news

Jagga Chopra

Articles by this Author

ਦਿੱਲੀ ਦੇ ਕੰਝਾਵਲਾ ਮਾਮਲੇ ਵਿਚ ਪੀੜਤਾ ਦੇ ਪਰਿਵਾਰ ਦੀ ਮਦਦ ਲਈ ਸ਼ਾਹਰੁਖ ਖਾਨ ਆਏ ਅੱਗੇ

ਮੁੰਬਈ, 07 ਜਨਵਰੀ : ਦਿੱਲੀ ਦੇ ਸੁਲਤਾਨਪੁਰ - ਕੰਝਾਵਲਾ ਮਾਮਲੇ ਵਿਚ ਪੀੜਤਾ ਅੰਜਤੀ ਸਿੰਘ ਦੇ ਪਰਿਵਾਰ ਦੀ ਮਦਦ ਲਈ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਅੱਗੇ ਆਏ ਹਨ। ਸ਼ਾਹਰੁਖ ਖਾਨ ਦੀ NGO ਮੀਰ ਫਾਊਂਡੇਸ਼ਨ ਵੱਲੋਂ ਅੰਜਲੀ ਦੇ ਪਰਿਵਾਰ ਨੂੰ ਆਰਥਿਕ ਮਦਦ ਮੁਹੱਈਆ ਕਰਵਾਈ ਗਈ ਹੈ। ਅੰਜਲੀ ਦੇ ਮਾਮਾ ਮੁਤਾਬਕ ਕੱਲ੍ਹ ਸ਼ਾਮ ਮੀਰ ਫਾਊਂਡੇਸ਼ਨ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ

ਸੰਘਣੀ ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਚਾਰ ਉਡਾਣਾਂ ਰੱਦ

ਚੰਡੀਗੜ੍ਹ, 7 ਜਨਵਰੀ : ਸੰਘਣੀ ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਆਉਣ-ਜਾਣ ਵਾਲੀਆਂ ਚਾਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਚਾਰ ਉਡਾਣਾਂ ਦੇਰੀ ਨਾਲ ਚੱਲੀਆਂ। ਹਵਾਈ ਅੱਡੇ ਦੇ ਸੀਈਓ ਰਾਕੇਸ਼ ਰੰਜਨ ਸਹਾਏ ਨੇ ਕਿਹਾ ਕਿ ਰੱਦ ਕੀਤੀਆਂ ਗਈਆਂ ਚਾਰ ਉਡਾਣਾਂ ਦੂਜੇ ਰਾਜਾਂ ਤੋਂ ਆਉਣੀਆਂ ਸਨ ਜਿੱਥੇ ਮੌਸਮ ਖਰਾਬ ਸੀ। ਰੱਦ ਕੀਤੀਆਂ

ਪਿੰਡ ਭੁੱਲਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ, 2 ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 7 ਜਨਵਰੀ : ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਦੇ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਦੇ ਇੱਕ ਪੈਲੇਸ ਵਿੱਚ ਵੇਟਰ ਵਜੋਂ ਕੰਮ ਕਰਦੇ 5 ਪ੍ਰਵਾਸੀ ਮਜ਼ਦੂਰ ਜੋ ਨੇਪਾਲ ਦੇ ਰਹਿਣ ਵਾਲੇ ਹਨ ਅਤੇ ਸ਼ੁੱਕਰਵਾਰ

ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਪੱਕਾ ਮੋਰਚਾ

ਮੋਹਾਲੀ, 7 ਜਨਵਰੀ : ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਵਾਈ ਪੀ ਐਸ ਚੌਕ ‘ਤੇ ਪੱਕਾ ਮੋਰਚਾ ਲਾਇਆ ਗਿਆ ਹੈ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ, ਗੁਰਸ਼ਰਨ ਸਿੰਘ

ਆਪ ਦੇ ਕੈਬਨਿਟ ਮੰਤਰੀ ਸਰਾਰੀ ਦਾ ਅਸਤੀਫਾ ਭਾਜਪਾ ਦੀ ਜਿੱਤ: ਅਸ਼ਵਨੀ ਸ਼ਰਮਾ

ਚੰਡੀਗੜ੍ਹ,  7 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾੜੀ ਦੇ ਅਸਤੀਫੇ ਬਾਰੇ ਲੱਗ ਕਰਦਿਆਂ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੈ। ਭਾਜਪਾ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸਰਾਰੀ ਦੀ ਆਡੀਓ ਦੀ ਜਾਂਚ ਹੋਣੀ ਚਾਹੀਦੀ ਹੈ,ਪਰ ਭਗਵੰਤ ਮਾਨ

