ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ ਕੋਟਾ ਹਾਸਲ ਕਰਨ ਵਾਲੇ ਤੀਜੇ ਪੰਜਾਬੀ ਨਿਸ਼ਾਨੇਬਾਜ਼ ਨੂੰ ਦਿੱਤੀ ਵਧਾਈ ਓਲੰਪਿਕਸ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਦਿੱਤੇ ਜਾਣਗੇ ਚੰਡੀਗੜ੍ਹ, 27 ਅਕਤੂਬਰ : ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ....
ਖੇਡਾਂ ਦੀ ਦੁਨੀਆਂ
ਉਦਘਾਟਨੀ ਮੈਚ ਵਿੱਚ ਭਾਰਤੀ ਨੇਵੀ ਮੁੰਬਈ ਨੇ ਐਫਸੀਆਈ ਦਿੱਲੀ ਨੂੰ 3-2 ਦੇ ਫਰਕ ਨਾਲ ਹਰਾਇਆ ਜਲੰਧਰ 25 ਅਕਤੂਬਰ : ਭਾਰਤੀ ਨੇਵੀ ਮੁੰਬਈ ਨੇ ਐਫਸੀਆਈ ਦਿੱਲੀ ਨੂੰ ਸਖਤ ਮੁਕਾਬਲੇ ਮਗਰੋਂ 3-2 ਦੇ ਫਰਕ ਨਾਲ ਹਰਾ ਕੇ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਉਦਘਾਟਨੀ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਏ ਉਕਤ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ....
ਅਮਨ ਅਰੋੜਾ ਨੇ ਰਾਜ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਹੌਂਸਲਾ ਵਧਾਇਆ ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੀ ਗੁਰੂ ਹਰਿਗੋਬਿੰਦ ਸਾਹਿਬ ਧਰਮਸ਼ਾਲਾ ਵਿੱਚ ਚੱਲ ਰਹੇ ਰਾਜ....
ਅਹਿਮਦਾਬਾਦ, 14 ਅਕਤੂਬਰ : ਕ੍ਰਿਕਟ ਵਿਸ਼ਵ ਕੱਪ 'ਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਜ਼ਬਰਦਸਤ ਮੈਚ ਖੇਡਿਆ ਗਿਆ। ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਾਕਿ ਟੀਮ ਨੇ ਟੀਮ ਇੰਡੀਆ ਨੂੰ 192 ਦੌੜਾਂ ਦਾ ਟੀਚਾ ਦਿੱਤਾ ਸੀ। ਟੀਮ ਇੰਡੀਆ ਨੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਅਤੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਜ਼ਿਕਰਯੌਗ ਹੈ ਕਿ ਪਾਕਿਸਤਾਨ ਵਿਸ਼ਵ ਕੱਪ ਵਿੱਚ ਅੱਠਵੀਂ ਵਾਰ ਭਾਰਤ ਤੋਂ ਹਾਰਿਆ....
ਮੁੱਖ ਮੰਤਰੀ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ : ਵਿਧਾਇਕ ਤੂਰ ਨੇ ਵਿੱਤੀ ਮੱਦਦ ਲਈ ਸੂਬਾ ਸਰਕਾਰ ਦਾ ਕੀਤਾ ਉਚੇਚਾ ਧੰਨਵਾਦ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ 72 ਸਾਲ ਦਾ ਰਿਕਾਰਡ ਤੋੜਿਆ : ਡਿਪਟੀ ਕਮਿਸ਼ਨਰ ਮੋਗਾ, 13 ਅਕਤੂਬਰ : ਹਾਂਗਜ਼ੂ ਏਸ਼ੀਅਨ ਖੇਡਾਂ 2023 ਦੇ ਚੈਂਪੀਅਨ ਅਤੇ ਜ਼ਿਲ੍ਹਾ ਮੋਗਾ ਦੇ ਮਾਣਮੱਤੇ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਦਾ ਅੱਜ ਜ਼ਿਲ੍ਹਾ ਮੋਗਾ ਵਿਖੇ ਪਹੁੰਚਣ....
ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਕਰਵਾਇਆ ਮਾਨਸਾ, 13 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ-2023 ਦੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਐਸ.ਡੀ.ਐੱਮ ਮਾਨਸਾ ਸ੍ਰੀ ਪ੍ਰਮੋਦ ਸਿੰਗਲਾ ਵੱਲੋਂ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਸਹੁੰ ਚੁਕਵਾਈ ਅਤੇ ਆਸ਼ੀਰਵਾਦ ਦਿੱਤਾ। ਐਸ.ਡੀ.ਐਮ. ਸ੍ਰੀ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ....
ਕਿਹਾ, ਹਰੇਕ ਚਾਰ ਕਿਲੋਮੀਟਰ ਦੇ ਹੋਵੇਗੀ ਖੇਡ ਨਰਸਰੀ ਤੇ ਉਥੇ 60 ਖਿਡਾਰੀਆਂ ਨੂੰ ਦਿੱਤੀ ਜਾਵੇਗੀ ਡਾਈਟ ਨਵੀਂ ਖੇਡ ਨੀਤੀ ਨਾਲ ਖੇਡ ਵਿਭਾਗ ਦਾ ਬਜਟ 100 ਕਰੋੜ ਤੋਂ ਵਧਕੇ ਹੋਇਆ 500 ਕਰੋੜ : ਖੇਡ ਮੰਤਰੀ ਮੁੱਖ ਮੰਤਰੀ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਤੇ ਕੋਚਾਂ ਨੂੰ ਦਿੱਤਾ ਜਾ ਰਿਹੈ ਬਣਦਾ ਮਾਣ ਸਤਿਕਾਰ ਖੇਡ ਮੰਤਰੀ ਮੀਤ ਹੇਅਰ ਨੇ ਦੋ ਰੋਜ਼ਾ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਦੀ ਕਰਵਾਈ ਸ਼ੁਰੂਆਤ ਪੀ.ਐਸ.ਪੀ.ਸੀ.ਐਲ ਨੇ ਦੇਸ਼ ਨੂੰ ਕੌਮੀ ਤੇ ਕੌਮਾਂਤਰੀ ਖਿਡਾਰੀ ਦਿੱਤੇ....
ਅੰਮ੍ਰਿਤਸਰ, 11 ਅਕਤੂਬਰ : ਏਸ਼ੀਆ ਖੇਡਾਂ ਵਿਚ ਸੋਨ ਤਮਗਾ ਜਿੱਤ ਕੇ ਅੱਜ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਭਾਰਤੀ ਹਾਕੀ ਟੀਮ ਦਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਅਜੇ ਗੁਪਤਾ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਹਾਕੀ ਦੀ ਦੁਨੀਆ ਵਿਚ 72 ਸਾਲ ਪੁਰਾਣੇ ਰਿਕਾਰਡ ਤੋੜਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ। ਡੀਸੀ ਤਲਵਾੜ ਨੇ ਏਅਰਪੋਰਟ ਪਹੁੰਚਣ ‘ਤੇ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ....
ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ ਪ੍ਰਨੀਤ ਕੌਰ ਨੇ ਵਿੱਤੀ ਮੱਦਦ ਲਈ ਸੂਬਾ ਸਰਕਾਰ ਦਾ ਕੀਤਾ ਉਚੇਚਾ ਧੰਨਵਾਦ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ 72 ਸਾਲ ਦਾ ਰਿਕਾਰਡ ਤੋੜਿਆ ਮਾਨਸਾ ਇਲਾਕੇ ਚ ਖਿਡਾਰੀਆਂ ਵਾਸਤੇ ਰੋਇੰਗ ਤੇ ਤੀਰ ਅੰਦਾਜ਼ੀ ਦੀਆਂ....
ਟੇਬਲ ਟੈਨਿਸ ਅੰਡਰ 14 ਲੜਕੀਆਂ ਸੈਮੀਫਾਈਨਲ ਵਿੱਚ ਅੰਮ੍ਰਿਤਸਰ ਵਲੋਂ ਲੁਧਿਆਣਾ ਨੂੰ ਮਾਤ ਬਰਨਾਲਾ, 11 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਤਿੰਨ ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ ਬਰਨਾਲਾ ਵਿੱਚ ਜਾਰੀ ਹਨ। ਇਸ ਤਹਿਤ ਬਰਨਾਲਾ ਕਲੱਬ ਵਿੱਚ ਹੋ ਰਹੇ ਟੇਬਲ ਟੈਨਿਸ ਦੇ ਮੁਕਾਬਲਿਆਂ ਵਿੱਚ ਅੰਡਰ 14 ਲੜਕੀਆਂ (ਸੈਮੀਫਾਈਨਲ) ਵਿੱਚ ਅੰਮ੍ਰਿਤਸਰ ਨੇ ਲੁਧਿਆਣਾ ਨੂੰ 3....
ਐੱਸ ਏ ਐੱਸ ਨਗਰ, 10 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ 2023″ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਕਰਵਾਏ ਜਾਣ ਤੋਂ ਬਾਅਦ ਅੱਜ ਰਾਜ ਪੱਧਰੀ ਖੇਡਾਂ ਪਹਿਲੇ ਪੜਾਅ ਤਹਿਤ ਸ਼ੁਰੂ ਹੋਈਆਂ। ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਅੱਜ ਕਿੱਕ ਬਾਕਸਿੰਗ ਅਤੇ ਜਿਮਨਾਸਟਿਕ ਦੇ ਮੁਕਾਬਲੇ ਬਹੁ-ਮੰਤਵੀ ਖੇਡ ਭਵਨ ਸੈਕਟਰ–78, ਮੋਹਾਲੀ ਵਿਖੇ ਸ਼ੁਰੂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ–ਵੱਖ ਜ਼ਿਲਿਆਂ ਤੋਂ ਖਿਡਾਰੀ ਭਾਗ ਲੈ ਰਹੇ ਹਨ। ਲੜਕੀਆਂ ਦੇ....
