news

Jagga Chopra

Articles by this Author

ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ, ਪੰਜਾਬ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ

ਨਵੀਂ ਦਿੱਲੀ, 04 ਫਰਵਰੀ 2025 : ਪੱਛਮੀ ਗੜਬੜੀ ਦੇ ਕਾਰਨ, ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਅੱਜ ਸਵੇਰੇ ਦਿੱਲੀ-ਐਨਸੀਆਰ ਵਿੱਚ ਵੀ ਹਲਕੀ ਬਾਰਿਸ਼ ਹੋਈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 4 ਅਤੇ 5 ਫਰਵਰੀ ਨੂੰ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। ਮੀਂਹ ਕਾਰਨ ਘੱਟੋ-ਘੱਟ ਤਾਪਮਾਨ ਡਿੱਗ ਸਕਦਾ ਹੈ।

ਪੰਜਾਬ ਦੀ ਕਿਸਾਨੀ ਸੰਕਟ ‘ਚ, ਇੱਕ ਲੱਖ ਕਰੋੜ ਤੋਂ ਪਾਰ ਹੋੋਇਆ ਕਿਸਾਨੀ ਕਰਜਾ

ਚੰਡੀਗੜ੍ਹ, 04 ਫਰਵਰੀ 2025 : ਪੰਜਾਬ ਸਿਰ ਚੜ੍ਹੇ ਕਰਜੇ ਕਾਰਨ ਕਿਸਾਨਾਂ ਦੀ ਹਾਲਤ ਪਤਲੀ ਹੋ ਗਈ ਹੈ ਅਤੇ ਖੇਤੀ ਅੱਜ ਦੇ ਸਮੇਂ ਵਿੱਚ ਘਾਟੇ ਦਾ ਧੰਦਾ ਬਣ ਕੇ ਰਹਿ ਗਈ ਹੈ। ਜੇਕਰ ਪੰਜਾਬ ਸਿਰ ਚੜ੍ਹੇ ਕਰਜੇ ਦੀ ਗੱਲ ਕਰੀਏ ਤਾਂ ਇਹ 3 ਲੱਖ ਕਰੋੜ ਤੋਂ ਜਿਆਦਾ ਹੈ, ਜਿਸ ਵਿੱਚੋਂ ਖੇਤੀ ਕਰਜਾ ਇੱਕ ਲੱਖ ਕਰੋੜ ਤੋਂ ਵੀ ਵੱਧ ਗਿਆ ਹੈ। ਮਾਰਚ 2025 ਤੱਕ ਇਹ ਕਰਜਾ 3 ਲੱਖ ਕਰੋੜ ਤੋਂ 3

ਚੰਡੀਗੜ੍ਹ ਵਿਚ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ : ਡਾ. ਦਲਜੀਤ ਸਿੰਘ ਚੀਮਾ 

ਚੰਡੀਗੜ੍ਹ, 4 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਚੰਡੀਗੜ੍ਹ ਵਿਚ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮੈਂਬਰਸ਼ਿਪ ਭਰਤੀ ਨੂੰ ਲੈ ਕੇ ਲੋਕਾਂ ਵਿਚ ਭਰਵਾਂ ਉਤਸ਼ਾਹ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਸ ਸਬੰਧੀ ਚੰਡੀਗੜ੍ਹ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਤਰੁਨਪ੍ਰੀਤ ਸਿੰਘ ਸੌਂਦ 
  • ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ

ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ

ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5,421 ਕਰੋੜ ਰੁਪਏ ਦੀ ਵੰਡ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ

ਪਟਿਆਲਾ, 4 ਫਰਵਰੀ, 2025 : ਭਾਜਪਾ ਆਗੂ ਸ਼੍ਰੀਮਤੀ ਪ੍ਰਨੀਤ ਕੌਰ ਅਤੇ ਸ਼੍ਰੀਮਤੀ ਜੈ ਇੰਦਰ ਕੌਰ ਨੇ ਕੇਂਦਰੀ ਬਜਟ 2025-26 ਦੇ ਹਿੱਸੇ ਵਜੋਂ ਰਾਜ ਦੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਨੂੰ 5,421 ਕਰੋੜ ਰੁਪਏ ਅਲਾਟ ਕਰਨ ਲਈ ਰੇਲਵੇ ਮੰਤਰਾਲੇ ਅਤੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ, “ਅਸੀਂ ਰੇਲ ਮੰਤਰੀ

ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦਾ ਪੁਨਰ ਗਠਨ ; ਫਖ਼ਰ ਜ਼ਮਾਨ ਚੇਅਰਮੈਨ ਤੇ ਡਾ.ਸੁਗਰਾ ਸਦਫ਼ ਬਣੇ ਪ੍ਰਧਾਨ 
  • ਡਾ ਦੀਪਕ ਮਨਮੋਹਨ ਸਿੰਘ ਭਾਰਤੀ ਚੈਪਟਰ ਦੇ ਪ੍ਰਧਾਨ ਤੇ ਸਹਿਜਪ੍ਰੀਤ ਸਿੰਘ ਮਾਂਗਟ ਬਣੇ ਸਕੱਤਰ ਜਨਰਲ 

ਲਾਹੌਰ, 4 ਫ਼ਰਵਰੀ 2025 : ਵਿਸ਼ਵ ਪੰਜਾਬੀ ਕਾਨਫਰੰਸਾਂ ਕਰਵਾਉਣ ਵਾਲੀ ਸਭ ਤੋਂ ਪੁਰਾਣੀ ਅਤੇ ਅਹਿਮ ਸੰਸਥਾ ਵਿਸ਼ਵ ਪੰਜਾਬੀ ਕਾਂਗਰਸ ਜਿਸ ਦਾ ਮੁੱਖ ਦਫ਼ਤਰ ਲਾਹੌਰ ਵਿਖੇ ਸਥਿਤ ਹੈ, ਦਾ ਅੱਜ ਨਵੇਂ ਸਿਰੇ ਤੋਂ ਪੁਨਰ ਗਠਨ ਕੀਤਾ ਗਿਆ। ਪਾਕਿਸਤਾਨ ਦੇ ਸਾਬਕਾ ਕੇਂਦਰੀ ਮੰਤਰੀ

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ : ਮੁੱਖ ਮੰਤਰੀ  ਮਾਨ
  • ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ
  • ਸੰਗਠਿਤ ਅਪਰਾਧ ਤੇ ਨਸ਼ਿਆਂ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ
  • ਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂ
  • ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਾ ਜਾਵੇ
  • ਪੁਲਿਸ ਅਫਸਰਾਂ ਨੂੰ ਅਪਰਾਧ ਨਾਲ ਨਜਿੱਠਣ ਲਈ ਆਮ ਲੋਕਾਂ ਦਾ
ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ : ਬੈਂਸ
  • ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ 

ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸਰਹਿੰਦ ਰੇਲਵੇ ਸਟੇਸ਼ਨ ਤੋਂ ਮਿਲੀ ਲਾਵਾਰਸ ਬੱਚੀ

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 03-02-2025 ਨੂੰ ਜੀ.ਆਰ.ਪੀ. ਸਰਹਿੰਦ ਵੱਲੋਂ ਟਰੇਨ ਵਿੱਚੋਂ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਬੱਚੀ ਦਾ ਨਾਮ ਪ੍ਰਿੰਅਕਾ ਹੈ ਅਤੇ ਉਸ ਦੀ ਉਮਰ ਲੱਗਭਗ 12-13

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਐਡਵੋਕੇਟ ਧਾਮੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸੈਰੀਬਰਲ ਪਾਲਸੀ ਯੂਨਿਟ ਦਾ ਉਦਘਾਟਨ
  • ਮਲਕੀਅਤ ਸਿੰਘ ਦਾ ਵਿਸ਼ੇਸ਼ ਸਨਮਾਨ 

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੇਰੀਬ੍ਰਲ ਪਾਲਸੀ ਵਾਲੇ ਬੱਚਿਆਂ ਦੇ ਇਲਾਜ ਅਤੇ ਪੁਨਰਵਾਸ ਲਈ ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਫਿਜ਼ੀਓਥੈਰੇਪੀ ਵਿਭਾਗ ਵਿੱਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਸੇਰੇਬ੍ਰਲ