news

Jagga Chopra

Articles by this Author

ਰੰਗ ਪ੍ਰਸੰਗ ਸੁਰਜੀਤ ਪਾਤਰ ਦੇ ਪੁਸਤਕ ਡਾ. ਵਰਿਆਮ ਸਿੰਘ ਸੰਧੂ ਵੱਲੋਂ ਗੁਰਭਜਨ ਗਿੱਲ ਨੂੰ ਭੇਂਟ

ਲੁਧਿਆਣਾ, 9 ਮਾਰਚ 2025 : ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਡਾ. ਵਰਿਆਮ ਸਿੰਘ ਸੰਧੂ ਨੇ ਆਪਣੀ ਸੱਜਰੀ ਲਿਖੀ ਪੁਸਤਕ “ਰੰਗ ਪ੍ਰਸੰਗ ਸੁਰਜੀਤ ਪਾਤਰ ਦੇ” ਦੀ ਕਾਪੀ ਅੱਜ ਲੁਧਿਆਣਾ ਜ਼ਿਲ੍ਹੇ ਦੀ ਨਾਮਵਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਮਾਗਮ ਤੋਂ ਪਹਿਲਾਂ  ਗੈਰ ਰਸਮੀ ਤੌਰ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਗੁਰਭਜਨ ਗਿੱਲ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਚੀਨੀ ਮਿੱਲ, ਮੋਰਿੰਡਾ ਦਾ ਦੌਰਾ 

ਸ੍ਰੀ ਫਤਹਿਗੜ੍ਹ ਸਾਹਿਬ, 9 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਬੀ.ਟੈਕ. ਫੂਡ ਪ੍ਰੋਸੈਸਿੰਗ ਟੈਕਨੋਲੋਜੀ (ਦੂਜਾ ਸਮੈਸਟਰ) ਅਤੇ ਐੱਮ.ਐੱਸ.ਸੀ. ਫੂਡ ਪ੍ਰੋਸੈਸਿੰਗ ਟੈਕਨੋਲੋਜੀ (ਦੂਜਾ ਸਮੈਸਟਰ) ਦੇ ਵਿਦਿਆਰਥੀਆਂ ਨੇ ਮੋਰਿੰਡਾ ਕੋਆਪਰੇਟਿਵ ਸ਼ੂਗਰ ਮਿੱਲ ਲਿਮਿਟਡ, ਮੋਰਿੰਡਾ ਦਾ ਉਦਯੋਗਿਕ ਅਨੁਭਵ

ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵੱਲੋਂ ਵਿੱਦਿਅਕ ਦੌਰੇ ਦਾ ਆਯੋਜਨ

ਸ੍ਰੀ ਫਤਹਿਗੜ੍ਹ ਸਾਹਿਬ, 9 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਖੇ ਅੰਤਰਰਾਸ਼ਟਰੀ ਭੋਜਨ ਅਤੇ ਪ੍ਰਾਹੁਣਚਾਰੀ ਮੇਲਾ 'ਅਹਾਰ-2025' ਵਿਖੇ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ : ਡਾ. ਬਲਜੀਤ ਕੌਰ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 9 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ

ਕੁਦਰਤੀ ਆਫਤ ਨਾਲ ਕਿਸਾਨਾਂ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦਾ ਮੁਢਲਾ ਫਰਜ :  ਧਾਲੀਵਾਲ
  • ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੇ ਪਸ਼ੂ ਧਨ ਲਈ ਚਾਰਾ ਵੰਡਿਆ

ਅੰਮ੍ਰਿਤਸਰ, 9 ਮਾਰਚ  2025 : ਬੀਤੇ ਦਿਨੀ ਰਾਜਾਸਾਂਸੀ ਤੇ ਅਜਨਾਲਾ ਹਲਕੇ ਵਿੱਚ ਭਾਰੀ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ ਨਾਲ ਪਸ਼ੂ ਧਨ ਲਈ ਬੀਜਿਆ ਗਿਆ ਚਾਰਾ ਵੀ ਨਸ਼ਟ ਹੋ ਗਿਆ ਸੀ। ਜਿਸਦੇ ਚੱਲਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨਾਲ ਦੁੱਖ ਸਾਂਝਾ ਕਰਦੇ ਹੋਏ

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਚੇਅਰਪਰਸਨ ਗਿੱਲ 

ਚੰਡੀਗੜ੍ਹ, 9 ਮਾਰਚ 2025 : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ, ‘‘ਮੈਨੂੰ

‘ਲਹੌਰ ਸੰਧੀ ਪੰਜਾਬ ਨਾਲ ਵਿਸਾਹਘਾਤ’ ਵਿਸ਼ੇ ਤੇ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਸੈਮੀਨਾਰ ਕਰਵਾਇਆ 

ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਈਸਟ ਇੰਡੀਆ ਕੰਪਨੀ ਵੱਲੋਂ ਸਰਕਾਰ ਏ ਖਾਲਸਾ ਨਾਲ ਕੀਤੇ ਵਿਸਾਹਘਾਤ ਨੂੰ ਯਾਦ ਕਰਦਿਆਂ ਅੱਜ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਕੋਆਰਡੀਨੇਸ਼ਨ ਕਮੇਟੀ ਆਨ ਟ੍ਰੀਟੀ ਆਫ ਲਹੌਰ ਵੱਲੋਂ ‘ਲਹੌਰ ਸੰਧੀ ਪੰਜਾਬ ਨਾਲ ਵਿਸਾਹਘਾਤ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਅ)

ਪੱਖੋਵਾਲ ‘ਚ ਇੱਕ ਦਰਜਨ ਦੇ ਕਰੀਬ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ
  • ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਸਰਕਾਰ ਬਣੇਗੀ : ਪ੍ਰਧਾਨ ਧਾਲੀਵਾਲ

ਰਾਏਕੋਟ, 09 ਮਾਰਚ (ਰਘਵੀਰ ਸਿੰਘ ਜੱਗਾ) : ਭਾਰਤੀ ਜਨਤਾ ਪਾਰਟੀ ਜਿਲ੍ਹਾ ਜਗਰਾਓਂ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਰਮਜੀਤ ਸਿੰਘ ਟੂਸਾ (ਸਾਬਕਾ ਸਰਪੰਚ) ਦੀ ਪ੍ਰੇਰਣਾ ਸਦਕਾ ਇੱਕ ਦਰਜਨ ਦੇ ਕਰੀਬ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿੰਨ੍ਹਾਂ ਦਾ ਜਿਲ੍ਹਾ ਜਗਰਾਓਂ ਦੇ

ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ 
  • ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ
  • ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ 
  • ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

ਰੂਪਨਗਰ, 9 ਮਾਰਚ 2025 : 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ

ਪਾਰਟੀ ਵਿੱਚ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਲਵਿੰਦਰ ਸਿੰਘ ਭੂੰਦੜ 
  • ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ : ਅਕਾਲੀ ਦਲ

ਚੰਡੀਗੜ੍ਹ, 9 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ। ਅੱਜ ਚੰਡੀਗੜ੍ਹ ਵਿਖੇ