ਖੇਡਾਂ ਦੀ ਦੁਨੀਆਂ

"ਪੰਜਾਬ ਦੀਆਂ ਧੀਆਂ ਦਾ ਹਾਕੀ ਮੇਲਾ" ਜਰਖੜ ਖੇਡ ਸਟੇਡੀਅਮ ਵਿਖੇ ਧੂਮ ਧੜੱਕੇ ਨਾਲ ਸਮਾਪਤ
ਰੰਧਾਵਾ ਇਲੈਵਨ ਮੁਕਤਸਰ ਬਣੀ ਚੈਂਪੀਅਨ ਪੰਜਾਬ ਵਿੱਚ ਹੋਵੇਗਾ "ਧੀਆਂ ਦਾ ਰਾਜ ਪੱਧਰੀ ਖੇਡ ਮੇਲਾ" : ਬੀਬੀ ਰਜਿੰਦਰਪਾਲ ਕੌਰ ਛੀਨਾ ਲੁਧਿਆਣਾ 24 ਮਾਰਚ 2025 : "ਪੰਜਾਬ ਦੀਆਂ ਧੀਆਂ ਦਾ ਹਾਕੀ ਮੇਲਾ " ਮਾਸਟਰਜ਼ ਪੰਜਾਬ ਹਾਕੀ ਨਾਲ ਸਬੰਧਿਤ ਲੜਕੀਆਂ ਵੱਲੋਂ ਜਰਖੜ ਹਾਕੀ ਅਕੈਡਮੀ ਦੇ ਸਹਿਯੋਗ ਨਾਲ ਜਰਖੜ ਖੇਡ ਸਟੇਡੀਅਮ ਦੇ ਐਸਟਰੋਟਰਫ਼ ਹਾਕੀ ਬਲਾਕ ਉੱਪਰ ਖੱਟੀਆਂ ਮਿੱਠੀਆਂ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋਇਆ, 6 ਟੀਮਾਂ ਦੇ ਲੀਗ ਦੌਰ ਦੇ ਆਪਸੀ ਮੁਕਾਬਲਿਆਂ ਬਾਅਦ ਫਾਈਨਲ ਮੁਕਾਬਲਾ ਰੰਧਾਵਾ....
ਮੁੱਖ ਮੰਤਰੀ ਨੂੰ ਮਿਲੇ ਕ੍ਰਿਕੇਟ ਖਿਡਾਰੀ
ਚੰਡੀਗੜ੍ਹ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਕੁਝ ਤਸਵੀਰਾਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਲਿਖਿਆ ‘‘ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ....
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥੇ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ
ਦੇਸ਼ ਦੇ ਵੱਖ ਵੱਖ ਰਾਜਾਂ ਤੋਂ 32 ਟੀਮਾਂ ਅੰਡਰ 16 ਅਤੇ 8 ਟੀਮਾਂ ਅੰਡਰ 11 ਵਿਚ ਲੈ ਰਹੀਆਂ ਨੇ ਭਾਗ ਸ਼੍ਰੀ ਅਨੰਦਪੁਰ ਸਾਹਿਬ, 9 ਫਰਵਰੀ 2025 : ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ ਹੋ ਗਈ। ਇਹ ਟੂਰਨਾਮੈਂਟ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਹਾਕੀ ਕਲੱਬ ਸ਼੍ਰੀ ਅਨੰਦਪੁਰ ਸਾਹਿਬ (ਰਜਿ) ਵਲੋਂ ਹਾਕੀ ਇੰਡੀਆ ਵਲੋਂ ਤੈਅ ਨਿਯਮਾਂ ਅਨੁਸਾਰ ਇਹ 6ਏ ਸਾਈਡ ਟੂਰਨਾਮੈਂਟ ਕਰਵਾਇਆ ਗਿਆ....
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥੇ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ
ਦੇਸ਼ ਦੇ ਵੱਖ ਵੱਖ ਰਾਜਾਂ ਤੋਂ 32 ਟੀਮਾਂ ਅੰਡਰ 16 ਅਤੇ 8 ਟੀਮਾਂ ਅੰਡਰ 11 ਵਿਚ ਲੈ ਰਹੀਆਂ ਨੇ ਭਾਗ ਸ਼੍ਰੀ ਅਨੰਦਪੁਰ ਸਾਹਿਬ, 9 ਫਰਵਰੀ 2025 : ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ ਹੋ ਗਈ। ਇਹ ਟੂਰਨਾਮੈਂਟ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਹਾਕੀ ਕਲੱਬ ਸ਼੍ਰੀ ਅਨੰਦਪੁਰ ਸਾਹਿਬ (ਰਜਿ) ਵਲੋਂ ਹਾਕੀ ਇੰਡੀਆ ਵਲੋਂ ਤੈਅ ਨਿਯਮਾਂ ਅਨੁਸਾਰ ਇਹ 6ਏ ਸਾਈਡ ਟੂਰਨਾਮੈਂਟ ਕਰਵਾਇਆ ਗਿਆ....
ਯੰਗ ਸਪੋਰਟਸ ਕਲੱਬ ਰਾਏਕੋਟ ਦਾ ਕਬੱਡੀ ਖੇਡ ਮੇਲਾ ਜੋਸ਼ੋ ਖਰੋਸ਼ ਨਾਲ ਸ਼ੁਰੁ
ਬਿਕਰਮਜੀਤ ਸਿੰਘ ਖਾਲਸਾ ਅਤੇ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕੀਤਾ ਉਦਘਾਟਨ ਰਾਏਕੋਟ, 03 ਫਰਵਰੀ (ਰਘਵੀਰ ਸਿੰਘ ਜੱਗਾ) : ਯੰਗ ਸਪੋਰਟਸ ਕਲੱਬ ਵਲੋਂ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ ’ਚ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ’ਚ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਅੱਜ ਪੂਰੇ ਜੋੋਸ਼ੋ ਖਰੋਸ਼ ਨਾਲ ਸ਼ੁਰੂ ਹੋਇਆ। ਟੂਰਨਾਮੈਂਟ ਦਾ ਉਦਘਾਟਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਜੱਥੇ. ਜਗਜੀਤ ਸਿੰਘ ਤਲਵੰਡੀ ਅਤੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ....
ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ
ਨਵੀਂ ਦਿੱਲੀ, 02 ਫਰਵਰੀ, 2025 : ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਨੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਕੁਆਲਾਲੰਪੁਰ 'ਚ ਖੇਡੇ ਗਏ ਫਾਈਨਲ ਮੈਚ 'ਚ ਟੀਮ ਇੰਡੀਆ ਨੂੰ ਜਿੱਤ ਲਈ 83 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਨੂੰ ਉਸ ਨੇ 11.2 ਓਵਰਾਂ 'ਚ ਹਾਸਲ ਕਰ ਲਿਆ। ਟੀਮ ਇੰਡੀਆ ਲਈ ਸਲਾਮੀ ਬੱਲੇਬਾਜ਼ ਗੋਂਗੜੀ ਤ੍ਰਿਸ਼ਾ ਨੇ ਅਹਿਮ ਭੂਮਿਕਾ ਨਿਭਾਈ। ਉਸ ਨੇ ਪਹਿਲਾਂ ਗੇਂਦ ਨਾਲ 3 ਵਿਕਟਾਂ ਲਈਆਂ, ਫਿਰ....
ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ ਲੁਧਿਆਣਾ, 31 ਜਨਵਰੀ 2025 : ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ।....
ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ
ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀ ਅੰਮ੍ਰਿਤਸਰ, 29 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਸ. ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ....
ਰੱਤੋਵਾਲ ਵਿਖੇ ਤਿੰਨ ਰੋਜਾ ਫੁਟਬਾਲ ਟੂਰਨਾਂਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
ਰਾਏਕੋਟ, 12 ਜਨਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਰੱਤੋਵਾਲ ਵਿਖੇ ਬਾਬਾ ਗੁਰਮੁੱਖ ਜੀ ਸਪੋਰਟਸ ਕਲੱਬ ਵੱਲੋਂ ਐਨਆਰਆਈਜ਼ ਅਤੇ ਨਗਰ ਨਿਵਾਸੀਆਂ ਸਹਿਯੋਗ ਨਾਲ ਕਰਵਾਏ ਗਏ ਤਿੰਨ ਰੋਜਾ ਫੁਟਬਾਲ ਟੂਰਨਾਂਮੈਂਟ ਅੱਜ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਇਸ ਮੌਕੇ ਹੋਏ ਫੁਟਬਾਲ ਦੇ ਦਿਲਕਸ਼ ਮੁਕਾਬਲਿਆਂ ਵਿੱਚ ਘਵੱਦੀ ਦੀ ਟੀਮ ਨੇ ਬਿਲਾਸਪੁਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਅਖਾੜਾ ਦੀ ਟੀਮ ਨੇ ਤੀਜਾ ਅਤੇ ਪੱਖੋਵਾਲ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਟੀਮਾਂ ਨੂੰ....
