ਚੰਡੀਗੜ੍ਹ, 6 ਜੁਲਾਈ : ਵੈਸਟਇੰਡੀਜ਼ ਦੌਰੇ ‘ਤੇ 3 ਅਗਸਤ ਤੋਂ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਰਦਿਕ ਪੰਡਯਾ ਨੂੰ ਕਪਤਾਨੀ ਸੌਂਪੀ ਗਈ ਹੈ। ਸੂਰਿਆ ਕੁਮਾਰ ਯਾਦਵ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਵਰਗੇ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿਲਕ ਵਰਮਾ, ਯਸ਼ਸਵੀ ਜੈਸਵਾਲ ਅਤੇ ਬਿਹਾਰ ਦੇ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖਿਡਾਰੀਆਂ ਕੋਲ ਅੰਤਰਰਾਸ਼ਟਰੀ ਡੈਬਿਊ ਕਰਨ ਦਾ ਮੌਕਾ ਹੈ। ਪਿਛਲੇ ਸਾਲ 2022 ਵਿੱਚ ਵੈਸਟਇੰਡੀਜ਼ ਨੇ ਫਰਵਰੀ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਸ ਸਮੇਂ ਦੌਰਾਨ ਅਵੇਸ਼ ਖਾਨ ਅਤੇ ਰਵੀ ਬਿਸ਼ਨੋਈ ਨੇ ਆਪਣਾ ਟੀ-20 ਡੈਬਿਊ ਕੀਤਾ ਸੀ। 5 ਮੈਚਾਂ ਦੀ ਟੀ-20 ਸੀਰੀਜ਼ ਵੀ ਤ੍ਰਿਨੀਦਾਦ ‘ਚ 3 ਅਗਸਤ ਤੋਂ ਸ਼ੁਰੂ ਹੋਵੇਗੀ। ਦੂਜਾ ਅਤੇ ਤੀਜਾ ਟੀ-20 ਮੈਚ 6 ਅਤੇ 8 ਅਗਸਤ ਨੂੰ ਗੁਆਨਾ ਵਿੱਚ ਹੋਵੇਗਾ। ਇਸ ਦੇ ਨਾਲ ਹੀ ਚੌਥਾ ਅਤੇ ਪੰਜਵਾਂ ਟੀ-20 ਮੈਚ 12 ਅਤੇ 13 ਅਗਸਤ ਨੂੰ ਲਾਡਰਹਿਲ ਅਮਰੀਕਾ ਵਿੱਚ ਖੇਡਿਆ ਜਾਵੇਗਾ। ਟੀ-20 ਸੀਰੀਜ਼ ਦੇ ਸਾਰੇ ਮੈਚ ਰਾਤ 8 ਵਜੇ ਤੋਂ ਸ਼ੁਰੂ ਹੋਣਗੇ।
ਭਾਰਤ ਦੀ ਟੀ-20 ਟੀਮ
ਹਾਰਦਿਕ ਪੰਡਯਾ (ਕਪਤਾਨ), ਸੂਰਿਆ ਕੁਮਾਰ ਯਾਦਵ (ਉਪ ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਉਮਰਾਨ ਮਲਿਕ , ਅਵੇਸ਼ ਖਾਨ, ਮੁਕੇਸ਼ ਕੁਮਾਰ।