ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਅਥਲੀਟ ਸੁਖਪ੍ਰੀਤ ਸਿੰਘ ਨੇ ਕੀਤਾ ਕੁਆਲੀਫਾਈ, ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 1 ਮਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ....
ਖੇਡਾਂ ਦੀ ਦੁਨੀਆਂ
ਹੁਸ਼ਿਆਰਪੁਰ, 01 ਮਈ : ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਹੁਸ਼ਿਆਰਪੁਰ ਦੁਆਰਾ ਸੂਬਾ ਪੱਧਰੀ ਪ੍ਰਤੀਯੋਗਤਾ ਵਿਚ ਭਾਗ ਲੈਣ ਲਈ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਖਿਡਾਰੀਆਂ ਦੀ ਚੋਣ ਲਈ ਟਰਾਇਲ ਆਯੋਜਿਤ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਜ, ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ਵਿਚ ਮੈਡਲ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲਗਾਤਾਰ....
ਖੇਡ ਮੰਤਰੀ ਨੇ ਰਾਹੁਲ ਬੋਸ ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਦੀਆਂ ਕੀਤੀਆਂ ਵਿਚਾਰਾਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹੋਣਗੇ ਰਗਬੀ ਮੁਕਾਬਲੇ ਪੰਜਾਬ ਵਿੱਚ ਜਲਦ ਹੀ ਰਗਬੀ ਦਾ ਇਕ ਮੁਕਾਬਲਾ ਕਰਵਾਇਆ ਜਾਵੇਗਾ: ਰਾਹੁਲ ਬੋਸ ਚੰਡੀਗੜ੍ਹ, 30 ਅਪਰੈਲ : ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ....
ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਖ਼ਿਡਾਰੀਆਂ ਨੂੰ ਦਿੱਤੀਆਂ ਸੁਭਕਾਮਨਾਵਾਂ ਏਸ਼ੀਅਨ ਗੇਮਜ਼ ਮੈਡਲਿਸਟ ਰਿਤੂ ਰਾਣੀ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ ਸੁਸਾਇਟੀ ਫਾਰ ਸਪੋਰਟਸਪਰਸਨ ਵੈਲਫੇਅਰ ਨੇ ਅਹਿਮ ਭੂਮਿਕਾ ਨਿਭਾਈ ਪਟਿਆਲਾ, 26 ਅਪ੍ਰੈਲ : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਭਾਰਤ ਸਰਕਾਰ ਦੇ ਖੇਡ ਮੰਤਰਾਲੇ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਾਂਝੇ ਉੱਦਮ ਨਾਲ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ( ਐੱਨ.ਆਈ.ਐਸ.) ਪਟਿਆਲਾ ਦੇ ਸਾਈਕਲਿੰਗ ਵੈਲੋਡਰੰਮ ਵਿੱਚ ਨੈਸ਼ਨਲ ਖੇਲੋ ਇੰਡੀਆ ਮਹਿਲਾ....
ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ। ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਤੇ ਮਨੀਪੁਰ ਸਰਕਾਰ ਵੱਲੋਂ ਦੇਸ਼ ਦੇ ਸਮੂਹ ਸੂਬਿਆਂ/ਯੂ.ਟੀਜ਼ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ....
ਨਿਸ਼ਾਨੇਬਾਜ਼ ਅਮਰਿੰਦਰ ਸਿੰਘ ਚੀਮਾ ਨੂੰ ਦੋ ਸੋਨ ਤਗਮੇ ਜਿੱਤਣ 'ਤੇ 10 ਲੱਖ ਰੁਪਏ ਦਿੱਤੇ ਗਏ ਲੁਧਿਆਣਾ, 24 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਹਾਲ ਹੀ ਵਿੱਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 12 ਰਾਸ਼ਟਰੀ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੀ ਮਿਸਾਲੀ ਖੇਡ ਵਜੋਂ 54 ਲੱਖ ਰੁਪਏ ਦੀ ਨਕਦ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਸੋਨ ਤਮਗਾ ਜੇਤੂਆਂ ਨੂੰ ਪੰਜ-ਪੰਜ ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ ਜਦਕਿ ਚਾਂਦੀ ਦਾ ਤਗਮਾ ਜੇਤੂਆਂ ਅਤੇ ਕਾਂਸੀ ਤਮਗਾ ਜੇਤੂਆਂ ਨੂੰ....
ਸੂਬਿਆਂ ਦੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਮੀਤ ਹੇਅਰ ਨੇ ਖੇਡ ਮੈਦਾਨਾਂ ਲਈ ਗੈਪ ਫਡਿੰਗ ਵਿੱਚ ਸਹਿਯੋਗ ਦੀ ਮੰਗ ਕੀਤੀ ਖਿਡਾਰੀਆਂ ਲਈ ਇੰਜਰੀ ਸੈਂਟਰ ਅਤੇ ਨੈਸ਼ਨਲ ਚੈਂਪੀਅਨ ਖਿਡਾਰੀਆਂ ਲਈ ਵੱਡਾ ਮੰਚ ਮਹੱਈਆ ਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ, 24 ਅਪਰੈਲ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿੱਚ ਬੋਲਦਿਆਂ ਨੈਸ਼ਨਲ....
ਮਹਾਰਾਸ਼ਟਰ ਦੀ ਟੀਮ ਨੇ ਜਿੱਤਿਆ ਫੇਅਰ ਪਲੇਅ ਐਵਾਰਡ ਦੂਜਾ ਫੈਡਰੇਸ਼ਨ ਗੱਤਕਾ ਕੱਪ ਹੋਵੇਗਾ ਛੱਤੀਸਗੜ੍ਹ ‘ਚ : ਗਰੇਵਾਲ ਚੈਂਪੀਅਨਜ਼ ਗੱਤਕਾ ਟਰਾਫੀ ਮੌਕੇ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ ਚੰਡੀਗੜ੍ਹ 24 ਅਪ੍ਰੈਲ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੇ ਅੰਤਿਮ ਦਿਨ ਲੜਕਿਆਂ ਦੇ ਵਰਗ ਵਿੱਚੋਂ ਚੰਡੀਗੜ੍ਹ ਦੇ ਲੜਕੇ ਜੇਤੂ ਰਹੇ ਜਦਕਿ ਲੜਕੀਆਂ ਦੇ ਵਰਗ ਵਿਚ ਪੰਜਾਬ ਦੀਆਂ ਲੜਕੀਆਂ ਨੇ....
ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਨੇ ਕੀਤਾ ਉਦਘਾਟਨ ਲੁਧਿਆਣਾ, 20 ਅਪ੍ਰੈਲ : ਪੀ.ਏ.ਯੂ. ਦੇ ਖੇਡ ਸਟੇਡੀਅਮ ਵਿੱਚ ਅੱਜ 56ਵੀਂ ਐਥਲੈਟਿਕ ਮੀਟ ਸ਼ੁਰੂ ਹੋਈ | ਇਸ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਸ਼ਾਮਿਲ ਹੋਏ | ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਸ. ਮੀਤ ਹੇਅਰ ਨੇ ਝੰਡਾ ਝੁਲਾ ਕੇ ਐਥਲੈਟਿਕ ਮੀਟ ਦਾ ਆਰੰਭ ਕੀਤਾ ਅਤੇ ਮਾਰਚ ਪਾਸਟ ਤੋਂ....
ਰੂਪਨਗਰ, 17 ਅਪ੍ਰੈਲ : ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦੇ ਹੋਏ ਵਾਟਰ ਸਪੋਰਟਸ ਖੇਡਾਂ ਕੈਕਿੰਗ ਐਂਡ ਕੈਨੋਇੰਗ ਦੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ 9 ਗੋਲਡ ਮੈਡਲ ਅਤੇ 2 ਸਿਲਵਰ ਮੈਡਲ ਪ੍ਰਾਪਤ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਕਾਲਜ ਪਹੁੰਚਣ ਮੈਡਲ ਹਾਸਲ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ ਵੱਲੋਂ ਸਨਮਾਨਤ ਕੀਤਾ ਗਿਆ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ....
ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦੇ ਕ੍ਰਿਕਟ ਮੈਚ ਨੂੰ ਦੱਸਿਆ ਚੰਗੀ ਸ਼ੁਰੂਆਤ ਚੰਡੀਗੜ੍ਹ, 16 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਦੀ ਨੌਜਵਾਨੀ ਖੇਡ ਮੈਦਾਨਾਂ ਵਿੱਚ ਨਿੱਤਰ ਕੇ ਸਿਹਤਮੰਦ ਪੰਜਾਬ ਸਿਰਜਣ ਵਿੱਚ ਆਪਣਾ ਵੱਡਾ ਯੋਗਦਾਨ ਪਾਵੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਰਾਤ ਸੈਕਟਰ 16 ਕੌਮਾਂਤਰੀ ਕ੍ਰਿਕਟ....
ਸੰਤੁਲਿਤ ਖੁਰਾਕ ਇੱਕ ਖਿਡਾਰੀ ਦੀ ਮੁੱਖ ਬੁਨਿਆਦ : ਮੀਤ ਹੇਅਰ ਚੰਡੀਗੜ੍ਹ, 5 ਅਪਰੈਲ : ਸੂਬੇ ਦੇ ਖਿਡਾਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਸਾਰੇ ਖੇਡ ਕੇਂਦਰਾਂ ਦੇ ਖਿਡਾਰੀਆਂ ਦੀ ਡਾਈਟ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਜਵੀਜ਼ ਨੂੰ ਸੂਬੇ ਦੇ ਸਾਰੇ ਖੇਡ ਕੇਂਦਰਾਂ 'ਤੇ ਵੀ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ....
ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ ਚੰਡੀਗੜ੍ਹ, 03 ਅਪਰੈਲ : ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ ਗਏ ਹਨ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ....
ਰਾਏਕੋਟ, 02 ਅਪਰੈਲ (ਚਮਕੌਰ ਸਿੰਘ ਦਿਓਲ) : ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤ ਪ੍ਰਤੀ ਰੁਚੀ ਵਧਾਉਣ ਦੇ ਮੰਤਵ ਨਾਲ ਜਿੰਮ ਮਾਲਕ ਪਰਵਿੰਦਰ ਸਿੰਘ ਕਾਲਾ ਦੀ ਅਗਵਾਈ ’ਚ ਕਰਾਸ ਫਿੱਟ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਇਲਾਕੇ ਦੇ ਪਿੰਡਾਂ ’ਚੋਂ ਵੱਡੀ ਗਿਣਤੀ ’ਚ ਨੌਜਵਾਨ ਖਿਡਾਰੀਆਂ ਵਲੋਂ ਭਾਗ ਲਿਆ ਗਿਆ। ਇੰਨ੍ਹਾਂ ਮੁਕਾਬਲਿਆਂ ’ਚ 75 ਕਿੱਲੋ ਵਰਗ ਅਤੇ ਓਪਨ ਦੇ ਮੁਕਾਬਲੇ ਕਰਵਾਏ ਗਏ। 75 ਕਿੱਲੋ ਮੁਕਾਬਲੇ ’ਚ ਜੱਸਾ ਬੱਸੀਆਂ ਨੇ ਪਹਿਲਾ, ਪਰਮਿੰਦਰ ਸਿੰਘ ਨੇ ਦੂਜਾ ਅਤੇ ਪਵਨਪ੍ਰੀਤ ਸਿੰਘ ਨੇ ਤੀਜਾ ਸਥਾਨ....
ਮੋਹਾਲੀ, 28 ਮਾਰਚ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ-ਖੋ ਖਿਡਾਰੀ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਗੁਹਾਟੀ (ਅਸਮ) ਵਿਚ ਆਯੋਜਿਤ ਚੌਥੀ ਏਸ਼ੀਆਈ ਖੋ-ਖੋ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਿਆ। ਫਾਈਨਲ ਵਿਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤ ਨੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ ਹਰਾਇਆ ਸੀ। ਮੀਤ ਹੇਅਰ ਨੇ ਭਾਰਤੀ ਮਹਿਲਾ ਖੋ-ਖੋ ਟੀਮ ਵਿਚ ਪੰਜਾਬ ਦੀ ਅਗਵਾਈ ਕਰਨ ਵਾਲੀ....