ਕੌਮੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਡੀਐਸਪੀ ਚਹਿਲ ਨੇ ਜਿੱਤਿਆ ਸੋਨ ਤਗਮਾ

ਮਹਿਲ ਕਲਾਂ, 20 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਰਵਾਈ ਗਈ ਚੌਥੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ-2023 ਵਿੱਚ ਡਿਸਕਸ ਥਰੋਅ ਦੇ ਮੁਕਾਬਲਿਆਂ ‘ਚੋ ਪੰਜਾਬ ਪੁਲਿਸ ਦੇ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਹਿਲ ਨੇ ਸੋਨ ਤਮਗਾ ਅਤੇ ਸ਼ਾਟਪੁੱਟ ਦੇ ਹੋਏ ਮੁਕਾਬਲਿਆਂ ‘ਚੋ ਬਰੌਂਜ ਮੈਡਲ ਹਾਸਲ ਕੀਤਾ ਹੈ।  ਜ਼ਿਕਰਯੋਗ ਹੈ ਕਿ ਡੀਐੱਸਪੀ ਗਮਦੂਰ ਸਿੰਘ ਚਹਿਲ ਨੇ  ਪੰਜਾਬ ਪੁਲਿਸ ਦਾ ਮਾਣ ਵਧਾਉਂਦੇ ਹੋਏ ਪਿਛਲੇ ਸਮੇਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਰਾਜ ਪੱਧਰੀ ਮੁਕਾਬਲਿਆਂ 'ਚ ਦੋ ਤਗਮੇ ਹਾਸਲ ਕੀਤੇ ਸਨ। ਇਸ ਤੋਂ ਇਲਾਵਾ ਉਹ ਕਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕਰ ਚੁੱਕੇ ਹਨ।  ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਹਿਲ ਦੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਪ੍ਰਾਪਤੀ 'ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।