ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ ਚੰਡੀਗੜ੍ਹ, 11 ਅਗਸਤ : ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ....
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ : ਡਾ. ਬਲਜੀਤ ਕੌਰ
ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਮਨਾਇਆ ਚੰਡੀਗੜ੍ਹ, 11 ਅਗਸਤ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਇਸ ਸਿੱਖਿਆ ਨਾਲ ਹੀ ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ....
ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਸਭ ਤੋਂ ਵੱਡਾ ਖ਼ਤਰਾ - ਹਰਪਾਲ ਚੀਮਾ
'ਆਪ' ਨੇ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰਨ ਵਾਲੀ ਕਮੇਟੀ 'ਚ ਸੀਜੇਆਈ ਦੀ ਥਾਂ ਕੈਬਨਿਟ ਮੰਤਰੀ ਨੂੰ ਸ਼ਾਮਲ ਕਰਨ ਵਾਲੇ ਬਿੱਲ ਨੂੰ ਲੈ ਕੇ ਭਾਜਪਾ 'ਤੇ ਕੀਤਾ ਹਮਲਾ ਕਮੇਟੀ ਵਿੱਚ ਚੀਫ਼ ਜਸਟਿਸ ਦੀ ਥਾਂ ਕੈਬਨਿਟ ਮੰਤਰੀ ਨੂੰ ਰੱਖਣਾ ਸਾਬਤ ਕਰਦਾ ਹੈ ਕਿ ਭਾਜਪਾ ਦੇਸ਼ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ - ਹਰਪਾਲ ਚੀਮਾ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹਾ ਹੈ, ਮੋਦੀ ਸਰਕਾਰ ਦੇਸ਼ ਦੀਆਂ ਅਹਿਮ ਲੋਕਤਾਂਤਰਿਕ ਸੰਸਥਾਵਾਂ 'ਤੇ ਇਕ-ਇਕ ਕਰਕੇ ਕਬਜ਼ਾ ਕਰ ਰਹੀ ਹੈ : ਹਰਪਾਲ ਚੀਮਾ....
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ, ਪੰਚਾਇਤਾਂ ਭੰਗ
ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਚੰਡੀਗੜ੍ਹ, 11 ਅਗਸਤ : ਪੰਜਾਬ ਵਿੱਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਅੱਜ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਉਥੇ ਮੈਨੇਜਰ ਲਗਾਏ ਗਏ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਰਾਜ ਸਰਕਾਰ ਦੇ ਪੰਚਾਇਤੀ ਰਿਕਾਰਡ ਦੀ ਸੰਭਾਲ ਅਤੇ ਸੁਰੱਖਿਆ ਲਈ ਸਮਾਜਿਕ ਸਿੱਖਿਆ....
ਪੰਜਾਬ ਸਰਕਾਰ ਦੇ ਦੋ ਮੰਤਰੀਆਂ ਦੀ ਛੁੱਟੀ ਹੋਣ ਦੀਆਂ ਕਿਆਸਅਰਾਈਆਂ, ਵਿਭਾਗਾਂ ਵਿੱਚ ਰੱਦੋਬੱਦਲ ਕਰਨ ਦੀ ਵੀ ਚਰਚਾ
ਚੰਡੀਗੜ੍ਹ, 10 ਅਗਸਤ : ਪੰਜਾਬ ਕੈਬਨਿਟ ਵਿੱਚ ਫਿਰ ਤੋਂ ਵੱਡਾ ਫੇਰ-ਬਦਲ ਹੋਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨਾਲ ਬੀਤੀ ਸ਼ਾਮ ਮੁਲਾਕਾਤ ਕੀਤੀ ਗਈ ਹੈ, ਜਿਸ ਤੋਂ ਬਾਅਦ ਹੀ ਮੰਤਰੀ ਮੰਡਲ ਵਿੱਚ ਬਦਲਾਅ ਕੀਤੇ ਜਾਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਕਿਉਂਕਿ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ....
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲੇ 'ਚ ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ
ਘੁਟਾਲੇ ਵਿੱਚ ਨਾਮਜ਼ਦ ਦੋ ਔਰਤਾਂ ਗ੍ਰਿਫ਼ਤਾਰ ਅਤੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 10 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ....
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
ਮੁੱਖ ਮੰਤਰੀ ਭਗਵੰਤ ਮਾਨ ਪੱਤਰ ਲਿਖ ਕੇ ਵੀ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖ ਚੁੱਕੇ ਹਨ ਨਿਯਮਾਂ ਵਿੱਚ ਛੋਟ ਦੀ ਮੰਗ ਸੂਬੇ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਸਿਰਫ਼ ਨਿਯਮਾਂ ਵਿੱਚ ਤਬਦੀਲੀ ਦੀ ਲੋੜ: ਅਨੁਰਾਗ ਵਰਮਾ ਪੰਜਾਬ ਦਾ ਦੌਰਾ ਕਰਨ ਆਈ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਮੁੱਖ ਸਕੱਤਰ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 10 ਅਗਸਤ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮੱਦਦ ਦੇ ਨਿਯਮਾਂ....
ਸਰਕਾਰ ਨੇ ਬੀ.ਏ ਪਾਸ ਨੌਜਵਾਨਾਂ ਲਈ ਮੰਗੀਆਂ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ
ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਮੁਫ਼ਤ ਕੋਰਸ ਅਰਜ਼ੀਆਂ ਭਰਨ ਦੀ ਆਖਰੀ ਮਿਤੀ 20 ਅਗਸਤ ਚੰਡੀਗੜ੍ਹ, 10 ਅਗਸਤ : ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਵਿੱਚ ਇੱਕ ਸਾਲ ਦੀ....
ਸਥਾਨਕ ਸਰਕਾਰਾਂ ਮੰਤਰੀ ਨੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਦੇ ਮਾਪਦੰਡਾਂ ਤਹਿਤ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 10 ਅਗਸਤ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਵੀਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਸੰਗਰੂਰ ਵਿੱਚ ਪੈਂਦੀਆਂ ਨਗਰ ਨਿਗਮ, ਪਟਿਆਲਾ, ਨਗਰ ਕੌਂਸਲ/ਨਗਰ ਪੰਚਾਇਤ ਸਨੌਰ, ਘਨੌਰ, ਘੱਗਾ, ਦੇਵੀਗੜ੍ਹ, ਸੰਗਰੂਰ, ਚੀਮਾ, ਮੁਨਕ, ਦਿੜ੍ਹਬਾ ਅਤੇ ਖਨੌਰੀ ਦੇ ਵਿਕਾਸ ਕਾਰਜਾਂ ਸਬੰਧੀ ਸਿਹਤ ਤੇ....
ਮੁਕਾਬਲੇ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ, ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ
ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਕਾਰ 'ਚ ਸਵਾਰ ਵਿਅਕਤੀਆਂ ਨੇ ਪੁਲਿਸ ਟੀਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ: ਡੀਜੀਪੀ ਚੰਡੀਗੜ੍ਹ/ਬਰਨਾਲਾ, 9 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ....
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ
ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਤੇ ਸਮਰਪਿਤ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 9 ਅਗਸਤ : ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ....
ਸ਼ਰਾਬ ਪੀਣ ਦੇ ਦੋਸ਼ ‘ਚ ਸਿੱਖਿਆ ਮੰਤਰੀ ਬੈਂਸ ਵੱਲੋਂ ਪ੍ਰਿੰਸੀਪਲ ਮੁਅੱਤਲ, ਸਟਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ
ਰੋਪੜ, 08 ਅਗਸਤ : ਰੋਪੜ ਨੇੜਲੇ ਪਿੰਡ ਢੇਰ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾਅ ਰਹੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਵੱਲੋਂ ਮੁਅੱਤਲ ਕਰ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪਤਾ ਲੱਗਾ ਸੀ ਕਿ ਉਕਤ ਸਕੂਲ ਦਾ ਪ੍ਰਿੰਸੀਪਲ ਸਕੂਲ ਸਮੇਂ ‘ਚ ਸ਼ਰਾਬ ਦਾ ਸੇਵਨ ਕਰਦਾ ਹੈ ਅਤੇ ਸਕੂਲ ਕੁੜੀਆਂ ਦਾ ਹੈ, ਜਿਸ ਕਾਰਨ ਉਨ੍ਹਾਂ ਨੇ ਸਕੂਲ ‘ਚ ਅਚਾਨਕ ਛਾਪਾ ਮਾਰਿਆ ਅਤੇ ਪ੍ਰਿੰਸੀਪਲ ਕੁਲਦੀਪ....
ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ
ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ ਚੰਡੀਗੜ੍ਹ, 8 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ....
ਮੰਤਰੀ ਕਟਾਰੂਚੱਕ ਤੇ ਮੰਤਰੀ ਧਾਲੀਵਾਲ ਖਿਲਾਫ ਕੀਤੀ ਜਾਵੇ ਐਫਆਈਆਰ ਦਰਜ : ਸੁਖਬੀਰ ਬਾਦਲ
ਕਿਹਾ ਕਿ ਮੰਤਰੀਆਂ ਨੇ ਇਕ ਦੂਜੇ ਨਾਲ ਰਲ ਕੇ ਦਾਗੀ ਡੀ ਡੀ ਪੀ ਓ ਨੂੰ ਏ ਡੀ ਸੀ ਪਠਾਨਕੋਟ ਦਾ ਚਾਰਜ ਦਿੱਤਾ ਜਿਸਨੇ ਸੇਵਾ ਮੁਕਤੀ ਤੋਂ ਪਹਿਲਾਂ 100 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਲੋਕਾਂ ਦੇ ਨਾਂ ਕਰ ਦਿੱਤੀ ਚੰਡੀਗੜ੍ਹ, 8 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦੂ ਕਟਾਰੂਚੱਕ ਤੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਕਿਉਂਕਿ ਉਹਨਾਂ ਨੇ ਆਪਸ ਵਿਚ ਰਲ....
ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ
ਟੂਰਿਜ਼ਮ ਮੰਤਰੀ ਵੱਲੋਂ ਸਮਿਟ ਦੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਪੰਜਾਬ 'ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਉਦੇਸ਼ ਚੰਡੀਗੜ੍ਹ, 8 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ....