news

Jagga Chopra

Articles by this Author

ਵਿਧਾਇਕਾ ਮਾਣੂੰਕੇ ਵੱਲੋਂ ਸ਼ਹਿਰ ਦੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਮੁਕੰਮਲ ਕਰਨ ਲਈ ਹਦਾਇਤਾਂ

ਜਗਰਾਉਂ 17 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪਿਛਲੀਆਂ ਸਰਕਾਰਾਂ ਵੱਲੋਂ ਜਗਰਾਉਂ ਸ਼ਹਿਰ ਦੇ ਅਧੂਰੇ ਛੱਡੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਨਗਰ ਕੌਸਲ ਜਗਰਾਉਂ ਦੇ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਜਗਰਾਉਂ ਸ਼ਹਿਰ ਦੇ ਸੀਵਰੇਜ ਅਤੇ ਵਾਟਰ ਸਪਲਾਈ ਦੀ

ਪੰਜਾਬ ਨੂੰ, ਪੰਜਾਬ ਤੋਂ ਚਲਾਇਆ ਜਾ ਸਕਦਾ ਹੈ, ਜੇ ਪੰਜਾਬ ਦਿੱਲੀ ਤੋਂ ਚਲਾਇਆ ਜਾਵੇਗਾ ਤਾਂ ਲੋਕ ਮਨਜ਼ੂਰ ਨਹੀਂ ਕਰਨਗੇ : ਰਾਹੁਲ ਗਾਂਧੀ

ਹੁਸਿਆਰਪੁਰ, 17 ਜਨਵਰੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਸੂਹਾ ਵਿਖੇ ਪੁੱਜੀ ਤੇ ਇਸ ਮੌਕੇ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਉਨ੍ਹਾਂ ਈਵੀਐਮ, ਕਾਂਗਰਸੀ ਆਗੂਆਂ/ਵਰਕਰਾਂ ਦੀ ਭਾਜਪਾ ’ਚ ਸਮੂਲੀਅਤ

ਐਬੂਲੈਂਸ ਅਤੇ ਟਰੱਕ ਦੀ ਭਿਆਨਕ ਟੱਕਰ ’ਚ 6 ਲੋਕਾਂ ਦੀ ਮੌਤ

ਢਾਕਾ, 17 ਜਨਵਰੀ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਲਗਭਗ 101 ਕਿਲੋਮੀਟਰ ਦੱਖਣ ਵਿੱਚ ਸ਼ਰਤਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਤੜਕੇ ਛੇ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਐਂਬੂਲੈਂਸ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਰਾਈਵਰ ਸਮੇਤ ਸਾਰੇ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਚਾਅ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨੁਕਸਾਨੀਆਂ

ਆਸਟ੍ਰੇਲੀਆ 'ਚ 21 ਸਾਲਾ ਭਾਰਤੀ ਵਿਦਿਆਰਥੀ ਦੀ ਕਾਰ ਹਾਦਸੇ ਵਿੱਚ ਮੌਤ

ਮੈਲਬੌਰਨ : ਆਸਟ੍ਰੇਲੀਆ ਦੇ ਕੈਨਬਰਾ ਵਿੱਚ ਇੱਕ 21 ਸਾਲਾ ਭਾਰਤੀ ਵਿਦਿਆਰਥੀ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮੀਡੀਆ 'ਚ ਪ੍ਰਕਾਸ਼ਿਤ ਖ਼ਬਰਾਂ 'ਚ ਇਹ ਜਾਣਕਾਰੀ ਦਿੱਤੀ ਗਈ। ਮੀਡੀਆ ਮੁਤਾਬਕ ਮ੍ਰਿਤਕ ਵਿਦਿਆਰਥੀ ਕੁਨਾਲ ਚੋਪੜਾ ਮੂਲ ਰੂਪ ਤੋਂ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਵਿਦਿਆਰਥੀ ਵੀਜ਼ੇ 'ਤੇ ਆਸਟ੍ਰੇਲੀਆ ਰਹਿ ਰਿਹਾ ਸੀ। ਮੀਡੀਆ ਵੱਲੋਂ ਜਾਰੀ

ਇਟਲੀ ’ਚ ਮੌਸਮ ਖਰਾਬ ਕਾਰਨ ਹੋਏ ਹਾਦਸੇ ’ਚ ਪੰਜਾਬ ਦੇ 2 ਨੌਜਵਾਨਾਂ ਸਮੇਤ ਇੱਕ ਲੜਕੀ ਦੀ ਮੌਤ

ਮਿਲਾਨ, 17 ਜਨਵਰੀ : ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਵਿੱਚ ਵੈਰੋਨੇਲਾ ਵਿਖੇ ਖਰਾਬ ਮੌਸਮ ਦੇ ਕਾਰਨ ਬੀਤੇ ਦਿਨੀਂ ਇੱਕ ਕਾਰ ਦੇ ਨਹਿਰ ਵਿੱਚ ਡਿੱਗ ਜਾਣ ਕਾਰਨ 3 ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ’ਚ 2 ਮੁੰਡੇ ਅਤੇ ਇੱਕ ਲੜਕੀ ਦੀ ਮੌਤ ਹੋਈ ਹੈ, ਤਿੰਨੋ ਮ੍ਰਿਤਕ ਪੰਜਾਬ ਨਾਲ ਸਬੰਧਿਤ ਹਨ, ਜਿੰਨ੍ਹਾਂ ’ਚ ਬਲਪ੍ਰੀਤ ਕੌਰ (20), ਅੰਮ੍ਰਿਤਪਾਲ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਚੰਡੀਗੜ੍ਹ 17 ਜਨਵਰੀ : ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਇਲਾਕੇ ‘ਚ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਦੇ ਜਵਾਨਾਂ ਅਤੇ ਪੁਲਿਸ ਦੀ ਸਾਂਝੀ ਕਾਰਵਾਈ ‘ਚ ਦੋਵੇਂ ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮੁਕਾਬਲੇ ‘ਚ ਦੋ ਸਥਾਨਕ ਲੋਕ

ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ

ਪਟਿਆਲਾ, 17 ਜਨਵਰੀ : ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ ਕਰਕੇ ਇਸ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈੱਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ

ਨਾਮਧਾਰੀ ਸ਼ਹੀਦਾਂ ਦੀ ਪੰਥ ਨੂੰ ਹਮੇਸ਼ਾ ਹਰ ਸਾਲ ਵੱਡੇ ਪੱਧਰ ਤੇ ਯਾਦ ਮਨਾਉਣੀ ਚਾਹੀਦੀ ਹੈ : ਪ੍ਰੋ. ਬਡੂੰਗਰ

ਪਟਿਆਲਾ, 17 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੇ ਬੜੇ ਨਰੋਏ ਅੰਗ ਨਾਮਧਾਰੀ ਸਿੰਘਾਂ ਨੇ ਦੇਸ਼ ਤੇ ਕੌਮ ਲਈ 66 ਨਾਮਧਾਰੀ ਸਿੰਘਾਂ (ਕੂਕੇ) ਨੇ ਮਹਾਨ ਕੁਰਬਾਨੀ ਤੇ ਸ਼ਹੀਦੀ ਦੇ ਕੇ ਮਲੇਰਕੋਟਲਾ ਦੇ ਨਵਾਬ ਨੂੰ ਝੁਕਾ ਕੇ ਉਸ ਦਾ ਹੰਕਾਰ ਨੂੰ ਤੋੜਿਆ, ਤੇ ਇਨ੍ਹਾਂ ਨਾਮਧਾਰੀ ਸ਼ਹੀਦਾਂ ਦੀ

ਮੁੱਖ ਮੰਤਰੀ ਮਾਨ ਨੇ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦਾ ਪੁੱਤਰ ਹੋਣ ਦਾ ਸਬੂਤ ਦਿੱਤਾ : ਕੁਲਦੀਪ ਧਾਲੀਵਾਲ

ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦਾ ਪੁੱਤਰ ਹੋਣ ਦਾ ਸਬੂਤ ਦਿੱਤਾ ਹੈ। ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਇਹ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ੀਰਾ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਨ ਲਈ ਮੁੱਖ ਮੰਤਰੀ ਦਾ

ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ‘ਚ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਦਾ ਸੱਦਾ

ਚੰਡੀਗੜ੍ਹ, 17 ਜਨਵਰੀ : ਮੈਡੀਕਲ ਸਿੱਖਿਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਸਾਰੇ ਆਯੁਰਵੈਦਿਕ ਕਾਲਜਾਂ ਨੂੰ ਮੈਡੀਕਲ ਟੂਰਿਜ਼ਮ ਵੱਲ ਖਾਸ ਤਵੱਜੋਂ ਦੇਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਯੁਰਵੇਦ ਸਰੀਰਕ ਤੇ ਮਾਨਸਿਕ ਇਲਾਜ ਦੀ ਸਭ ਤੋਂ ਪੁਰਾਣੀ ਵਿਧੀ ਹੈ ਅਤੇ ਮੌਜੂਦਾ ਸਮੇਂ ਇਸ ਦੀ ਮਹੱਤਤਾ ਹੋਰ ਜ਼ਿਆਦਾ ਵੱਧ ਗਈ ਹੈ ਜਦੋਂ ਬਹੁਤ ਸਾਰੇ ਲੋਕ ਜੀਵਨ ਸ਼ੈਲੀ