news

Jagga Chopra

Articles by this Author

ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਐਲਾਨ, 6 ਦਸੰਬਰ ਨੂੰ ਦਿੱਲੀ ਵੱਲ ਕਰਨਗੇ ਮਾਰਚ 

ਚੰਡੀਗੜ੍ਹ, 18 ਨਵੰਬਰ 2024 : ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਉਹ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂਆਂ

ਜਲੰਧਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ, 3 ਗੰਭੀਰ ਜ਼ਖਮੀ 

ਜਲੰਧਰ, 18 ਨਵੰਬਰ 2024 : ਜਲੰਧਰ 'ਚ ਰਣਵੀਰ ਕਲਾਸਿਕ ਹੋਟਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਗੱਡੀ ਤਬਾਹ ਹੋ ਗਈ। ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ
  • ਜਿਮਨੀ ਚੋਣਾਂ ਕਾਰਨ ਬਦਲੀ ਪ੍ਰੀਖਿਆ ਦੀ ਤਾਰੀਕ

ਅੰਮ੍ਰਿਤਸਰ 18 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਪੰਜਾਬ ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਚੰਡੀਗੜ੍ਹ, 18 ਨਵੰਬਰ  2024 : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ

ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ, ਸੁਖਬੀਰ ਬਾਦਲ ਵੱਲੋਂ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ‘ਤੇ ਕੀਤੀ ਚਰਚਾ 

ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਚਰਚਾ ਕੀਤੀ ਗਈ। ਇਹ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਦੀ

3100 ਪੰਚਾਂ ਦਾ ਸਹੁੰ ਚੁੱਕ ਸਮਾਗਮ ਕੱਲ੍ਹ 19 ਨਵੰਬਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਚੁਕਾਉਣਗੇ ਸਹੁੰ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਤਿਆਰੀਆਂ ਦਾ ਜਾਇਜ਼ਾ

ਕਪੂਰਥਲਾ, 18 ਨਵੰਬਰ 2024 : ਕਪੂਰਥਲਾ ਜ਼ਿਲ੍ਹੇ ਵਿਚ ਨਵੇਂ ਚੁਣੇ ਗਏ 3100 ਪੰਚਾਂ ਦਾ ਸਹੁੰ ਚੁੱਕ ਸਮਾਗਮ ਕੱਲ੍ਹ 19 ਨਵੰਬਰ ਨੂੰ ਅਡੀਸ਼ਨਲ ਯਾਰਡ (ਦਾਣਾ ਮੰਡੀ) ਜੇ.ਜੇ ਫਾਰਮ ਕਪੂਰਥਲਾ ਵਿਖੇ ਹੋਵੇਗਾ, ਜਿੱਥੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਪੰਚਾਂ ਨੂੰ ਅਹੁਦੇ ਅਤੇ ਸਰਕਾਰੀ ਭੇਦ ਗੁਪਤ

 ਜ਼ਿਮਨੀ ਚੋਣਾਂ ਗਿੱਦੜਬਾਹਾ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ : ਜ਼ਿਲ੍ਹਾ ਚੋਣ ਅਫਸਰ
  • ਚੋਣਾਂ ਵਾਲੇ ਦਿਨ ਵੋਟਰ ਆਪਣੀ ਵੋਟ ਦਾ ਜਰੂਰ ਕਰਨ ਇਸਤੇਮਾਲ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ 2024 : ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ-084 ਲਈ ਜ਼ਿਮਨੀ ਚੋਣਾਂ 20 ਨਵੰਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ

ਅਗੇਤੀ ਬਿਜਾਈ ਵਾਲੀ ਕਣਕ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 18 ਨਵੰਬਰ 2024 : ਇਸ ਸਮੇਂ ਹਾੜ੍ਹੀ 2024-25 ਦੌਰਾਨ ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਕਿਉਂਕਿ ਤਾਪਮਾਨ

ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਪਬਲਿਕ ਮੀਟਿੰਗ ਕਰਨ 'ਤੇ ਪਾਬੰਦੀ
  • ਜ਼ਿਮਨੀ ਚੋਣ ਡੇਰਾ ਬਾਬਾ ਨਾਨਕ

ਗੁਰਦਾਸਪੁਰ, 18 ਨਵੰਬਰ 2024 : ਵਿਧਾਨ ਸਭਾ ਹਲਕਾ 10- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਮਿਤੀ 20 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈਆਂ ਹਨ।  ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ
  • ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ‘ਤੇ ਪ੍ਰਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 18 ਨਵੰਬਰ 2024 : ਸ੍ਰੀ ਸੁਰਿੰਦਰ ਸਿੰਘ, ਵਧੀਕ  ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਭਾਰਤ ਚੋਣ ਕਮਿਸ਼ਨ, ਵੱਲੋਂ