ਪੰਜਾਬ 'ਚ ਅਗਲੇ ਕੁੱਝ ਦਿਨਾਂ ਚ ਮੀਂਹ ਪੈਣ ਦੀ ਸੰਭਾਵਨਾ, ਧੁੰਦ ਤੋਂ ਵੀ ਮਿਲ ਸਕਦੀ ਹੈ ਰਾਹਤ

ਚੰਡੀਗੜ੍ਹ, 7 ਜਨਵਰੀ : ਪੰਜਾਬ 'ਚ ਕੜਾਕੇ ਦੀ ਠੰਢ ਨਾਲ ਜਿਥੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਥੇ ਹੁਣ ਅਗਲੇ ਕੁੱਝ ਦਿਨਾਂ ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਸੂਬੇ ਚ ਸੰਘਣੀ ਧੁੰਦ ਕਾਰਨ ਵਾਪਰੇ ਹਾਦਸਿਆਂ ਵਿੱਚ ਹੁਣ ਤੱਕ 5 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ। ਜਦਕਿ ਧੁੰਦ ਦੇ ਮੱਦੇਨਜ਼ਰ ਮੋਹਾਲੀ ਅਤੇ ਚੰਡੀਗੜ੍ਹ

ਸਰਾਰੀ ਤੇ ਕੇਸ ਦਰਜ ਹੋਵੇ, ਸਾਡੇ ਕੋਲ 2 ਹੋਰ ਮੰਤਰੀਆਂ ਦੇ ਭ੍ਰਿਸ਼ਟਾਚਾਰੀ ਦੇ ਸਬੂਤ : ਬਾਜਵਾ

ਚੰਡੀਗੜ੍ਹ 7 ਜਨਵਰੀ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਕੈਬਨਿਟ ਮੰਤਰੀ ਸਰਾਰੀ ਦੇ ਅਸਤੀਫੇ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ  ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਕਾਰਵਾਈ ਕਰ ਰਹੇ ਹਨ, ਹੁਣ ਉਨ੍ਹਾਂ ਨੂੰ ਇਸ ਮਾਮਲੇ ‘ਤੇ ਵੀ ਗੌਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿਚ 29 ਜਨਵਰੀ ਨੂੰ 3 ਘੰਟਿਆਂ ਲਈ ਰੇਲਾਂ ਰੋਕਣ ਦਾ ਫੈਸਲਾ

ਗੁਰਦਾਸਪੁਰ, 7 ਜਨਵਰੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿਚ 29 ਜਨਵਰੀ ਨੂੰ 3 ਘੰਟਿਆਂ ਲਈ ਰੇਲਾਂ ਰੋਕਣ ਦਾ ਫੈਸਲਾ ਲਿਆ ਹੈ। ਪੰਜਾਬ ਵਿਚ ਟੋਲ ਪਲਾਜ਼ਿਆਂ ਉਤੇ ਲਗਾਏ ਗਏ ਧਰਨੇ 15 ਜਨਵਰੀ ਨੂੰ ਖਤਮ ਹੋਣਗੇ ਤੇ 29 ਜਨਵਰੀ ਨੂੰ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ

ਸੀਨੀਅਰ ਪੱਤਰਕਾਰ ਪਰਵਾਨਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 7 ਜਨਵਰੀ : ਸੀਨੀਅਰ ਅਤੇ ਬਜ਼ੁਰਗ ਪੱਤਰਕਾਰ ਐਨ  ਐਸ ਪਰਵਾਨਾ ਦਾ ਦਿਹਾਂਤ ਹੋ ਗਿਆ ਸੀ। ਉਹ ਤਕਰੀਬਨ 84 ਵਰ੍ਹਿਆਂ ਦੇ ਸਨ। ਇਸੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ

ਲਾਲ ਚੰਦ ਕਟਾਰੂਚੱਕ ਨੇ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਦੋਰਾ ਕਰਕੇ ਵੰਡੀਆ ਵਿਕਾਸ ਗ੍ਰਾਂਟਾਂ
  •  ਪਿੰਡ ਨਰਾਇਣਪੁਰ ਅਤੇ ਭਟੋਆ ਅੰਦਰ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਵਾਟਰ ਸਪਲਾਈਜ ਦਾ ਉਦਘਾਟਣ ਕਰਕੇ ਲੋਕਾਂ ਨੂੰ ਕੀਤੀਆਂ ਸਮਰਪਿਤ
  •  ਲੋਕਾਂ ਦੀਆ ਮੁੱਢਲੀਆ ਜਰੂਰਤਾਂ ਨੂੰ ਧਿਆਨ ਵਿੱਚ ਰੱਖਕੇ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਵਿਕਾਸ ਕਾਰਜ- ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ, 7 ਜਨਵਰੀ : ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