ਖੇਡ ਮੰਤਰੀ ਹੇਅਰ ਨੇ ਦਿੱਤੀ ਵਧਾਈ ਚੰਡੀਗੜ੍ਹ, 05 ਅਕਤੂਬਰ : ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖੇਡਾਂ ਵਿੱਚ 15 ਤੋਂ ਵੱਧ ਤਮਗੇ ਜਿੱਤ ਚੁੱਕੇ ਹਨ। ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ, ਜਿਸ ਵਿੱਚ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਅਹਿਮ ਮੈਂਬਰ ਰਹੀ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ....
ਚੰਡੀਗੜ੍ਹ, 4 ਅਕਤੂਬਰ : ਅੱਜ ਏਸ਼ੀਅਨ ਖੇਡਾਂ ਵਿੱਚ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਭਾਰਤੀ ਪੁਰਸ਼ ਹਾਕੀ ਟੀਮ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚ ਗਈ ਹੈ। ਭਾਰਤ ਲਈ ਹਾਰਦਿਕ ਸਿੰਘ ,ਮਨਦੀਪ ਸਿੰਘ ,ਲਲਿਤ ਉਪਾਧਿਆਏ, ਅਮਿਤ ਰੋਹੀਦਾਸ ਅਤੇ ਅਭਿਸ਼ੇਕ ਨੇ ਗੋਲ ਕੀਤੇ। ਭਾਰਤੀ ਹਾਕੀ ਟੀਮ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਸ਼ੋਸ਼ਲ ਮੀਡੀਆ ਨੇ ਟੀਮ ਨੂੰ ਵਧਾਈ ਦਿੰਦਿਆਂ ਲਿਖਿਆ ” ਭਾਰਤੀ ਹਾਕੀ ਟੀਮ ਨੇ....
ਹੰਗਜ਼ੂ, 4 ਅਕਤੂਬਰ : ਨੀਰਜ ਚੋਪੜਾ ਦਾ ਜਾਦੂ ਏਸ਼ੀਆਈ ਖੇਡਾਂ 2023 'ਚ ਵੀ ਦੇਖਣ ਨੂੰ ਮਿਲਿਆ ਸੀ। ਚੀਨ ਦੀ ਧਰਤੀ 'ਤੇ ਖੇਡੇ ਜਾ ਰਹੇ ਟੂਰਨਾਮੈਂਟ 'ਚ ਨੀਰਜ ਨੇ ਭਾਰਤ ਲਈ ਇਕ ਹੋਰ ਸੋਨ ਤਮਗਾ ਜੋੜਿਆ ਹੈ। ਨੀਰਜ ਨੇ ਚੌਥੀ ਕੋਸ਼ਿਸ਼ ਵਿੱਚ 88.88 ਮੀਟਰ ਜੈਵਲਿਨ ਸੁੱਟ ਕੇ ਸੋਨ ਤਗ਼ਮਾ ਜਿੱਤਿਆ। ਨੀਰਜ ਤੋਂ ਇਲਾਵਾ ਕਿਸ਼ੋਰ ਜੇਨਾ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਜੈਵਲਿਨ ਥਰੋਅ ਵਿੱਚ ਇੱਕੋ ਸਮੇਂ ਸੋਨ ਅਤੇ ਚਾਂਦੀ....
ਬੀਜਿੰਗ, 30 ਸਤੰਬਰ : 19ਵੀਆਂ ਏਸ਼ੀਆਈ ਖੇਡਾਂ ਦੇ 7ਵੇਂ ਦਿਨ ਭਾਰਤ ਨੇ ਹਾਕੀ 'ਚ ਪਾਕਿਸਤਾਨ 'ਤੇ ਸਭ ਤੋਂ ਵੱਡੀ ਜਿੱਤ ਦਾ ਰਿਕਾਰਡ ਬਣਾਇਆ ਹੈ। ਭਾਰਤੀ ਟੀਮ ਨੇ ਪੂਲ-ਏ ਲੀਗ ਮੈਚ ਵਿੱਚ ਪਾਕਿਸਤਾਨ ਨੂੰ 10-2 ਨਾਲ ਹਰਾਇਆ। ਕਪਤਾਨ ਹਰਮਨਪ੍ਰੀਤ ਨੇ 4 ਗੋਲ ਕੀਤੇ। ਭਾਰਤ ਨੇ ਪਹਿਲੀ ਵਾਰ ਪਾਕਿਸਤਾਨ ਖਿਲਾਫ 10 ਗੋਲ ਕੀਤੇ ਹਨ।ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ ਅੱਜ ਸ਼ਨੀਵਾਰ ਨੂੰ 5 ਤਗਮੇ ਜਿੱਤੇ, ਜਿਨ੍ਹਾਂ ਵਿੱਚ ਦੋ ਸੋਨ, ਦੋ ਚਾਂਦੀ ਅਤੇ ਇੱਕ ਕਾਂਸੀ....