news

Jagga Chopra

Articles by this Author

ਬਿਜਲੀ ਮੰਤਰੀ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

ਚੰਡੀਗੜ੍ਹ, 8 ਸਤੰਬਰ 2024 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ

ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ 

ਅੰਮ੍ਰਿਤਸਰ, 8 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਰਿਟਾਇਰਡ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਦੀ ਨਿਯੁਕਤੀ ਪਾਰਟੀ ਵੱਲੋਂ ਰੱਦ ਕਰ ਦਿੱਤੀ ਗਈ ਹੈ। ਨਕੋਦਰ ਵਿੱਚ ਹੋਈ ਪੁਲਿਸ ਫਾਇਰਿੰਗ ਨੂੰ ਲੈ ਕੇ ਉਹਨਾਂ ਦੇ ਉੱਪਰ ਵੱਡੇ ਸਵਾਲ ਉੱਠੇ ਸਨ। ਦਰਬਾਰਾ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਗੱਲ ਸਾਫ

ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਆਰਪੀਐਫ ਅਤੇ ਇਨਕਮ ਟੈਕਸ ਦੀ ਟੀਮ ਨੇ 4.02 ਕਰੋੜ ਰੁਪਏ ਦਾ ਸੋਨਾ, ਚਾਂਦੀ ਅਤੇ ਨਕਦੀ ਕੀਤੀ ਬਰਾਮਦ 

ਨਵੀਂ ਦਿੱਲੀ, 07 ਅਗਸਤ 2024 : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਆਰਪੀਐਫ ਅਤੇ ਇਨਕਮ ਟੈਕਸ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ 4.02 ਕਰੋੜ ਰੁਪਏ ਦਾ ਸੋਨਾ, ਚਾਂਦੀ ਅਤੇ ਨਕਦੀ ਬਰਾਮਦ ਕੀਤੀ ਹੈ। ਇਹ ਖਜ਼ਾਨਾ ਪਾਰਸਲ ਰਾਹੀਂ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚਿਆ। ਮਾਲ ਮੁੰਬਈ ਅਤੇ ਹਾਵੜਾ ਤੋਂ ਦਿੱਲੀ ਭੇਜਿਆ ਜਾਂਦਾ ਸੀ। ਫਿਲਹਾਲ ਇਨਕਮ ਟੈਕਸ ਦੀ ਟੀਮ ਮਾਮਲੇ ਦੀ ਜਾਂਚ

ਪੰਜਾਬ ’ਤੇ ਲੋਕਾਂ ’ਤੇ 2400 ਕਰੋੜ ਦਾ ਵਾਧੂ ਬੋਝ ਪਾ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨਾ ਮੰਦਭਾਗਾ : ਪ੍ਰੋ. ਚੰਦੂਮਾਜਰਾ 

ਪਟਿਆਲਾ, 07 ਅਗਸਤ 2024 : ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ ’ਤੇ ਦਿੱਤੀ ਜਾ ਸਬਸਿਡੀ ਨੂੰ ਖ਼ਤਮ ਕਰਨ ਸਮੇਤ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਲਗਾਏ ਜਾਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਰਕਾਰ ਦੇ ਇਸ ਮਾਰੂ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ

ਤੂਫ਼ਾਨ 'ਯਾਗੀ' ਨੇ ਚੀਨ 'ਚ ਮਚਾਈ ਤਬਾਹੀ, ਦੋ ਲੋਕਾਂ ਦੀ ਮੌਤ, 92 ਲੋਕ ਜ਼ਖ਼ਮੀ

ਬੀਜਿੰਗ, 07 ਅਗਸਤ 2024 : ਸੁਪਰ ਤੂਫ਼ਾਨ 'ਯਾਗੀ' ਨੇ ਚੀਨ 'ਚ ਲੈਂਡਫਾਲ ਕਰ ਦਿੱਤਾ ਹੈ। 'ਯਾਗੀ' ਨੇ ਚੀਨ 'ਚ ਤਬਾਹੀ ਮਚਾਈ। ਦੱਖਣੀ ਚੀਨ ਦੇ ਟਾਪੂ ਸੂਬੇ ਹੈਨਾਨ 'ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 92 ਲੋਕ ਜ਼ਖ਼ਮੀ ਹੋ ਗਏ ਹਨ। ਨਿਊਜ਼ ਏਜੰਸੀ ਮੁਤਾਬਕ ਤੂਫ਼ਾਨ ਯਾਗੀ ਇਸ ਸਾਲ ਦਾ 11ਵਾਂ ਤੂਫਾਨ ਹੈ, ਜਿਸ ਨੇ ਪਹਿਲਾਂ ਹੈਨਾਨ ਅਤੇ

ਮੁੱਖ ਮੰਤਰੀ ਮਾਨ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
  • ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ
  • ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ

ਚੰਡੀਗੜ੍ਹ, 7 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ

ਬਾਬਾ ਰੋਡੇ ਸ਼ਾਹ ਦੇ ਮੇਲੇ ਤੋਂ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ, ਇੱਕ ਨੌਜਵਾਨ ਦੀ ਹਾਲਤ ਨਾਜ਼ੁਕ

ਰਾਏਕੋਟ, 07 ਅਗਸਤ 2024 : ਰਾਏਕੋਟ ਤੋਂ ਜਗਰਾਓਂ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨ ਬਾਬਾ ਰੋਡੇ ਸ਼ਾਹ ਦੇ ਮੇਲੇ ਤੋਂ ਵਾਪਸ ਆ ਰਹੇ ਸਨ, ਮੋਟਰਸਾਈਕਲ ਦੀ ਸਪੀਡ ਜਿਆਦਾ ਹੋਣ ਕਾਰਨ ਮੋਟਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਇੱਕ ਦਰੱਖਤ ਨਾ ਜਾ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 31 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਵਿਨੇਸ਼ ਫੋਗਾਟ ਨੂੰ ਬਣਾਇਆ ਉਮੀਦਵਾਰ
  • ਕਾਂਗਰਸ ਨੇ ਬਜਰੰਗ ਪੁਨੀਆ ਨੂੰ ਕਿਸਾਨ ਸੈੱਲ ਦਾ ਬਣਾਇਆ ਕੌਮੀ ਕਾਰਜਕਾਰੀ ਪ੍ਰਧਾਨ 

ਨਵੀਂ ਦਿੱਲੀ, 7 ਸਤੰਬਰ 2024 : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਮੀਦਵਾਰ ਬਣਾਇਆ ਹੈ। ਗੜ੍ਹੀ ਸਾਂਪਲਾ-ਕਿਲੋਈ ਤੋਂ ਭੁਪਿੰਦਰ ਸਿੰਘ ਹੁੱਡਾ, ਮਹਿੰਦਰਗੜ੍ਹ ਤੋਂ

ਸਰਕਾਰ ਵਲੋਂ 25 ਕਰੋੜ ਦੀ ਗ੍ਰਾਂਟ ਨਾਲ ਬਰਨਾਲਾ ਹਲਕੇ ਦੀਆਂ ਸੜਕਾਂ ਦੇ ਕੰਮ ਕੀਤੇ ਜਾਣਗੇ : ਮੀਤ ਹੇਅਰ

ਹੰਡਿਆਇਆ, 7 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਰਨਾਲੇ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡ ਪ੍ਰਵਾਨ ਕੀਤੇ ਗਏ ਹਨ, ਇਨ੍ਹਾਂ ਫੰਡਾਂ ਨਾਲ ਜਿੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਓਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਅਤੇ ਕਈ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ

ਵਿਧਾਇਕ ਗੁਪਤਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਕਿਹਾ ਜਲਦ ਲੱਭਿਆ ਜਾਵੇਗਾ ਹੱਲ

ਅੰਮ੍ਰਿਤਸਰ, 7 ਸਤੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਭੱਦਰਕਾਲੀ ਇਲਾਕੇ ਦਾ ਦੌਰਾ ਕੀਤਾ।  ਭੱਦਰਕਾਲੀ ਇਲਾਕੇ ਦੇ ਲੋਕਾਂ ਨੇ ਵਿਧਾਇਕ ਡਾ: ਗੁਪਤਾ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਲੋਕਾਂ ਦੀਆਂ ਮੁੱਖ ਸ਼ਿਕਾਇਤਾਂ ਇਹ ਸਨ ਕਿ ਪੀਣ ਵਾਲਾ ਪਾਣੀ ਬਹੁਤ ਘੱਟ ਮਾਤਰਾ ਵਿੱਚ ਆ ਰਿਹਾ ਹੈ ਅਤੇ ਜੋ ਵੀ ਪਾਣੀ ਆ ਰਿਹਾ ਹੈ ਉਹ