ਖੇਡਾਂ ਦੀ ਦੁਨੀਆਂ

ਸਪੀਕਰ ਸੰਧਵਾਂ ਨੇ ਗੋਲੇਵਾਲਾ ਵਿਖੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ 20 ਫ਼ਰਵਰੀ : ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ....
ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ : ਜੈ ਕ੍ਰਿਸ਼ਨ ਸਿੰਘ ਰੌੜੀ
ਡਿਪਟੀ ਸਪੀਕਰ ਨੇ ਵਿਧਾਇਕ ਘੁੰਮਣ ਤੇ ਵਿਧਾਇਕ ਡਾ. ਰਵਜੋਤ ਦੀ ਮੌਜੂਦਗੀ ’ਚ ਜ਼ਿਲ੍ਹਾ ਪੁਲਿਸ ਵਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਦੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ ਕਿਹਾ, ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹਾ ਪੁਲਿਸ ਦਾ ਉਪਰਾਲਾ ਪ੍ਰਸੰਸਾਯੋਗ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਨਸ਼ਿਆਂ ਖਿਲਾਫ਼ ਚਲਾਏ ਗਏ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ ਜ਼ਿਲ੍ਹਾ ਪੱਧਰ ’ਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਟੀਮਾਂ ਨੂੰ ਦਿੱਤੇ ਗਏ ਕ੍ਰਮਵਾਰ 21 ਹਜ਼ਾਰ, 11 ਹਜ਼ਾਰ ਅਤੇ 5 ਹਜ਼ਾਰ ਰੁਪਏ....
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ
ਚੰਡੀਗੜ੍ਹ, 12 ਫਰਵਰੀ : ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ....
ਨਿਊ ਗੁਰਦਾਸਪੁਰ ਹਾਕੀ ਕਲੱਬ ਨੇ 10ਵਾਂ ‘ਗੁਰਦਾਸਪੁਰ ਗੋਲਡ ਕੱਪ’ ਹਾਕੀ ਟੂਰਨਾਮੈਂਟ ਕਰਵਾਇਆ
ਫਾਈਨਲ ਮੈਚ ਗੁਰਦਾਸਪੁਰ ਕਲੱਬ ਨੇ ਬੁਰਜ ਸਾਹਿਬ ਦੀ ਟੀਮ ਨੂੰ 3-2 ਨਾਲ ਹਰਾ ਕੇ ਜਿੱਤਿਆ ਚੇਅਰਮੈਨ ਰਮਨ ਬਹਿਲ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਗੁਰਦਾਸਪੁਰ, 12 ਫਰਵਰੀ : ਨਿਊ ਗੁਰਦਾਸਪੁਰ ਹਾਕੀ ਕਲੱਬ ਵੱਲੋਂ 10ਵਾਂ ਤਿੰਨ ਰੋਜ਼ਾ ‘ਗੁਰਦਾਸਪੁਰ ਗੋਲਡ ਕੱਪ’ ਹਾਕੀ ਟੂਰਨਾਮੈਂਟ ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਮੈਦਾਨ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ। ਤਿੰਨ ਦਿਨ ਚੱਲੇ ਇਸ ਅੰਡਰ-19....
ਯੰਗ ਸਪੋਰਟਸ ਦੇ 20ਵੇਂ ਸਲਾਨਾ ਖੇਡ ਮੇਲੇ 'ਚ ਹੋਏ ਕਬੱਡੀ 65 ਕਿਲੋ ਦੇ ਮੁਕਾਬਲਿਆਂ 'ਚ ਜੌਹਲਾਂ ਨੇ ਮਾਰੀ ਬਾਜੀ
ਰਾਏਕੋਟ/ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਯੰਗ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ ’ਚ ਸਥਾਕ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ’ਚ ਕਰਵਾਏ ਜਾ ਰਹੇ 20ਵੇਂ ਸਲਾਨਾ ਖੇਡ ਮੇਲੇ ਦੇ ਅੱਜ ਦੂਜੇ ਦਿਨ ਕਬੱਡੀ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਅੱਜ ਖੇਡੇ ਗਏ ਕਬੱਡੀ 65 ਕਿੱਲੋ ਦੇ ਫਾਈਨਲ ਮੁਕਾਬਲੇ ’ਚ ਜੌਹਲਾਂ ਪਿੰਡ ਦੀ ਟੀਮ ਨੇ ਚਾਊਂਕੇ ਦੀ ਟੀਮ ਨੂੰ ਹਰਾ ਕੇ ਬਾਜੀ ਮਾਰੀ। ਜੇਤੂ ਟੀਮਾਂ ਨੂੰ....
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
ਚੰਡੀਗੜ੍ਹ, 9 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ....
ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ ਦਾ ਕੈਬਨਿਟ ਮੰਤਰੀ ਮਾਨ ਵਲੋਂ ਪੋਸਟਰ ਜਾਰੀ, 12 ਤੋਂ 14 ਫਰਵਰੀ ਤੱਕ ਹੋਣਗੀਆਂ
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਇਸ ਵਾਰ ਪੇਂਡੂ ਓਲੰਪਿਕ ਖੇਡਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ। ਪੋਸਟਰ ਜਾਰੀ ਕਰਦਿਆਂ....
ਬਰਨਾਲਾ ਦੇ ਕਾਹਨੇਕੇ ਤੋਂ ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕਸ ਲਈ ਟਿਕਟ ਪੱਕੀ ਕੀਤੀ
ਬਰਨਾਲਾ, 02 ਫਰਵਰੀ : ਚੰਡੀਗੜ੍ਹ ਵਿਖੇ ਹੋਈ ਇੰਡੀਅਨ ਓਪਨ ਰੇਸ ਵਾਕਿੰਗ ਕੰਪੀਟੀਸ਼ਨ ਵਿੱਚ ਕਾਹਨੇਕੇ ਤੋਂ ਅਕਾਸ਼ਦੀਪ ਸਿੰਘ ਪੁੱਤਰ ਸ਼੍ਰੀ ਗੁਰਜੰਟ ਸਿੰਘ ਨੇ 20 ਕਿਲੋਮੀਟਰ ਪੈਦਲ ਚਾਲ 1 ਘੰਟਾ 19 ਮਿੰਟ 38 ਸੈਕਿੰਡ ਵਿੱਚ ਪੂਰਾ ਕਰਕੇ ਗੋਲਡ ਮੈਡਲ ਹਾਸਿਲ ਕੀਤਾ ਅਤੇ ਉਸਨੇ ਆਪਣਾ ਹੀ ਭਾਰਤੀ ਰਿਕਾਰਡ ਜੋ ਕਿ 1 ਘੰਟਾ 19 ਮਿੰਟ 55 ਸੈਕਿੰਡ ਸੀ, ਤੋੜ ਕੇ ਪੈਰਿਸ ਓਲੰਪਿਕਸ ਲਈ ਟਿਕਟ ਪੱਕੀ ਕੀਤੀ। ਉਸਦੇ ਸ਼ੁਰੂਆਤੀ ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਮੀਦ ਹੈ ਕਿ ਉਹ ਓਲੰਪਿਕਸ ਅਤੇ ਆਉਣ ਵਾਲੇ ਹੋਰ....
ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ
ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਚੈਂਪੀਅਨ ਅਥਲੀਟਾਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 30 ਜਨਵਰੀ : ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ ਦੇ ਅੱਜ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ। ਪੁਰਸ਼ ਵਰਗ ਵਿੱਚ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚੋਂ ਤਿੰਨ ਪੰਜਾਬ ਦੇ ਅਥਲੀਟਾਂ ਅਤੇ ਮਹਿਲਾ ਵਰਗ ਵਿੱਚ ਪਹਿਲੀਆਂ....
ਉਮੀਦ ਪ੍ਰੋਗਰਾਮ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਬ੍ਰਿਜਿੰਦਰਾ ਕਾਲਜ ਵਿਖੇ ਹਾਕੀ ਅਤੇ ਕਬੱਡੀ ਮੈਚ ਦਾ ਆਯੋਜਨ
ਐਮ.ਐਲ.ਏ. ਸੇਖੋਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਕੀਤਾ ਉਤਸ਼ਾਹਿਤ ਫ਼ਰੀਦਕੋਟ 23 ਜਨਵਰੀ : ਫ਼ਰੀਦਕੋਟ ਪੁਲਿਸ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ "ਉਮੀਦ ਪ੍ਰੋਗਰਾਮ" ਤਹਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਹਾਕੀ ਅਤੇ ਕਬੱਡੀ ਦੇ ਮੈਚ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਉੱਚੇਚੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ।....
ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ ਦਿਆਲ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਕਬੱਡੀ ਖੇਡ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਕਬੱਡੀ ਖੇਡ....
ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਿਆ
ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ....
ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਲਈ 8 ਟੀਮਾਂ ਕੁਆਰਟਰ ਫਾਈਨਲ ਲਈ ਭਿੜਣਗੀਆਂ
ਪੰਜਾਬ, ਦਿੱਲੀ, ਆਈ.ਬੀ.ਐਸ.ਓ., ਰਾਜਸਥਾਨ, ਹਰਿਆਣਾ, ਤਾਮਿਲਨਾਡੂ, ਝਾਰਖੰਡ ਅਤੇ ਛੱਤੀਸਗੜ੍ਹ ਟੀਮਾਂ ਕੁਆਰਟਰ ਫਾਈਨਲ ਵਿਚ ਟੀਮਾਂ ਨੂੰ ਐਨ ਆਈ ਐਸ ਵਿਖੇ ਵਿਸ਼ੇਸ਼ ਦੌਰਾ ਕਰਵਾਇਆ ਪਟਿਆਲਾ, 10 ਜਨਵਰੀ : 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਚੱਲ ਰਹੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ 6-11 ਜਨਵਰੀ ਤੱਕ ਆਯੋਜਿਤ ਕੀਤੇ ਜਾ ਰਹੇ ਹਨ। ਇਸ ਸੰਬੰਧੀ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਦੱਸਿਆ ਕਿ....
ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ
ਖੇਡਾਂ ਵਿਦਿਆਰਥੀਆਂ 'ਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ : ਹਰਜੋਤ ਸਿੰਘ ਬੈਂਸ ਲੁਧਿਆਣਾ, 06 ਜਨਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ....
ਅਬਾਦ ਖੇਡ ਟੂਰਨਾਮੈਂਟ ਤਹਿਤ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਵਿਖੇ ਹੋਏ
ਕ੍ਰਿਕੇਟ ਦੇ ਫਾਈਨਲ ਮੈਚ ਵਿੱਚ ਗੁਰਦਾਸਪੁਰ ਕ੍ਰਿਕੇਟ ਐਸੋਸੀਏਸ਼ਨ ਦੀ ਬੀ ਟੀਮ ਜੇਤੂ ਰਹੀ ਬੈਡਮਿੰਟਨ ਵਿੱਚ ਅੰਗਦ ਸਿੰਘ ਕੁੰਡਲ ਪਹਿਲੇ, ਅਰਵਿੰਦਰ ਕੁਮਾਰ ਦੂਜੇ ਅਤੇ ਅਨੰਤ ਬਾਵਾ ਤੇ ਤੁਸ਼ਾਰ ਤੀਜੇ ਸਥਾਨ 'ਤੇ ਰਹੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗੁਰਦਾਸਪੁਰ, 6 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ....