ਸਾਬਕਾ ਭਾਰਤੀ ਗੋਲਕੀਪਰ ਪੀਆਰ ਸ਼੍ਰੀਜੇਸ਼ ਜੂਨੀਅਰ ਟੀਮ ਦਾ ਨਵਾਂ ਕੋਚ ਨਿਯੁਕਤ ਕੀਤਾ

ਨਵੀਂ ਦਿੱਲੀ, 14 ਅਗਸਤ 2024  : ਸਾਬਕਾ ਭਾਰਤੀ ਗੋਲਕੀਪਰ ਪੀਆਰ ਸ਼੍ਰੀਜੇਸ਼ ਦੇ ਸਨਮਾਨ ਵਿੱਚ ਹਾਕੀ ਇੰਡੀਆ ਨੇ ਆਪਣੀ ਜਰਸੀ ਨੰਬਰ-16 ਨੂੰ ਰਿਟਾਇਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜੂਨੀਅਰ ਟੀਮ ਦਾ ਨਵਾਂ ਕੋਚ ਨਿਯੁਕਤ ਕੀਤਾ ਗਿਆ ਹੈ। ਹਾਕੀ ਇੰਡੀਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਭਾਰਤੀ ਪੁਰਸ਼ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤ ਦੀ ਇਸ ਕਾਮਯਾਬੀ ਵਿੱਚ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਓਲੰਪਿਕ ਖੇਡਾਂ ਤੋਂ ਬਾਅਦ ਉਸ ਨੇ ਹਾਕੀ ਤੋਂ ਸੰਨਿਆਸ ਲੈ ਲਿਆ। ਉਸਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਸਪੇਨ ਦੇ ਖਿਲਾਫ ਕਾਂਸੀ ਦੇ ਤਗਮੇ ਦੇ ਮੈਚ ਵਿੱਚ ਖੇਡਿਆ ਸੀ। ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਕਿਹਾ, ਹੁਣ ਤੋਂ ਕਿਸੇ ਸੀਨੀਅਰ ਟੀਮ ਦੇ ਖਿਡਾਰੀ ਨੂੰ 16 ਨੰਬਰ ਦੀ ਜਰਸੀ ਨਹੀਂ ਦਿੱਤੀ ਜਾਵੇਗੀ, ਹਾਲਾਂਕਿ ਇਹ ਜੂਨੀਅਰ ਪੱਧਰ 'ਤੇ ਜਾਰੀ ਰਹੇਗੀ।