ਨਸ਼ਾ ਮੁਕਤ ਸਮਾਜ ਸਿਰਜਣ ਦੇ ਮੰਤਵ ਨਾਲ ਜ਼ਿਲ੍ਹਾ ਪੁਲਿਸ ਨੇ "ਫ਼ਤਹਿ ਕੱਪ-ਬਾਸਕਟਬਾਲ ਟੂਰਨਾਮੈਂਟ" ਕਰਵਾਇਆ
ਐੱਸ.ਪੀ. ਰਾਕੇਸ਼ ਯਾਦਵ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ ਸ੍ਰੀ ਫ਼ਤਹਿਗੜ੍ਹ ਸਾਹਿਬ, 02 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੂਬੇ ਅੰਦਰ ਪੰਜਾਬ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਰਕਾਂ 'ਤੇ ਨਕੇਲ ਕਸੀ ਜਾ ਰਹੀ ਹੈ, ਉਥੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ....
ਕੋਨੇਰੂ ਹੰਪੀ ਨੇ ਦੂਜੀ ਵਾਰ ਜਿੱਤਿਆ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦਾ ਖ਼ਿਤਾਬ
ਨਵੀਂ ਦਿੱਲੀ, 29 ਦਸੰਬਰ 2024 : ਭਾਰਤੀ ਗ੍ਰੈਂਡਮਾਸਟਰ ਕੋਨੇਰੂ ਹੰਪੀ ਨੇ ਐਤਵਾਰ ਨੂੰ ਦੂਜੀ ਵਾਰ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਲਿਆ। ਉਸ ਨੇ ਇੰਡੋਨੇਸ਼ੀਆ ਦੀ ਆਇਰੀਨ ਸੁਕੰਦਰ ਨੂੰ ਹਰਾ ਕੇ ਖਿਤਾਬ ਜਿੱਤਿਆ। ਸਾਲ 2024 ਦੇ ਅੰਤ ਤੋਂ ਪਹਿਲਾਂ ਭਾਰਤ ਨੂੰ ਸ਼ਤਰੰਜ ਵਿਚ ਇਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਐਤਵਾਰ ਨੂੰ 37 ਸਾਲਾ ਕੋਨੇਰੂ ਹੰਪੀ ਨੇ ਐਫ਼.ਆਈ.ਡੀ.ਈ ਵਰਲਡ ਰੈਪਿਡ ਚੈਂਪੀਅਨਸ਼ਿਪ 2024 ਦਾ ਖ਼ਿਤਾਬ ਜਿੱਤਿਆ। ਉਸ ਨੇ 11ਵੇਂ ਰਾਊਾਡ 'ਚ ਆਇਰੀਨ ਸੁਕੰਦਰ ਨੂੰ ਹਰਾ ਕੇ....
ਕੌਮੀ ਪੀਥੀਅਨ ਗੇਮਜ਼, ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ , ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ
ਪੀਥੀਅਨ ਖੇਡਾਂ ਦੀ ਸਥਾਪਨਾ 6ਵੀਂ ਸਦੀ ਈਸਾ ਪੂਰਵ ਵਿੱਚ ਹੋਈ : ਡਾ. ਬਜਿੰਦਰ ਗੋਇਲ ਚੰਡੀਗੜ੍ਹ, 23 ਦਸੰਬਰ 2024 : ਤਾਊ ਦੇਵੀ ਲਾਲ ਸਟੇਡੀਅਮ ਪੰਚਕੂਲਾ, ਹਰਿਆਣਾ ਵਿਖੇ ਬੀਤੇ ਦਿਨ ਧੂਮ ਧੜਕੇ ਨਾਲ ਸਮਾਪਤ ਹੋਈਆਂ ਪਹਿਲੀਆਂ ਪੀਥੀਅਨ ਰਾਸ਼ਟਰੀ ਕਲਚਰਲ ਗੇਮਜ਼-2024 ਵਿੱਚ ਹੋਰਨਾਂ ਵਿਰਾਸਤੀ ਖੇਡਾਂ ਤੇ ਮਾਰਸ਼ਲ ਆਰਟਸ ਸਮੇਤ ਕਈ ਕਲਾਵਾਂ ਦੇ ਕੌਮੀ ਪੱਧਰ ਦੇ ਮੁਕਾਬਲੇ ਵੀ ਕਰਵਾਏ ਗਏ। ਇੰਟਰਨੈਸ਼ਨਲ ਪੀਥੀਅਨ ਕੌਂਸਲ ਨਾਲ ਸੰਬੰਧਿਤ ਪੀਥੀਅਨ ਕੌਂਸਲ ਆਫ ਇੰਡੀਆ ਦੇ ਪ੍ਰਧਾਨ ਡਾ. ਬਜਿੰਦਰ ਗੋਇਲ ਸਾਬਕਾ ਮੰਤਰੀ....
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਲੋਕ ਅਰਪਣ
ਹਾਕੀ ਕੈਂਪਾਂ ਵਿੱਚ ਸ਼ਮਸ਼ੇਰ ਸੰਧੂ ਦੇ ਵੱਜਦੇ ਗੀਤਾਂ ਨੂੰ ਸੁਣ ਕੇ ਚੜ੍ਹਦਾ ਹੈ ਜੋਸ਼ : ਹਰਮਨਪ੍ਰੀਤ ਸਿੰਘ ਚੰਡੀਗੜ੍ਹ, 19 ਦਸੰਬਰ 2024 : ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ। ਸ਼ਮਸ਼ੇਰ ਸੰਧੂ ਜਿਨ੍ਹਾਂ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿੱਚ ਨਾਮਣਾ ਖੱਟਿਆ ਹੈ....
31ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼, ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਰਸਮੀ ਉਦਘਾਟਨ
ਸਵ. ਹਾਕੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾਂ ਦੇ ਬੁੱਤ ਤੋਂ ਜਲਾਈ ਗਈ ਖੇਡਾਂ ਦੀ ਮਸ਼ਾਲ ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਸ਼ੈਰੀ ਕਲਸੀ ਓਲੰਪਿਕ ਚਾਰਟਰ ਦੀਆਂ ਖੇਡਾਂ ਦੇ ਜੇਤੂਆਂ ਨੂੰ ਲੱਖਾਂ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ ਬਟਾਲਾ, 28 ਨਵੰਬਰ 2024 : ਸੁਰਜੀਤ ਸਪਰੋਟਸ ਐਸੋਸੀਏਸ਼ਨ (ਰਜਿ) ਬਟਾਲਾ ਵੱਲੋਂ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕਰਵਾਈਆਂ ਜਾ ਰਹੀਆਂ ਚਾਰ ਰੋਜ਼ਾ 31ਵੀਆਂ ਕਮਲਜੀਤ ਖੇਡਾਂ-2024 ਅੱਜ ਸ਼ਾਨਦਾਰ....
ਦੇਸ਼ ਭਰ ਵਿੱਚ ਮਸ਼ਹੂਰ 'ਕਮਲਜੀਤ ਖੇਡਾਂ' ਇਸ ਵਾਰ 28 ਨਵੰਬਰ ਤੋਂ 1 ਦਸੰਬਰ ਵਿਚਕਾਰ ਹੋਣਗੀਆਂ 
ਜੇਤੂ ਖਿਡਾਰੀਆਂ ਨੂੰ 25 ਲੱਖ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ ਹਰ ਰੋਜ਼ ਸ਼ਾਮ ਨੂੰ ਸੱਭਿਆਚਾਰ ਪਰੋਗਰਾਮ ਵਿੱਚ ਨਾਮੀ ਗਾਇਕ ਕਲਾਕਾਰ ਵਿਖਾਉਣਗੇ ਆਪਣੀ ਕਲਾ ਦੇ ਜੌਹਰ ਬਟਾਲਾ, 25 ਨਵੰਬਰ 2024 : ਦੇਸ਼ ਭਰ ਵਿੱਚ ਮਸ਼ਹੂਰ 'ਕਮਲਜੀਤ ਖੇਡਾਂ' ਇਸ ਵਾਰ 28 ਨਵੰਬਰ ਤੋਂ 1 ਦਸੰਬਰ ਵਿਚਕਾਰ ਹੋਣਗੀਆਂ। ਸਥਾਨਕ ਬਟਾਲਾ ਪ੍ਰੈਸ ਕਲੱਬ ਵਿਖੇ ਕੀਤੀ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਸੁਰਜੀਤ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਦਾਰ ਨਿਸ਼ਾਨ ਸਿੰਘ ਰੰਧਾਵਾ, ਖਜਾਨਚੀ ਪ੍ਰਿੰਸੀਪਲ ਮੁਸ਼ਤਾਕ ਗਿੱਲ....