ਆਉਣ ਵਾਲੇ ਪੈਸੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਨਵਜੋਤ ਸਿੱਧੂ ਨੇ ਕਿਹਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸਵਾਲ ਸਹੀ ਹਨ। ਉਸ ਨੇ ਬੜੇ ਤਿੱਖੇ ਸਵਾਲ ਕੀਤੇ ਹਨ। ਤੁਸੀਂ 2 ਸਾਲਾਂ 'ਚ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਅਗਲੇ ਸਾਲ ਜਦੋਂ ਬਜਟ ਪੇਸ਼ ਹੋਵੇਗਾ ਤਾਂ ਇਹ ਰਕਮ 70 ਹਜ਼ਾਰ ਕਰੋੜ ਰੁਪਏ ਹੋਵੇਗੀ। ਨਵਜੋਤ ਸਿੰਘ....
ਚੰਡੀਗੜ੍ਹ, 23 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਾ ਤਾਂ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਕਾਨੂੰਨ ਵਿਵਸਥਾ ਬਦ ਤੋਂ ਬੱਦਤਰ ਹੁੰਦੀ ਜਾ ਰਹੀ ਹੈ। ਇਹ ਗੱਲਾਂ ਅਸੀਂ ਨਹੀਂ ਕਹਿ ਰਹੇ ਸਗੋਂ 'ਆਪ' 'ਤੇ ਵਿਰੋਧੀ ਸਿਆਸੀ ਧਿਰਾਂ ਵੱਲੋਂ ਇਹ ਦੋਸ਼ ਲਗਾਏ ਜਾ ਰਹੇ ਹਨ। ਇਨ੍ਹਾਂ ਦੋਸ਼ਾਂ ਦਾ ਪ੍ਰਮਾਣ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਾਜ਼ੀ ਪੋਸਟ ਜਿਸ ਵਿੱਚ ਉਨ੍ਹਾਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਮਾਨ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਰਾਜਪਾਲ ਬਨਵਾਰੀ ਲਾਲ....
ਸਿਰਫ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਹੀ 49.73 ਕਰੋੜ ਰੁਪਏ ਪਾਏ ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ....
ਚੰਡੀਗੜ੍ਹ, 23 ਸਤੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਤੇ ਵੱਡੀ ਕਾਰਵਾਈ ਕਰਦਿਆਂ ਉਸਦੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਗੌਰਤਲਬ ਹੈ ਕਿ ਪੰਨੂ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (SFJ) ਦਾ ਮੁਖੀ ਹੈ। ਉਹ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਭਾਰਤ ਵਿਰੋਧੀ ਗੱਲਾਂ ਕਰਦਾ ਰਹਿੰਦਾ ਹੈ। ਹਾਲ ਹੀ ਵਿੱਚ ਹੋਏ ਕੈਨੇਡਾ-ਭਾਰਤ ਵਿਵਾਦ ਵਿੱਚ ਉਸ ਨੇ ਕੈਨੇਡਾ ਵਿੱਚ ਰਹਿੰਦੇ ਹਿੰਦੂਆਂ ਨੂੰ ਧਮਕੀਆਂ ਵੀ....
ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ ਵਿਭਾਗਾਂ ਦੇ 427 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 23 ਸਤੰਬਰ : ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਅਤੇ ਇਤਿਹਾਸਕ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ। ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ....
ਬਟਾਲਾ, 22 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬੀਬੀ ਸੁਲੱਖਣੀ ਜੀ ਦਾ 536ਵਾਂ ਵਿਆਹ ਪੁਰਬ ਸ਼ੁੱਕਰਵਾਰ ਨੂੰ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ੁੱਕਰਵਾਰ ਸਵੇਰੇ ਬਾਬੇ ਨਾਨਕ ਦੇ ਵਿਆਹ ਪੁਰਬ ਨੂੰ ਸਮਰਪਿਤ ਬਟਾਲਾ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਦੋ ਦਿਨ ਪਹਿਲਾਂ ਆਰੰਭ ਕੀਤੇ ਗਏ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਗੁਰਦੁਆਰਾ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੁਸ਼ੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਅਤੇ....
ਲੋਕਾਂ ਦੇ ਹਿੱਤ ਵਿੱਚ ਪੁਲਿਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਿਆ ਜਾਵੇਗਾ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੀ ਕੀਤੀ ਪ੍ਰਧਾਨਗੀ ਜਲੰਧਰ, 22 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ....
ਚੰਡੀਗੜ੍ਹ, 22 ਸਤੰਬਰ : ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ। ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦਾ ਉਦਘਾਟਨ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਸ੍ਰੀ ਕੇਸ਼ਵ....
ਚੰਡੀਗੜ੍ਹ, 22 ਸਤੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ....
ਬਕਾਇਆ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਵਿੱਚ ਆਈ ਖੜੋਤ ਚੰਡੀਗੜ੍ਹ, 21 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ 5637.4 ਕਰੋੜ ਰੁਪਏ ਰੁਕਣ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਸਿੰਘ ਮਾਨ ਨੇ ਚੇਤੇ ਕਰਵਾਇਆ ਕਿ ਦੇਸ਼ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਕੇਂਦਰੀ ਅਨਾਜ ਭੰਡਾਰ ਵਿੱਚ ਵੱਡਾ ਯੋਗਦਾਨ....
ਕ੍ਰਾਂਤੀਕਾਰੀ ਕਦਮ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਵਾਬਦੇਹੀ ਵੀ ਤੈਅ ਕਰੇਗਾ ਚੰਡੀਗੜ੍ਹ, 21 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਉਠਾ ਸਕਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਵਿਧਾਇਕਾਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ....
ਜ਼ੀਰਾ, 16 ਸਤੰਬਰ : ਬੀਤੀ ਰਾਤ ਸਥਾਨਕ ਸ਼ਹਿਰ ਦੇ ਕੋਟਈਸੇ ਖਾਂ ਰੋਡ ਤੇ ਵਾਪਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਪਿੰਡ ਮੰਗੇ ਖਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਲੋਹਕੇ ਖੁਰਦ ਨੁੰ ਜਾ ਰਹੇ ਸਨ, ਜਦੋਂ ਉਹ ਬਜਰੰਗ ਭਵਨ ਕਾਲਜ, ਕੋਟਈਸੇ ਖਾਂ ਰੋਡ ਜ਼ੀਰਾ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਇੱਕ ਕਾਰ ਨਾਲ ਸਿੱਧੀ ਟੱਕਰ ਹੋ ਗਈ।ਜਿਸ ਕਾਰਨ ਇਸ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ....