news

Jagga Chopra

Articles by this Author

119 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਏਅਰਕ੍ਰਾਫਟ ਪਹੁੰਚੇਗਾ, 67 ਪੰਜਾਬੀ ਨੌਜਵਾਨ ਸ਼ਾਮਲ 

ਅੰਮ੍ਰਿਤਸਰ, 14 ਫਰਵਰੀ 2025 : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਡਿਪੋਰਟੇਸ਼ਨ ਦੀ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਭਲਕੇ ਸ਼ਨੀਵਾਰ ਨੂੰ ਦੂਜਾ ਏਅਰਕ੍ਰਾਫਟ ਕਰੀਬ 119 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗਾ। ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਨੌਜਵਾਨ ਹਨ। ਇਸ ਗਰੁੱਪ ਵਿੱਚ ਕੁੱਲ 67 ਪੰਜਾਬੀ ਨੌਜਵਾਨ ਸ਼ਾਮਲ ਹਨ। ਅੰਦਾਜ਼ਾ ਹੈ

ਮੁੱਖ ਮੰਤਰੀ ਨੂੰ ਮਿਲੇ ਕ੍ਰਿਕੇਟ ਖਿਡਾਰੀ

ਚੰਡੀਗੜ੍ਹ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ  ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਕੁਝ ਤਸਵੀਰਾਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਲਿਖਿਆ ‘‘ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ

ਜਿਹੜੇ ਲੋਕ ਦੂਜੇ ਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿੰਦੇ ਹਨ, ਉਨ੍ਹਾਂ ਨੂੰ ਉੱਥੇ ਰਹਿਣ ਦਾ ਕੋਈ ਕਾਨੂੰਨੀ ਹੱਕ ਨਹੀਂ ਹੈ : ਪ੍ਰਧਾਨ ਮੰਤਰੀ ਮੋਦੀ 

ਵਾਸਿੰਗਟਨ, 14 ਫਰਵਰੀ 2025 : ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਈ ਸਖਤ ਫੈਸਲੇ ਲਏ ਹਨ। ਇਸ ਲੜੀ ਵਿੱਚ ਅਮਰੀਕਾ ਤੋਂ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੋ ਦਿਨਾਂ ਅਮਰੀਕਾ ਦੌਰੇ ਦੌਰਾਨ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਮੁੱਦਾ ਵੀ ਉਠਾਇਆ ਸੀ।

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ ਰਿਸ਼ਵਤ ਲੈਂਦਾ ਕਾਬੂ
  • ਮੁਲਜ਼ਮ ਨੇ ਪਹਿਲਾਂ ਘਰ ਦੇ ਇੰਤਕਾਲ ਖਾਤਰ ਲਈ ਸੀ 2,000 ਰੁਪਏ ਦੀ ਰਿਸ਼ਵਤ

ਨਵਾਂਸ਼ਹਿਰ, 14 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ

ਬਲੋਚਿਸਤਾਨ 'ਚ ਬੰਬ ਧਮਾਕਾ, 9 ਮੌਤਾਂ, 7 ਲੋਕ ਜ਼ਖਮੀ

ਬਲੋਚਿਸਤਾਨ, 14 ਫਰਵਰੀ 2025 : ਪਾਕਿਸਤਾਨ 'ਚ ਕੋਲਾ ਖਾਣ ਵਾਲਿਆਂ ਨੂੰ ਲਿਜਾ ਰਹੇ ਵਾਹਨ 'ਤੇ ਬੰਬ ਧਮਾਕਾ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਸ਼ੁੱਕਰਵਾਰ ਨੂੰ ਇਕ ਜ਼ਬਰਦਸਤ ਬੰਬ ​​ਧਮਾਕਾ ਹੋਇਆ, ਜਿਸ 'ਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ।

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 14 ਫਰਵਰੀ 2025 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਹਨਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ

ਅਮਰੀਕਾ 'ਚ ਵੀ ਪ੍ਰਧਾਨ ਮੰਤਰੀ ਮੋਦੀ ਨੇ ਅਡਾਨੀ ਦੇ ਭ੍ਰਿਸ਼ਟਾਚਾਰ 'ਤੇ ਪਰਦਾ ਪਾਇਆ : ਰਾਹੁਲ ਗਾਂਧੀ

ਨਵੀਂ ਦਿੱਲੀ, 14 ਫਰਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨਾਂ ਅਮਰੀਕਾ ਦੌਰੇ ਤੋਂ ਬਾਅਦ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕਾਂਗਰਸੀ ਆਗੂ ਉਦਯੋਗਪਤੀ ਗੌਤਮ ਅਡਾਨੀ ਦਾ ਮੁੱਦਾ ਲਗਾਤਾਰ ਉਠਾਉਂਦੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫਿਰ ਉਦਯੋਗਪਤੀ ਅਡਾਨੀ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ

ਪੀਐਮ ਮੋਦੀ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ, ਕਿਹਾ  ਅੱਤਵਾਦ ਪੂਰੀ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਹੈ  

ਨਵੀਂ ਦਿੱਲੀ, 14 ਫਰਵਰੀ 2025 : ਅੱਜ ਦੇ ਦਿਨ 6 ਸਾਲ ਪਹਿਲਾਂ, ਪੁਲਵਾਮਾ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਵਿੱਚ ਵੱਡੀ ਗਿਣਤੀ ਵਿੱਚ ਸੈਨਿਕ ਸ਼ਹੀਦ ਹੋ ਗਏ। ਅੱਜ ਪੁਲਵਾਮਾ ਹਮਲੇ ਦੀ ਛੇਵੀਂ ਵਰ੍ਹੇਗੰਢ 'ਤੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ

ਦੱਖਣੀ ਕੋਰੀਆ ਦੇ ਬੁਸਾਨ ਵਿੱਚ ਹੋਟਲ ਦੀ ਉਸਾਰੀ ਵਾਲੀ ਥਾਂ 'ਤੇ ਅੱਗ ਲੱਗਣ ਨਾਲ 6 ਮਜ਼ਦੂਰਾਂ ਦੀ ਮੌਤ, 25 ਜ਼ਖਮੀ

ਬੁਸਾਨ, 14 ਫਰਵਰੀ 2025 : ਦੱਖਣੀ ਕੋਰੀਆ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਬੁਸਾਨ ਵਿੱਚ ਸ਼ੁੱਕਰਵਾਰ ਨੂੰ ਇੱਕ ਹੋਟਲ ਦੀ ਉਸਾਰੀ ਵਾਲੀ ਥਾਂ 'ਤੇ ਅੱਗ ਲੱਗਣ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ, ਅਧਿਕਾਰੀਆਂ ਨੇ ਦੱਸਿਆ। ਬੁਸਾਨ ਫਾਇਰਫਾਈਟਿੰਗ ਹੈੱਡਕੁਆਰਟਰ ਦੇ ਅਨੁਸਾਰ, ਨਿਰਮਾਣ ਅਧੀਨ ਬੈਨੀਅਨ ਟ੍ਰੀ ਹੋਟਲ ਵਿੱਚ ਅੱਗ ਲਗਭਗ ਸਵੇਰੇ 10:50 ਵਜੇ

ਜਬਰੀ ਫੰਡ ਵਸੂਲਣ ਮਾਮਲੇ ਦੀ ਜਾਂਚ ਈਡੀ ਜਾਂ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ : ਪ੍ਰਤਾਪ ਸਿੰਘ ਬਾਜਵਾ 

ਚੰਡੀਗੜ੍ਹ, 14 ਫਰਵਰੀ 2025 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਦੀ ਸੂਬਾ ਸਰਕਾਰ ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ ਤੋਂ ਪਾਰਟੀ ਜਬਰੀ ਫੰਡ ਵਸੂਲਣ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉਂਦਿਆਂ ਈਡੀ ਜਾਂ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਬਾਜਵਾ