ਪੰਜਾਬ

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ ਨਿਰਧਾਰਤ
ਚੰਡੀਗੜ੍ਹ, 29 ਜੁਲਾਈ : ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀਜ਼ (ਆਰ.ਟੀ.ਏਜ਼.) ਦੇ ਅਧਿਕਾਰ-ਖੇਤਰਾਂ ਅਧੀਨ ਕੰਮਾਂ ਨੂੰ ਮੁੜ-ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ, ਜਲੰਧਰ, ਫ਼ਿਰੋਜ਼ਪੁਰ ਅਤੇ ਬਠਿੰਡਾ ਵਿਖੇ ਰੀਜਨਲ ਟਰਾਂਸਪੋਰਟ ਅਥਾਰਟੀਜ਼ ਦੇ ਦਫ਼ਤਰਾਂ ਦੇ ਗਠਨ ਪਿੱਛੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਪੰਜਾਬ ਮੋਟਰ ਵਾਹਨ....
ਪੰਜਾਬ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਾਜ਼ਿਸ਼ ਨੂੰ ਕੀਤਾ ਨਾਕਾਮ; ਕੇ.ਐਲ.ਐਫ਼. ਮਾਡਿਊਲ ਦੇ  5 ਗ੍ਰਿਫ਼ਤਾਰ
ਕੇ.ਐਲ.ਐਫ਼. ਕਾਰਕੁਨ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਦੇ ਹਨ ਅਤੇ ਪੰਜਾਬ ‘ਚ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਉਨ੍ਹਾਂ ਨੂੰ ਪੈਸੇ ਟ੍ਰਾਂਸਫਰ ਕਰਦੇ ਹਨ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਬਣਾ ਰਹੇ ਸਨ ਯੋਜਨਾ: ਏ.ਆਈ.ਜੀ. ਐਸ....
ਆਨੰਦਪੁਰ ਸਾਹਿਬ ’ਚ ਬੱਸ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
ਆਨੰਦਪੁਰ ਸਾਹਿਬ, 28 ਜੁਲਾਈ : ਨੇੜਲੇ ਪਿੰਡ ਭਲਾਣ ਮਜਾਰਾ ਕੋਲ ਬੱਸ ਦੀ ਟੱਕਰ ਨਾਲ ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਨੌਜਵਾਨਾਂ ਦੀ ਉਮਰ 20- 25 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਰਦਾਘਰ ’ਚ ਰੱਖਿਆ ਗਿਆ ਹੈ। ਮ੍ਰਿਤਕ ਨੌਜਵਾਨਾਂ ਦੀ ਪੂਰੀ ਤਰ੍ਹਾਂ ਸ਼ਨਾਖ਼ਤ ਨਹੀਂ ਹੋ ਸਕੀ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਜਾਣਕਾਰੀ ਦਿੱਤੀ ਕਿ ਇੱਕ ਤੇਜ਼ ਰਫ਼ਤਾਰ ਬੱਸ ਊਨਾ ਹਿਮਾਚਲ ਪ੍ਰਦੇਸ਼ ਤੋਂ ਰੋਪੜ ਚੰਡੀਗੜ੍ਹ ਵੱਲ ਨੂੰ ਜਾ....
ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ : ਕਟਾਰੂਚੱਕ
ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ ਦੋਵੇਂ ਕੈਬਨਿਟ ਮੰਤਰੀਆਂ ਨੇ ਰੋਲਰ ਫਲੋਰ ਮਿੱਲਰ ਇੰਡਸਟਰੀ ਦੀਆਂ ਮੰਗਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਚੰਡੀਗੜ੍ਹ, 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਨ 'ਤੇ ਜ਼ੋਰ ਦਿੱਤਾ ਹੈ ਅਤੇ ਉਦਯੋਗ ਇਸ ਦਾ ਬਹੁਤ ਅਹਿਮ ਹਿੱਸਾ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ....
ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ
ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ” ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਜਾਇਦਾਦ: ਮੁੱਖ ਮੰਤਰੀ ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ ਚੰਡੀਗੜ੍ਹ, 28 ਜੁਲਾਈ : ਸੂਬੇ ਵਿੱਚ ‘ਨਵੇਂ ਯੁੱਗ ਦੀ....
ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ
ਤਿੰਨ ਪਿਸਤੌਲਾਂ ਸਮੇਤ ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਅਤੇ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਏ.ਆਈ.ਜੀ. ਸੰਦੀਪ ਗੋਇਲ ਚੰਡੀਗੜ੍ਹ/ਮੋਗਾ, 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ....
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ
1.14 ਲੱਖ ਤੋਂ ਜ਼ਿਆਦਾ ਲੋਕਾਂ ਦਾ ਇਲਾਜ ਕੁੱਲ 1475 ਪਿੰਡਾਂ ‘ਚ ਪਈ ਹੜ੍ਹਾਂ ਦੀ ਮਾਰ ਚੰਡੀਗੜ੍ਹ, 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ....
