ਪੰਜਾਬ

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ
ਜਲੰਧਰ, 9 ਸਤੰਬਰ : ਵਿਰੋਧੀ ਧਿਰਾਂ ਵੱਲੋਂ ਤੱਥ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਨੇਤਾ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿਉਂਕਿ ਇਹ ਨੇਤਾ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਵਿਚ ਉਨ੍ਹਾਂ ਦੇ ਖਿੜਦੇ ਚਿਹਰੇ ਬਰਦਾਸ਼ਤ ਨਹੀਂ ਕਰ ਸਕਦੇ। ਅੱਜ ਇੱਥੇ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਭਰਤੀ ਦੇ ਮਸਲੇ ਉਤੇ....
ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ 'ਚੋਂ 15 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਖੇਪ ਦੀ ਤਸਕਰੀ ਨਦੀ ਦੇ ਰਸਤਿਓਂ ਹੋਣ ਦਾ ਸ਼ੱਕ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਨੂੰ ਫੜਨ ਲਈ ਛਾਪੇਮਾਰੀ ਜਾਰੀ; ਭੱਜਣ ਵਿੱਚ ਕਾਮਯਾਬ ਹੋ ਗਏ ਸਨ ਦੋਵੇਂ ਮੁਲਜ਼ਮ: ਏ.ਆਈ.ਜੀ. ਲਖਬੀਰ ਸਿੰਘ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਪਿਛਲੇ 45 ਦਿਨਾਂ ਅੰਦਰ 145 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ/ਫਾਜ਼ਿਲਕਾ, 9 ਸਤੰਬਰ : ਮੁੱਖ ਮੰਤਰੀ ਭਗਵੰਤ....
ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰ ਗ੍ਰਿਫਤਾਰ, 3 ਪਿਸਤੌਲ ਬਰਾਮਦ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; 3 ਪਿਸਤੌਲ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਨੇਪਾਲ ਭੱਜਣ ਦੀ ਕੋਸ਼ਿਸ਼ ਦੌਰਾਨ ਦੋਸ਼ੀ ਸੁਖਮਨ ਬਰਾੜ ਗ੍ਰਿਫਤਾਰ, ਬਾਕੀ ਦੋ ਸਾਥੀਆਂ ਨੂੰ ਗੁਰੂਗ੍ਰਾਮ ਤੋਂ ਕੀਤਾ ਕਾਬੂ: ਡੀਜੀਪੀ ਗੌਰਵ ਯਾਦਵ ਜਾਂਚ ਅਨੁਸਾਰ ਗੈਂਗਸਟਰ ਸੋਨੂੰ ਖੱਤਰੀ ਹਵਾਲਾ ਦੇ ਲੈਣ-ਦੇਣ ਰਾਹੀਂ....
ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਨੌਕਰੀ ਤੋਂ ਦਿੱਤੇ ਅਸਤੀਫੇ
ਚੰਡੀਗੜ੍ਹ, 07 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਪਟਵਾਰੀਆਂ ਵਿਚਕਾਰ ਚੱਲ ਰਿਹਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸਰਕਾਰ ਅਤੇ ਪਟਵਾਰੀਆਂ ਦੇ ਵਿਵਾਦ ਵਿੱਚ ਹੁਣ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ, ਜਿਸ ‘ਚ 19 ਪਟਵਾਰੀਆਂ ਵੱਲੋਂ ਅਸਤੀਫੇ ਦੇ ਕੇ ਨੌਕਰੀ ਛੱਡਣ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਇਹ ਅਸਤੀਫੇ ਦੇਣ ਵਾਲੇ ਉਹ ਪਟਵਾਰੀ ਹਨ, ਜਿੰਨ੍ਹਾਂ ਨੂੰ ਪੰਜਾਬ ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਖਾਲੀ ਪਟਵਾਰ ਸਰਕਲਾਂ ਨੂੰ ਚਲਾਉਣ ਲਈ ਠੇਕੇ ਤੇ....
ਪ੍ਰਸਿੱਧ ਇਤਿਹਾਸਕਾਰ ਪ੍ਰੋ.ਪ੍ਰਿਥੀਪਾਲ ਸਿੰਘ ਕਪੂਰ ਨਹੀਂ ਰਹੇ
ਚੰਡੀਗੜ੍ਹ, 7 ਸਤੰਬਰ : ਪ੍ਰਸਿੱਧ ਇਤਿਹਾਸਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋ ਵਾਈਸ ਚਾਂਸਲਰ ਪ੍ਰੋਃ ਪਿਰਥੀਪਾਲ ਸਿੰਘ ਦਾ ਅੱਜ ਦੁਪਹਿਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲਗਪਗ 90 ਸਾਲ ਦੇ ਸਨ। ਪ੍ਰੋ. ਕਪੂਰ ਨੇ ਆਪਣਾ ਵਿਦਿਅਕ ਸਫ਼ਰ ਰਾਮਗੜ੍ਹੀਆ ਕਾਲਜ ਫਗਵਾੜਾ ਵਿੱਚ ਪੜ੍ਹਾਉਣ ਤੋਂ ਆਰੰਭਿਆ ਤੇ ਉਸ ਤੋਂ ਬਾਅਦ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿੱਚ ਇਤਿਹਾਸ ਦੇ ਪ੍ਰੋਫੈਸਰ ਬਣੇ। ਉਹ ਗੁਰੂ ਨਾਨਕ ਨਵਭਾਰਤ ਕਾਲਜ ਨਰੂੜ ਪਾਂਛਟਾ (ਜਲੰਧਰ) ਤੇ ਜੀ ਜੀ ਐੱਨ ਖਾਲਸਾ ਕਾਲਿਜ....
ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ, 9 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਜਲੰਧਰ, 7 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਲੀ ਕੋਲੋਂ 50 ਕਿਲੋ....
ਸਾਹਨੇਵਾਲ ਏਅਰਪੋਰਟ ਤੋਂ ਉਡਾਣਾਂ ਮੁੜ ਸ਼ੁਰੂ : ਭਗਵੰਤ ਸਿੰਘ ਮਾਨ
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ, ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ ਮੁੱਖ ਮੰਤਰੀ ਨੇ ਐਨ.ਸੀ.ਆਰ. ਨਾਲ ਏਅਰ ਕੁਨੈਕਟੀਵਿਟੀ ਹੋਣ ਕਾਰਨ ਇਸ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ ਆਦਮਪੁਰ, ਹਲਵਾਰਾ ਤੇ ਬਠਿੰਡਾ ਦੇ ਹਵਾਈ ਅੱਡਿਆਂ ਤੋਂ ਜਲਦੀ ਹੀ ਹੋਰ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ ਲੁਧਿਆਣਾ, 6 ਸਤੰਬਰ : ਕੌਮੀ ਰਾਜਧਾਨੀ....
ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ‘ਚ ਵਾਧਾ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਕੀਤੇ ਜ਼ਬਤ 
ਚੰਡੀਗੜ੍ਹ, 6 ਸਤੰਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਸੀਲ ਕੀਤੇ ਬੈਂਕ ਲਾਕਰਾਂ ਵਿੱਚੋਂ 4 ਕਿਲੋ ਸੋਨੇ ਦੇ ਗਹਿਣੇ ਜ਼ਬਤ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 2.12 ਕਰੋੜ ਰੁਪਏ ਹੈ। ਏਜੰਸੀ ਦੇ ਸੀਨੀਅਰ ਅਧਿਕਾਰੀਆਂ ਦੇ ਅਨੁਸਾਰ ਟੀਮ ਨੇ 4 ਸਤੰਬਰ ਨੂੰ ਲੁਧਿਆਣਾ ਵਿੱਚ ਜ਼ਬਤ ਕੀਤੇ ਬੈਂਕ ਲਾਕਰਾਂ ਦੀ ਮਨੀ ਲਾਂਡਰਿੰਗ ਰੋਕਥਾਮ ਐਕਟ....
ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ : ਅਨਮੋਲ ਗਗਨ ਮਾਨ
ਟੂਰਜਿਮ ਸਮਿਟ ਦੌਰਾਨ ਰਾਜ ਦੇ ਸੈਰ-ਸਪਾਟੇ ਨਾਲ ਸਬੰਧਤ ਖਜਾਨੇ ਨੂੰ ਕੀਤਾ ਜਾਵੇਗਾ ਪ੍ਰਦਰਸ਼ਿਤ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦਾ ਕੀਤਾ ਐਲਾਨ ਕਿਹਾ, ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਵਾਲੀਆਂ ਥਾਵਾਂ ਦੀ ਪਹਿਚਾਣ ਕਰਕੇ ਸੈਲਾਨੀਆਂ ਲਈ ਕੀਤਾ ਗਿਆ ਤਿਆਰ ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ਵਿੱਚ ਨਿਭਾਏਗਾ ਅਹਿਮ ਭੂਮਿਕਾ ਚੰਡੀਗੜ੍ਹ, 6 ਸਤੰਬਰ : “ਪਹਿਲਾ....
ਪੰਜਾਬ ਵਿੱਚ ਆਪ ਤੇ ਕਾਂਗਰਸ ਦਾ ਕੋਈ ਗਠਜੋੜ ਨਹੀਂ ਹੋਵੇਗਾ, ਕਾਂਗਰਸ 13 ਸੀਟਾਂ ਤੇ ਚੋਣ ਲੜੇਗੀ : ਰਾਜਾ ਵੜਿੰਗ
ਚੰਡੀਗੜ੍ਹ, 5 ਸਤੰਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਕੋਈ ਗਠਜੋੜ ਨਹੀਂ ਹੋਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਆਉਂਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਦੀਆਂ 13 ਸੀਟਾਂ ਤੇ ਚੋਣ ਲੜੇਗੀ। ਪ੍ਰਧਾਨ ਵੜਿੰਗ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਵੀ ਉਨ੍ਹਾਂ ਨੂੰ ਇਹੀ ਕਿਹਾ ਗਿਆ ਹੈ ਕਿ 13 ਸੀਟਾਂ ਤੇ ਚੋਣ ਲੜਨ ਲਈ ਤਿਆਰੀ ਕਰੋ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਵਾਰ....
ਫਾਜ਼ਿਲਕਾ ‘ਚ ਅਗਵਾ ਕੀਤੇ ਵਪਾਰੀ ਨੂੰ ਛੱਡਣ ਬਦਲੇ ਮੰਗੇ 20 ਕਰੋੜ, ਪੁਲਿਸ ਨੇ ਦੋਸ਼ੀ ਕੀਤੇ ਕਾਬੂ
ਅਗਵਾਕਾਰਾਂ ਨੇ ਅਮਰੀਕਾ ਵਿੱਚ ਉਸਦੇ ਕੋਲ ਕੰਮ ਕੀਤਾ ਸੀ ਅਤੇ ਉਨ੍ਹਾਂ ਨੇ ਉਸਨੂੰ ਲੁੱਟਣ ਦੇ ਬਹਾਨੇ ਇਹ ਸਾਰਾ ਸਵਾਂਗ ਰਚਿਆ : ਪੀੜਤ ਵਪਾਰੀ 20 ਕਰੋੜ ਦੀ ਫਿਰੌਤੀ ਦੀ ਮੰਗ ਮਾਮਲਾ ਸ਼ੁਰੂ ਹੋਇਆ ਅਤੇ ਅੰਤ ਵਿੱਚ 12 ਲੱਖ ਡਾਲਰਾਂ ਉੱਤੇ ਆਕੇ ਦੋਵਾਂ ਧਿਰਾਂ ਦੀ ਸਹਿਮਤੀ ਬਣੀ : ਐੱਸ.ਐੱਸ.ਪੀ ਫਾਜਿਲਕਾ, 05 ਸਤੰਬਰ : ਪੰਜਾਬ ਦੇ ਹਲਾਤ ਸੁਧਰਨ ਦੀ ਬਜਾਏ ਦਿਨੋ ਦਿਨ ਵਿਗੜਦੇ ਹੀ ਜਾ ਰਹੇ ਹਨ, ਪਹਿਲਾਂ ਨਸ਼ਿਆਂ ਗ੍ਰਿਫਤ ‘ਚ ਫਸਿਆਂ ਵੱਲੋਂ ਛੋਟੀਆਂ ਮੋਟੀਆਂ ਚੋਰੀਆਂ-ਲੁੱਟਾਂ ਖੋਹਾਂ ਕਰਨ ਦੀਆਂ ਖਬਰਾਂ ਸਾਹਮਣੇ....
ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ : ਡਾ. ਬਲਜੀਤ ਕੌਰ
ਸੂਬੇ ‘ਚ ਪੋਸ਼ਣ ਮਾਹ 30 ਸਤੰਬਰ ਤੱਕ ਜਾਵੇਗਾ ਮਨਾਇਆ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਤੰਦਰੁਸਤ ਸਿਹਤ ਲਈ ਵਚਨਬੱਧ ਚੰਡੀਗੜ੍ਹ, 5 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ....
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਪੰਜਾਬ ਵਿੱਚ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਮੰਤਵ ਨਾਲ ਚੁੱਕਿਆ ਕਦਮ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ ਮੋਗਾ, 5 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ....
ਤਰਨਤਾਰਨ ਸੀਆਈਏ ਨੇ ਹੈਰੋਇਨ ਅਤੇ 1 ਕਰੋੜ ਦੀ ਨਕਦੀ ਸਮੇਤ 6 ਨੂੰ ਕੀਤਾ ਕਾਬੂ 
ਤਰਨਤਾਰਨ, 04 ਸਤੰਬਰ : ਤਰਨਤਾਰਨ ਪੁਲਿਸ ਸੀਆਈਏ ਸਟਾਫ ਨੇ 7 ਮੈਂਬਰੀ ਗਿਰੋਹ ਦੇ 6 ਮੈਂਬਰਾਂ ਕੋਲੋਂ 1 ਕਿਲੋ 200 ਗ੍ਰਾਮ ਹੈਰੋਇਨ, 1 ਪਿਸਤੌਲ-315, 1 ਕਾਰਤੂਸ, 1 ਕਰੋੜ ਰੁਪੈ ਦੀ ਭਾਰਤੀ ਕਰੰਸੀ, 1 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਦਾ ਸਦਰ ਪੁਲਿਸ ਤਰਨਤਾਰਨ ਵਿੱਚ ਕੇਸ ਦਰਜ ਕਰਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ....
ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 1548 ਕਿਲੋ ਹੈਰੋਇਨ ਬਰਾਮਦ
ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.96 ਕਰੋੜ ਦੀ ਡਰੱਗ ਮਨੀ, 872-ਕਿਲੋ ਅਫੀਮ, 446 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਦੀਆਂ ਗ੍ਰਿਫਤਾਰੀ ਸਬੰਧੀ ਮੁਹਿੰਮ ਵਿੱਚ ਗ੍ਰਿਫਤਾਰੀਆਂ ਦੀ ਗਿਣਤੀ 1062 ਤੱਕ ਅੱਪੜੀ....