ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੰਮ੍ਰਿਤਸਰ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ....
ਕੇਂਦਰ ਸਰਕਾਰ ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ  ਲਵੇ :  ਮੁੱਖ ਮੰਤਰੀ ਮਾਨ
ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ : ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ....
ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ
ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਕਰਨ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਲੇਬਰ ਕਾਲੋਨੀਆਂ ਵਿੱਚ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈਆਂ ਜਾਣਗੀਆਂ ਉਦਯੋਗਪਤੀਆਂ ਨੂੰ ਬੇਸਮੈਂਟ ਦੀ ਖੁਦਾਈ ਕਰਨ ਦੀ ਪ੍ਰਵਾਨਗੀ 72 ਘੰਟਿਆਂ ਵਿੱਚ ਮਿਲੇਗੀ ਸੂਬੇ ਵਿੱਚ ਉਦਯੋਗ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ, 15 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ....
ਬਾਬੇ ਦੇ ਭੇਸ਼ ਵਿੱਚ ਆਏ ਲੁਟੇਰੇ ਨੇ ਬਜ਼ੁਰਗ ਜੋੜੇ ਤੋਂ ਲੁੱਟੇ 16 ਲੱਖ ਦੇ ਗਹਿਣੇ, ਪੁਲਿਸ ਵੱਲੋਂ ਜਾਂਚ ਸ਼ੁਰੂ
ਜਲੰਧਰ, 14 ਸਤੰਬਰ : ਸਥਾਨਕ ਸ਼ਹਿਰ ਵਿੱਚ ਬਾਬਿਆਂ ਦੇ ਭੇਸ਼ ਵਿੱਚ ਆਏ ਅਣਪਛਾਤਿਆਂ ਵੱਲੋਂ ਇੱਕ ਬਜ਼ੁਰਗ ਜੋੜੇ ਨੂੰ ਨਿਸ਼ਾਨਾ ਬਣਾਉਂਦਿਆਂ 16 ਲੱਖ ਦੇ ਗਹਿਣੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਰਾਜ ਨਗਰ ‘ਚ ਬੈਂਕ ਤੋਂ ਵਾਪਸ ਆ ਰਹੇ ਇੱਕ ਬਜ਼ੁਰਗ ਜੋੜੇ ਦਾ ਪਿੱਛਾ ਕਰਦਿਆਂ ਬਾਬੇ ਦੇ ਭੇਸ਼ ਵਿੱਚ ਆਏ ਲੁਟੇਰਿਆਂ ਨੇ ਘਰ ਦੇ ਅੰਦਰ ਵੜ੍ਹ ਕੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਸਿਹਤ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਦਿਵਾਉਣ ਦਾ ਝਾਂਸਾ ਦੇ ਕੇ ਘਰ ਦਾ ਸੋਨਾ ਡਬਲ ਕਰਨ ਦੀ ਗੱਲ ਆਖੀ....
ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ
ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ ਸਨਅਤਕਾਰਾਂ ਦੀਆਂ ਲੋੜਾਂ ਤੇ ਸਹੂਲਤ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਨਗੀਆਂ ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ ਅੰਮ੍ਰਿਤਸਰ, 14 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ....
ਸਮਰਾਲਾ ‘ਚ ਜੇਠ ਵੱਲੋਂ ਘਰੇਲੂ ਕਲੇਸ ਕਾਰਨ ਭਰਜਾਈ ਦਾ ਕਤਲ  
ਸਮਰਾਲਾ, 13 ਸਤੰਬਰ : ਸਥਨਕ ਸ਼ਹਿਰ ਦੇ ਨੇੜਲੇ ਪਿੰਡ ਜਲਣਪੁਰ ‘ਚ ਜੇਠ ਵੱਲੋਂ ਘੇਰਲੂ ਕਲੇਸ ਕਾਰਨ ਆਪਣੀ ਭਰਜਾਈ ਦਾ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਮ੍ਰਿਤਕਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਸਿਵਲ ਹਸਪਤਾਲ ‘ਚ ਮ੍ਰਿਤਕ ਕਰਮਜੀਤ ਕੌਰ ਦੀ ਭਰਜਾਈ ਬਲਵਿੰਦਰ ਕੌਰ ਨੇ ਦੱਸਿਆ ਕਿ ਕਰਮਜੀਤ ਕੌਰ ਦਾ ਪੇਕਾ ਪਿੰਡ ਦੁੱਗਰੀ (ਚਮਕੌਰ ਸਾਹਿਬ) ਹੈ। ਉਨ੍ਹਾਂ ਦੱਸਿਆ ਕਿ ਕਰਮਜੀਤ ਕੌਰ ਦਾ ਵਿਆਹ ਪਿੰਡ ਜੱਲਣਪੁਰ ਵਿਖੇ ਹੋਇਆ ਸੀ, ਉਨ੍ਹਾਂ ਦੱਸਿਆ ਕਿ ਕਰਮਜੀਤ....
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼
ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ ਗੁਰੂਆਂ ਦੀ ਪਾਵਨ ਨਗਰੀ ਵਿੱਚ ਹੁਣ ਨਸ਼ਿਆਂ ਦੀ ਬਜਾਏ ਮਿਆਰੀ ਸਿੱਖਿਆ ਮਿਲਣੀ ਸ਼ੁਰੂ ਹੋਈ ’ਸਿੱਖਿਆ ਕ੍ਰਾਂਤੀ ਰੈਲੀ’ ਵਿੱਚ ਠਾਠਾਂ ਮਾਰਦੇ ਇਕੱਠ ਨੇ ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਦਾ ਸਬੂਤ ਦਿੱਤਾ ਹਰੀ ਕ੍ਰਾਂਤੀ ਅਤੇ ਚਿੱਟੀ ਕ੍ਰਾਂਤੀ ਤੋਂ ਬਾਅਦ ਪੰਜਾਬ ਨੂੰ ਹੁਣ ਸਿੱਖਿਆ ਕ੍ਰਾਂਤੀ ਵਜੋਂ ਜਾਣਿਆ ਜਾਵੇਗਾ ਅੰਮ੍ਰਿਤਸਰ, 13 ਸਤੰਬਰ : ਸੂਬੇ ਦੇ....
ਸਾਬਕਾ ਵਿੱਤ ਮੰਤਰੀ ਵੱਲੋਂ 9 ਸਾਲ ਖਾਲੀ ਖਜ਼ਾਨੇ ਦੀ ਰਟ ਕਾਰਨ ਨੌਜਵਾਨਾਂ ਦਾ ਮਨੋਬਲ ਟੁੱਟਿਆ ਹੈ : ਮੁੱਖ ਮੰਤਰੀ ਭਗਵੰਤ ਮਾਨ 
ਕਿਹਾ, ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਫਿਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਤਿੱਖਾ ਹਮਲੇ ਬੋਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 9 ਸਾਲ ਖਾਲੀ ਖਜ਼ਾਨੇ ਦੀ ਰਟ ਕਾਰਨ ਨੌਜਵਾਨਾਂ ਦਾ ਮਨੋਬਲ ਟੁੱਟਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ....
ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ‘ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਡਾ. ਬਲਜੀਤ ਕੌਰ
ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ....
ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ 6 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ 
21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ ਯਾਦਗਾਰ ਸਥਾਪਤ ਨਾ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੂਬੇ ਵਿੱਚ ਸੈਰ-ਸਪਾਟੇ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ ਫਿਰੋਜ਼ਪੁਰ, 12 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਦਾ....
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਗ੍ਰਿਫਤਾਰ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਜ਼ੀਰਕਪੁਰ ਵਿਖੇ ਹਾਲ ਹੀ ਵਿੱਚ ਵਾਪਰੀ ਮੈਟਰੋ ਪਲਾਜ਼ਾ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ....
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੋਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਨ ਦੇਣਾ ਚਾਹੁੰਦਾ ਹਾਂ: ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਦੁਆਵਾਂ ਲੈਣ ਲਈ ਕੰਮ ਜਾਰੀ ਰਹਿਣਾ ਚਾਹੀਦਾ ਹੈ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦਾ ਕੀਤਾ ਉਦਘਾਟਨ ਫ਼ਿਰੋਜ਼ਪੁਰ ਵਿੱਚ ਸਾਰਾਗੜ੍ਹੀ ਯਾਦਗਾਰ ਨੂੰ ਮੁਕੰਮਲ ਰਨ ਅਤੇ ਅੰਮ੍ਰਿਤਸਰ ਵਿੱਚ ਸੈਲੀਬ੍ਰੇਸ਼ਨ ਡੈਸਟੀਨੇਸ਼ਨ ਸਥਾਪਨ ਕਰਨ ਦਾ ਕੀਤਾ ਐਲਾਨ ਜੇ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਲਾਜ਼ਮੀ ਵਿਸ਼ਵ ਦਾ ਮੋਹਰੀ ਸੂਬਾ ਬਣਾਉਣਾ....
ਪਿੰਡ ਸਿਧਾਣਾ 'ਚ  ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਰਾਮਪੁਰਾ ਫੂਲ, 10 ਸਤੰਬਰ : ਰਾਮਪੁਰਾ ਫੂਲ ਵਿੱਚ ਪੈਂਦੇ ਪਿੰਡ ਸਿਧਾਣਾ ਵਿਖੇ ਬੀਤੀ ਰਾਤ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕਤਲ ਨੂੰ ਅੰਜਾਮ ਦੇਣ ਵਾਲਿਆਂ ਦੀ ਗਿਣਤੀ ਦੋ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਨਸ਼ਾ ਕਮੇਟੀ ਬਣਾ ਕੇ ਦਿਨ ਰਾਤ ਪਹਿਰੇਦਾਰੀ ਕੀਤੀ ਜਾ ਰਹੀ ਹੈ। ਉਨ੍ਹਾਂ....
ਐਲਪੀਯੂ ‘ਚ ਹਥਿਆਰਬੰਦ ਬਦਮਾਸ਼ਾਂ ਨੇ ਨੌਜਵਾਨਾਂ ਤੇ ਕੀਤਾ ਹਮਲਾ, ਇੱਕ ਦੀ ਮੌਤ, ਦੋ ਜਖ਼ਮੀ
ਜਲੰਧਰ, 09 ਸਤੰਬਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਕੁੱਝ ਹਥਿਆਰਬੰਦ ਬਦਮਾਸਾਂ ਵੱਲੋਂ ਹਮਲਾ ਕਰਕੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਹੈ, ਇਸ ਹਮਲੇ ਵਿੱਚ ਦੋ ਨੌਜਵਾਨਾਂ ਦੇ ਜਖ਼ਮੀ ਵੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਆਪਣੇ ਸਾਥੀਆਂ ਸਮੇਤ ਯੂਨੀਵਰਸਿਟੀ ਦੇ ਲੋਹ ਗੇਟ ਕੋਲ ਖੜ੍ਹਾ ਸੀ ਕਿ ਅਚਾਨਕ 30 ਦੇ ਕਰੀਬ ਹਥਿਆਰਬੰਦ ਬਦਮਾਸ਼ ਆਏ ਤੇ ਜਿੰਨ੍ਹਾਂ ਕੋਲ ਤੇਜ਼ਧਾਰ ਹਥਿਆਰ ਤੇ ਪਿਸਤੌਲ ਸਨ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ....
ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਅਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ : ਭਗਵੰਤ ਸਿੰਘ ਮਾਨ 
ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ ਜਲੰਧਰ, 9 ਸਤੰਬਰ : ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਪੁਲੀਸ ਵਿੱਚ ਨਵੇਂ ਭਰਤੀ ਹੋਏ 560 ਸਬ....