ਖੇਡਾਂ ਦੀ ਦੁਨੀਆਂ

'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਅੰਡਰ-21 ਮੁਕਾਬਲੇ ਸੰਪੰਨ
ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ-ਵੱਖ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ; ਰਾਜ ਪੱਧਰੀ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਕੀਤਾ ਪ੍ਰੇਰਿਤ ਭਲਕੇ 21-40, 41-50 ਅਤੇ 50 ਤੋਂ ਵੱਧ ਉਮਰ ਵਰਗ 'ਚ ਲੜਕੇ/ਲੜਕੀਆਂ ਦੇ ਮੈਚ ਹੋਣਗੇ ਸ਼ੁਰੂ ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਅੰਡਰ-21 ਮੁਕਾਬਿਲਆਂ ਦੀ ਅੱਜ ਸਮਾਪਤੀ ਹੋ ਗਈ ਹੈ....
ਖੇਡਾਂ ਵਤਨ ਪੰਜਾਬ ਦੀਆਂ 'ਚ ਖਾਲਸਾ ਕਾਲਜ, ਸੁਧਾਰ ਦੇ ਖਿਡਾਰੀ ਚਮਕੇ
ਸੁਧਾਰ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-21 ਵਰਗ ਦੀ 100 ਮੀਟਰ ਦੌੜ ਵਿਚ ਪਹਿਲਾ ਤੇ ਦੂਜਾ ਸਥਾਨ ਸੁਧਾਰ ਕਾਲਜ ਦੇ ਖਿਡਾਰੀਆਂ ਨੇ ਪ੍ਰਾਪਤ ਕੀਤਾ ਜਿਸ ਤਹਿਤ....
ਦੂਸਰੇ ਦਿਨ ਦੇ ਖੇਡ ਮੁਕਾਬਲਿਆਂ 'ਚ ਅੰਡਰ-21 (ਲੜਕੇ/ਲੜਕੀਆਂ) ਦੇ ਹੋਏ ਰੋਮਾਂਚਕ ਮੁਕਾਬਲੇ
ਨੌਜਵਾਨਾਂ 'ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ - ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਲੁਧਿਆਣਾ (ਜੱਗਾ ਚੋਪੜਾ) - 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਅੱਜ ਦੂਸਰੇ ਦਿਨ ਦੇ ਖੇਡ ਮੁਕਾਬਲਿਆਂ 'ਚ ਅੰਡਰ-21 ਲੜਕੇ/ਲੜਕੀਆਂ ਦੇ ਰੋਮਾਂਚਕ ਮੁਕਾਬਲੇ ਹੋਏ। ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ 'ਖੇਡਾਂ ਵਤਨ....
ਜ਼ਿਲ੍ਹਾ ਪੱਧਰੀ ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼
ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲੇ 18 ਤੋਂ 20 ਸਤੰਬਰ ਤੱਕ ਕਰਵਾਏ ਜਾਣੇ ਹਨ ਲੁਧਿਆਣਾ (ਚੋਪੜਾ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ - 2022' ਤਹਿਤ ਜ਼ਿਲ੍ਹਾ ਪੱਧਰੀ ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲਿਆਂ ਦਾ ਲੁਧਿਆਣਾ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਅੰਡਰ-21 (ਲੜਕੇ/ਲੜਕੀਆਂ) ਦੇ ਮੁਕਾਬਲੇ 18 ਤੋਂ 20 ਸਤੰਬਰ ਤੱਕ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਕੌਮੀ ਖੇਡ ਦਿਵਸ....
ਜ਼ਿਲ੍ਹਾ ਪੱਧਰੀ ਅੰਡਰ-17 ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ
ਖਿਡਾਰੀਆਂ ਦੇ ਅੱਜ ਬੜੇ ਫਸਵੇ ਮੁਕਾਬਲੇ ਵੇਖਣ ਨੂੰ ਮਿਲੇ - ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ (ਚੋਪੜਾ) : ਖੇਡਾਂ ਵਤਨ ਪੰਜਾਬ ਦੀਆਂ, ਦੇ ਜ਼ਿਲ੍ਹਾ ਪੱਧਰੀ ਅੰਡਰ-17 ਮੁਕਾਬਲੇ ਅੱਜ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਮਤ ਹੋ ਗਏ। ਅੱਜ ਦੀਆਂ ਖੇਡਾਂ ਦੌਰਾਨ ਵੀ ਖਿਡਾਰੀ ਪੂਰੇ ਜਜਬੇ ਨਾਲ ਖੇਡੇ ਅਤੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਭਲਕੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੋਰਨਾਂ ਨੌਜਵਾਨਾਂ ਦੀ ਤਰ੍ਹਾਂ....
ਦੂਸਰੇ ਦਿਨ ਦੇ ਖੇਡ ਮੁਕਾਬਲਿਆਂ ’ਚ ਅੰਡਰ-14 (ਲੜਕੇ/ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਜਾਰੀ
22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ - ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ, (ਜੱਗਾ ਚੋਪੜਾ) : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ ’ਖੇਡਾਂ ਵਤਨ ਪੰਜਾਬ ਦੀਆ’ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਜਲੰਧਰ ਤੋਂ ਕੀਤਾ ਗਿਆ ਸੀ।....
ਖੇਡਾਂ ਵਤਨ ਪੰਜਾਬ ਦੀਆਂ 2022
ਜ਼ਿਲ੍ਹੇ ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ : ਡਿਪਟੀ ਕਮਿਸ਼ਨਰ ਲੁਧਿਆਣਾ (ਨਿਸ਼ਾਨ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸੁਰਭੀ....
ਕ੍ਰਿਕਟ ਸਟੇਡੀਅਮ ਰਾਣਾ ਗ੍ਰੀਨ ਫੀਲਡ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ : ਮੰਤਰੀ ਹੇਅਰ ਐਸ.ਏ.ਐਸ ਨਗਰ (ਪਪ) : ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਕਰਵਾਈਆਂ ਗਈਆਂ ਉੱਥੇ ਖੇਡ ਸਟੇਡੀਅਮ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੀ ਤਾਜਾ ਮਿਸਾਲ ਪਿੰਡ ਚੋਲਟਾ ਕਲਾਂ ਵਿਖੇ ਦੇਖਣ ਤੋਂ ਮਿਲਦੀ ਹੈ, ਜਿੱਥੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕ੍ਰਿਕਟ ਸਟੇਡੀਅਮ ਰਾਣਾ ਗ੍ਰੀਨ ਫੀਲਡ ਦਾ ਉਦਘਾਟਨ....
ਨਾਭਾ ਦੇ ਪਿੰਡ ਮੇਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਬਰਮਿੰਘਮ ਕਾਮਨਵੈਲਥ ਗੇਮਜ਼ ਵਿੱਚ ਭਾਰਤ ਨੂੰ ਦਿਵਾਇਆ 9ਵਾਂ ਤਮਗਾ
ਬਰਮਿੰਘਮ ਕਾਮਨਵੈਲਥ ਗੇਮਜ਼ ਵਿੱਚ ਵੇਟ ਲਿਫ਼ਟਿੰਗ 'ਚ ਹਰਜਿੰਦਰ ਕੌਰ ਨੇ 71 ਕਿਲੋ ਵਰਗ 'ਚ ਤੀਜਾ ਸਥਾਨ ਹਾਸਲ ਕਰਕੇ ਬ੍ਰੌਂਜ਼ ਮੈਡਲ ਜਿੱਤਿਆ ਅਤੇ ਭਾਰਤ ਨੂੰ 9ਵਾਂ ਤਮਗਾ ਦਿਵਾਇਆ। ਮਹਿਲਾ ਵੇਟਲਿਫਟਰ ਨੇ 71 ਕਿਲੋ ਭਾਰ ਵਰਗ ਵਿੱਚ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋ ਭਾਰ ਚੁੱਕਿਆ। ਹਾਲਾਂਕਿ, ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ। ਕਲੀਨ ਐਂਡ ਜਰਕ ਵਿੱਚ ਉਸਦਾ ਸਰਵੋਤਮ 121 ਕਿਲੋਗ੍ਰਾਮ ਹੈ। ਵੇਟਲਿਫਟਿੰਗ....
ਪੰਜਾਬਣ ਦੇ ਹੱਥ ਟੀਮ ਇੰਡੀਆ ਦੀ ਕਮਾਨ! ਮਿਤਾਲੀ ਦੀ ਜਗ੍ਹਾ ਹਰਮਨਪ੍ਰੀਤ ਸੰਭਾਲੇਗੀ ਵਨਡੇ ਦੀ ਕਪਤਾਨੀ
ਹਰਮਨਪ੍ਰੀਤ ਕੌਰ ਹੁਣ ਭਾਰਤੀ ਮਹਿਲਾ ਵਨਡੇ ਟੀਮ ਵਿੱਚ ਮਿਤਾਲੀ ਰਾਜ ਦੀ ਥਾਂ ਲਵੇਗੀ। ਉਨ੍ਹਾਂ ਨੂੰ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਸੀਰੀਜ਼ ਲਈ ਵਨਡੇ ਟੀਮ ਦੀ ਕਮਾਨ ਸੌਂਪੀ ਗਈ ਹੈ। ਮਿਤਾਲੀ ਰਾਜ ਦੇ ਸੰਨਿਆਸ ਤੋਂ ਬਾਅਦ ਹਰਮਨਪ੍ਰੀਤ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ। ਭਾਰਤ ਦੀ ਟੀ-20 ਟੀਮ ਦੀ ਕਮਾਨ ਵੀ ਫਿਲਹਾਲ ਉਨ੍ਹਾਂ ਕੋਲ ਹੀ ਰਹੇਗੀ। ਭਾਰਤੀ ਮਹਿਲਾ ਟੀਮ ਇਸ ਮਹੀਨੇ ਦੇ ਅੰਤ 'ਚ ਸ਼੍ਰੀਲੰਕਾ ਦੇ ਦੌਰੇ 'ਤੇ ਹੋਵੇਗੀ। ਇੱਥੇ ਉਹ 3 ਟੀ-20 ਅਤੇ 3 ਵਨਡੇ ਮੈਚ ਖੇਡੇਗੀ। ਪਹਿਲਾ ਮੈਚ 23 ਜੂਨ ਨੂੰ ਖੇਡਿਆ....
ਅਵਨੀ ਲੇਖਰਾ ਦੇ ਨਿਸ਼ਾਨੇ ਨਾਲ ਪੈਰਾਲਿੰਪਿਕਸ 'ਚ ਭਾਰਤ ਨੂੰ ਮਿਲਿਆ ਪਹਿਲਾ ਸੋਨ ਤਮਗਾ
ਟੋਕੀਓ ਪੈਰਾਲਿੰਪਿਕਸ ਵਿੱਚ ਸੋਨ ਤਮਗੇ ਨਾਲ ਭਾਰਤ ਦਾ ਖਾਤਾ ਖੁੱਲ੍ਹ ਗਿਆ ਹੈ। ਇਹ ਖਾਤਾ ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਖੋਲ੍ਹਿਆ ਹੈ, ਜਿਸ ਨੇ 10 ਮੀਟਰ ਏਅਰ ਸਟੈਂਡਿੰਗਜ਼ ਵਿੱਚ ਪੈਰਾਲਿੰਪਿਕਸ ਰਿਕਾਰਡ ਬਣਾ ਕੇ ਦੇਸ਼ ਲਈ ਸੁਨਹਿਰੀ ਜਿੱਤ ਦਰਜ ਕੀਤੀ ਹੈ। ਅਵਨੀ ਲੇਖਰਾ ਨੇ ਫਾਈਨਲ ਵਿੱਚ 249.6 ਅੰਕ ਹਾਸਲ ਕੀਤੇ, ਜੋ ਕਿ ਪੈਰਾਲੰਪਿਕ ਖੇਡਾਂ ਦੇ ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਹੈ। ਦੱਸ ਦਈਏ ਕਿ ਫਾਈਨਲ ਵਿੱਚ ਚੀਨੀ ਨਿਸ਼ਾਨੇਬਾਜ਼ ਨੇ ਅਵਨੀ ਨੂੰ ਸਖ਼ਤ ਮੁਕਾਬਲਾ ਦਿੱਤਾ। ਪਰ ਫਿਰ....
ਜੈਵਲਿਨ ਥ੍ਰੋ 'ਚ ਦੇਵੇਂਦਰ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤ ਨੇ ਜਿੱਤਿਆ ਸਿਲਵਰ
ਦੇਵੇਂਦਰ ਝਾਝਰੀਆ ਤੇ ਸੁੰਦਰ ਸਿੰਘ ਗੜਜੂਰ ਨੇ ਟੋਕੀਓ ਪੈਰਾਲਿੰਪਿਕਸ ਵਿੱਚ ਜੈਵਲਿਨ ਥ੍ਰੋ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਭਾਰਤ ਦੇ ਖਾਤੇ ਵਿੱਚ ਦੋ ਹੋਰ ਤਗਮੇ ਪਾਏ ਹਨ। ਦੇਵੇਂਦਰ ਝਾਝਰੀਆ ਨੇ ਚਾਂਦੀ ਤੇ ਸੁੰਦਰ ਸਿੰਘ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਨਾਲ ਭਾਰਤ ਨੇ ਟੋਕੀਓ ਪੈਰਾਲਿੰਪਿਕਸ ਵਿੱਚ ਕੁੱਲ 7 ਤਮਗੇ ਜਿੱਤੇ ਹਨ। ਸੋਨ ਤਗਮਾ ਸ੍ਰੀਲੰਕਾ ਦੇ ਮੁਦਿਆਨਸੇਲਜ ਹੇਰਾਥ ਨੇ ਜਿੱਤਿਆ ਹੈ। ਉਸ ਨੇ 67.79 ਮੀਟਰ ਦਾ ਥ੍ਰੋਅ ਸੁੱਟਿਆ। ਇਸ ਦੇ ਨਾਲ ਹੀ ਦੇਵੇਂਦਰ ਨੇ 64.35 ਮੀਟਰ ਤੇ ਸੁੰਦਰ ਸਿੰਘ ਨੇ....
ਨੀਰਜ ਚੋਪੜਾ ਹੋਏ ਹਸਪਤਾਲ ਦਾਖ਼ਲ
ਭਾਰਤ ਦੇ ਸਟਾਰ ਐਥਲੀਟ ਨੀਰਜ ਚੋਪੜਾ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਥਕਾਵਟ ਅਤੇ ਬੁਖਾਰ ਹੋਣ ਬਾਰੇ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸਤੋਂ ਪਹਿਲਾਂ ਪਾਣੀਪਤ ਵਿੱਚ ਸਵਾਗਤੀ ਸਮਾਗਮ ਤੋਂ ਪਹਿਲਾਂ ਉਨ੍ਹਾਂ ਦਾ ਕੋਵਿਡ ਟੈਸਟ ਨੈਗੇਟਿਵ ਆਇਆ ਸੀ। ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਨੀਰਜ ਚੋਪੜਾ ਲਗਾਤਾਰ ਸਮਾਗਮਾਂ ਦਾ ਹਿੱਸਾ ਬਣ ਰਹੇ ਹਨ ਅਤੇ ਬੀਤੇ ਦਿਨ ਵੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲੇ ਸਨ। ਉਪਰੰਤ ਉਹ ਆਪਣੇ ਸਵਾਗਤੀ ਸਮਾਗਮ ਨੂੰ ਅਚਾਨਕ ਵਿੱਚੋਂ ਛੱਡ ਕੇ ਜਾਣਾ ਪਿਆ।....
ਸਾਬਕਾ ਕੋਚ ਨੇ ਦੱਸਿਆ ਨੀਰਜ ਚੋਪੜਾ ਨੇ ਕਿੱਥੋਂ ਤੇ ਕਿਵੇਂ ਸ਼ੁਰੂ ਕੀਤਾ ਸੀ ਆਪਣੇ ਸੋਨ ਜਿੱਤਣ ਦਾ ਸਫ਼ਰ
ਨੀਰਜ ਚੋਪੜਾ (Neeraj Chopra) ਨੇ ਟੋਕੀਓ ਓਲੰਪਿਕ (Tokyo Olympics) ਵਿੱਚ ਸੋਨ ਤਮਗਾ ਜਿੱਤ ਕੇ ਹਰ ਭਾਰਤੀ ਦਾ ਸੁਪਨਾ ਪੂਰਾ ਕੀਤਾ ਹੈ। ਟੋਕੀਓ ਓਲੰਪਿਕ ਵਿੱਚ ਉਸ ਦੇ ਭਾਲੇ ਨੇ 87.58 ਮੀਟਰ ਦੀ ਦੂਰੀ ਤੈਅ ਕੀਤੀ ਅਤੇ ਭਾਰਤ ਦਾ 100 ਸਾਲਾਂ ਦੀ ਉਡੀਕ ਖ਼ਤਮ ਹੋਈ। 23 ਸਾਲ ਦੇ ਨੀਰਜ ਨੂੰ ਉਸਦੇ ਸ਼ੁਰੂਆਤ ਦਿਨਾਂ ਵਿੱਚ ਟ੍ਰੇਨਿੰਗ ਦੇਣ ਵਾਲੇ ਕੋਚ ਨਸੀਮ ਅਹਿਮਦ (Naseem Ahmad) ਆਪਣੇ ਚੇਲੇ ਦੇ ਇਤਿਹਾਸਕ ਪ੍ਰਦਰਸ਼ਨ ਨਾਲ ਬਹੁਤ ਖੁਸ਼ ਹੈ। ਹਾਲਾਂਕਿ ਨਸੀਮ ਉਨ੍ਹਾਂ ਦਿਨਾਂ ਨੂੰ ਯਾਦ ਕਰਕੇ ਭਾਵੁਕ ਹੋ ਗਏ....
ਟੋਕਿਓ 'ਚ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਅੱਜ ਦੇਸ਼ ਪਰਤਣਗੇ ਭਾਰਤੀ ਐਥਲੀਟ
ਟੋਕਿਓ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਐਥਲੀਟ ਅੱਜ ਦੇਸ਼ ਪਰਤਣਗੇ। ਦੇਸ਼ ਲਈ ਮੈਡਲ ਜਿੱਤਣ ਵਾਲੇ ਸਾਰੇ ਖਿਡਾਰੀਆਂ ਨੂੰ ਅੱਜ ਸ਼ਾਮ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ 'ਚ ਰੱਖੇ ਇਕ ਪ੍ਰੋਗਰਾਮ 'ਚ ਸਨਮਾਨਿਤ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਖਿਡਾਰੀਆਂ ਦੇ ਰੂਬਰੂ ਹੋਣਗੇ। ਭਾਰਤ ਨੇ ਟੋਕਿਓ ਓਲੰਪਿਕ 'ਚ ਕੁੱਲ 7 ਤਗਮੇ, ਜਿੰਨ੍ਹਾਂ 'ਚ ਇਕ ਗੋਲਡ, ਦੋ ਸਿਲਵਰ ਤੇ ਚਾਰ ਬ੍ਰੌਂਜ ਮੈਡਲ ਸ਼ਾਮਲ ਹਨ। ਇਹ....