ਪੰਜਾਬ  'ਚ 2.25 ਕਰੋੜ ਬੂਟੇ ਲਗਾਏ ਜਾਣਗੇ : ਮੰਤਰੀ ਕਟਾਰੂਚੱਕ
ਜੰਗਲਾਤ ਵਿਭਾਗ ਵੱਲੋਂ ਸਵਾ ਕਰੋੜ ਤੇ ਪੰਚਾਇਤਾਂ ਰਾਹੀਂ ਇੱਕ ਕਰੋੜ ਬੂਟੇ ਲਗਾਏ ਜਾਣਗੇ ਲੰਬੇ ਸਮੇਂ ਤੱਕ ਜੀਵਤ ਰਹਿਣ ਅਤੇ ਕੁਦਰਤ ਦੇ ਕਹਿਰ ਤੋਂ ਬਚਣ ਲਈ ਵਾਤਾਵਰਨ ਦੀ ਸੰਭਾਲ 'ਤੇ ਜ਼ੋਰ ਦਿੱਤਾ ਜੰਗਲਾਤ ਵਿਭਾਗ ਵੱਲੋਂ ਸੀ ਜੀ ਸੀ ਲਾਂਡਰਾਂ ਦੇ ਸਹਿਯੋਗ ਨਾਲ ਪਿੰਡ ਮੌਜਪੁਰ ਅਤੇ ਕੈਂਪਸ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਮੁਹਿੰਮ ਤਹਿਤ 600 ਤੋਂ ਵੱਧ ਬੂਟੇ ਲਗਾਏ ਗਏ ਐਸ.ਏ.ਐਸ.ਨਗਰ, 27 ਜੁਲਾਈ : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ....
ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ
ਪੰਜਾਬ ਪੁਲਿਸ ਨੇ ਚੌਥੇ ਦਿਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤੀ ਵਿਸ਼ੇਸ਼ ਕਾਰਵਾਈ, 11 ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਸੰਗਰੂਰ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ....
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ : ਮੀਤ ਹੇਅਰ ਚੰਡੀਗੜ੍ਹ, 27 ਜੁਲਾਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ....
ਮੈਨੂੰ ਤੁਹਾਡੀ ਨੌਟੰਕੀ, ਸ਼ਾਇਰਾਨਾ ਗੱਲਬਾਤ ਅਤੇ ਸਵੈ-ਘੋਸ਼ਿਤ ਇਮਾਨਦਾਰੀ ਬਾਰੇ ਚੰਗੀ ਤਰ੍ਹਾਂ ਪਤਾ: ਮੁੱਖ ਮੰਤਰੀ ਮਾਨ
ਕਿਹਾ, ਮੇਰੇ ਕੋਲ ਸਾਬਕਾ ਵਿੱਤ ਮੰਤਰੀ ਦੇ ਹਰ ਗਲਤ ਕੰਮ ਦਾ ਕੱਚਾ-ਚਿੱਠਾ ਚੰਡੀਗੜ੍ਹ, 27 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਭਾਜਪਾ ਆਗੂ ਦੀ ਨੌਟੰਕੀ, ਸ਼ਾਇਰਾਨਾ ਗੱਲਬਾਤ ਅਤੇ ਸਵੈ-ਘੋਸ਼ਿਤ ਇਮਾਨਦਾਰੀ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਸਾਬਕਾ ਮੰਤਰੀ ਦੇ ਗਲਤ ਕਾਰਨਾਮਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ, ਜੋ ਕਿ....
ਪਟਿਆਲਾ ‘ਚ ਮਾਂ-ਪੁੱਤ ਦਾ ਕਤਲ, ਲਾਸ਼ਾਂ ਖੁਨ ਨਾਲ ਲੱਥਪੱਥ ਬਾਥਰੂਮ ‘ਚੋ ਮਿਲੀਆਂ
ਪਟਿਆਲਾ, 26 ਜੁਲਾਈ : ਸਥਾਨਕ ਸ਼ਹਿਰ ਦੇ ਸਰਹਿੰਦ ਰੋਡ ਤੇ ਪੈਂਦੇ ਪਿੰਡ ਝਿੱਲ ਦੇ ਸ਼ਹੀਦ ਉਧਮ ਸਿੰਘ ਨਗਰ ਵਿੱਚ ਮਾਂ-ਪੁੱਤ ਦਾ ਕਤਲ ਕਰ ਦੇਣ ਦੀ ਦੁੱਖਦਾਈ ਖਬਰ ਹੈ। ਦੋਵਾਂ ਦੀਆਂ ਲਾਸ਼ਾਂ ਬਾਥਰੂਮ ਵਿੱਚ ਖੁਨ ਨਾਲ ਲੱਥਪੱਥ ਮਿਲਣ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਦੋਵਾਂ ਲਾਸ਼ਾਂ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸ਼ਟਮਾਰਟਮ ਲਈ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਜਸਵੀਰ ਕੌਰ (50) ਅਤੇ ਹਰਵਿੰਦਰ....
ਪੁਲਿਸ ਟੀਮਾਂ ਨੇ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ ਅਤੇ 2560 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ : ਸ਼ੁਕਲਾ
ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ; ਫਰੀਦਕੋਟ ਰੇਂਜ ਵਿੱਚ 79 ਅਨਸਰ ਗ੍ਰਿਫ਼ਤਾਰ ਸ੍ਰੀ ਮੁਕਤਸਰ ਸਾਹਿਬ, 26 ਜੁਲਾਈ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ....
27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ
377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ ਚੰਡੀਗੜ੍ਹ, 26 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ....
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮ੍ਰਿਤਸਰ, 26 ਜੁਲਾਈ : ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ....