ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਅਤੇ ਦੂਜੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਨ੍ਹਾ ਖੇਡਾਂ ਵਿੱਚ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਸਕਣਗੇ ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਉਨ੍ਹਾਂ ਦੱਸਿਆ ਕਿ ਅਥਲੈਟਿਕਸ ਅੰ-14 ਗਰਲਜ਼ 60 ਮੀਟਰ ਦੋੜ ਵਿੱਚ ਪ੍ਰਭਨੂਰ ਕੌਰ ਨੇ ਪਹਿਲਾ ਸਥਾਨ, ਏਕਮਜੋਤ ਕੌਰ ਨੇ ਦੂਜਾ ਸਥਾਨ ਅਤੇ ਮਾਨਵਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰ.-14 ਗਰਲਜ਼ 600 ਮੀਟਰ ਈਵੈਂਟ ਵਿਚ ਨਿਆਮਤਕੌਰ ਨੇ ਪਹਿਲਾ ਸਥਾਨ, ਹਰਗੁਰਮੀਤ ਕੌਰ ਨੇ ਦੂਜਾ ਸਥਾਨ ਤੇ ਐਸ਼ਵੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰ.-17 ਲੜਕੇ 100 ਮੀਟਰ ਈਵੇਟ ਵਿਚ ਹਿਮਾਯੂ ਯਾਦਵ ਨੇ ਪਹਿਲਾ ਸਥਾਨ, ਹਰਸ਼ਿਮਰਨ ਸਿੰਘ ਨੇ ਦੂਜਾ ਸਥਾਨ ਅਤੇ ਅਭਿਨੰਦਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰ-17 ਵਾਲੀਬਾਲ (ਸਮੈਸਿੰਗ) ਲੜਕਿਆ ਵਿਚ ਜੀ.ਜੀ.ਐਸ. ਪਬਲਿਕ ਸਕੂਲ ਮਰਾੜ ਕਲਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰ-17 ਵਾਲੀਬਾਲ (ਸਮੈਸ਼ਿੰਗ) ਲੜਕੇ ਵਿਚ ਜੀ.ਐਚ.ਐਸ. ਸਕੂਲ ਲੰਡੇ ਰੌਡੇ ਨੇ ਪਹਿਲਾ ਸਥਾਨ ਅਤੇ ਜੇ.ਐਨ.ਵੀ. ਸਕੂਲ ਵਰਿੰਗ ਖੇੜਾ ਨੇ ਦੂਜਾ ਸਥਾਨ ਹਾਸਲ ਕੀਤਾ। ਅੰ.-14 ਕਬੱਡੀ (ਨੈਸ਼ਨਲ ਸਟਾਈਲ) ਵਿਚ ਲੱਖੇਵਾਲੀ ਟੀਮ ਨੇ ਪਹਿਲਾ ਸਥਾਨ, ਐਲ.ਡੀ.ਆਰ ਨੇ ਦੂਜਾ ਸਥਾਨ ਅਤੇ ਸੈਕਰਡ ਹਾਰਡ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਡਬਾਲ ਕੋਚ, ਨੀਰਜ ਕੁਸ਼ਤੀ ਕੋਚ, ਗੁਰਸੇਵਕ ਸਿੰਘ ਕਬੱਡੀ ਕੋਚ, ਰਮਨਦੀਪ ਕੌਰ ਬਾੱਕਸਿੰਗ ਕੋਚ, ਬਲਜੀਤ ਕੋਰ ਹਾਕੀ ਕੋਚ, ਇੰਦਰਪ੍ਰੀਤ ਕੋਰ ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਨਵਰੂਪ ਕੋਰ ਹੈਡਬਾਲ ਕੋਚ, ਸ਼ੁਰੇਖਾ ਕਲਰਕ, ਅੰਕੁਸ਼ ਸਟੇਨੋ, ਅਤੇ ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਿਕਿਉਰਟੀ ਦੀ ਟੀਮ, ਖੇਡ ਪ੍ਰੇਮੀ ਅਤੇ ਹੋਰ ਕਈ ਪਤਵੰਤੇ ਵਿਅਕਤੀ ਹਾਜ਼ਰ ਸਨ।