news

Jagga Chopra

Articles by this Author

ਮੰਤਰੀ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ

ਚੰਡੀਗੜ੍ਹ 31 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ

ਕ੍ਰਿਸਟੀਆਨੋ ਰੋਨਾਲਡੋ ਖੇਡੇਗਾ ਏਸ਼ਿਆਈ ਕਲੱਬ ਲਈ, ਸਾਊਦੀ ਅਰਬ ਦੇ ਕਲੱਬ ਅਲ ਨਸ਼ਰ ਨਾਲ ਕੀਤਾ ਕਰਾਰ

ਸਾਊਦੀ ਅਰਬ , 31 ਦਸੰਬਰ : ਪੁਰਤਗਾਲ ਫੁੱਟਬਾਲ ਟੀਮ ਦੇ ਕਪਤਾਨ ਕ੍ਰਿਸਟੀਆਨੋ ਰੋਨਾਲਡੋ ਨੇ ਸਾਊਦੀ ਅਰਬ ਦੇ ਕਲੱਬ ਅਲ ਨਸ਼ਰ ਨਾਲ ਢਾਈ ਸਾਲ ਦਾ ਕਰਾਰ ਕੀਤਾ ਹੈ। ਇਸ ਨਾਲ ਉਹ ਦੁਨੀਆ ‘ਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲਾ ਖਿਡਾਰੀ ਬਣ ਗਿਆ ਹੈ। ਯੂਰਪ ਵਿੱਚ ਕਈ ਸਾਲ ਖੇਡਣ ਤੋਂ ਬਾਅਦ ਉਹ ਹੁਣ ਇੱਕ ਏਸ਼ਿਆਈ ਕਲੱਬ ਲਈ ਖੇਡੇਗਾ। ਰੋਨਾਲਡੋ ਦਾ ਆਪਣੇ ਸਾਬਕਾ ਕਲੱਬ ਮਾਨਚੈਸਟਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ 9389 ਏਕੜ ਜ਼ਮੀਨ ਤੋਂ ਹਟਾਏ ਨਜ਼ਾਇਜ ਕਬਜੇ : ਮੰਤਰੀ ਧਾਲੀਵਾਲ

ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ

40 ਸਾਲਾਂ ਤੱਕ ਸ਼ਹਿਰ ਦੀਆਂ ਸੜਕਾਂ ਤੇ ਝਾੜੂ ਲਗਾਉਣ ਵਾਲੀ ਔਰਤ ਗਯਾ ਦੀ ਡਿਪਟੀ ਮੇਅਰ ਬਣੀ

ਗਯਾ ਨਗਰ, 31 ਦਸੰਬਰ : ਗਯਾ ਨਗਰ ਨਿਗਮ ਚੋਣਾਂ ਵਿੱਚ ਬਿਹਾਰ ਨੇ ਇਸ ਵਾਰ ਇਤਿਹਾਸ ਰਚਿਆ ਹੈ। ਜਿਸ ਇੱਕ ਔਰਤ ਨੇ 40 ਸਾਲਾਂ ਤੱਕ ਆਪਣੇ ਸਿਰ ‘ਤੇ ਗੰਦਗੀ ਚੁੱਕ ਕੇ ਸ਼ਹਿਰ ਦੀਆਂ ਸੜਕਾਂ ‘ਤੇ ਝਾੜੂ ਲਾਇਆ, ਅੱਜ ਉਸ ਨੂੰ ਗਯਾ ਦੀ ਡਿਪਟੀ ਮੇਅਰ ਬਣਾਇਆ ਗਿਆ ਹੈ। ਅਜਿਹਾ ਨਹੀਂ ਹੈ ਕਿ ਬਿਹਾਰ ਦੇ ਗਯਾ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਇਸ ਤੋਂ ਪਹਿਲਾਂ ਵੀ ਪੱਥਰ ਤੋੜਨ

ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਰਹੀ 100 ਫੀਸਦੀ ਹਾਜ਼ਰੀ, 'ਰਿਪੋਰਟ ਕਾਰਡ' ਕੀਤਾ ਜਾਰੀ

-ਸਰਦ ਰੁੱਤ ਸੈਸ਼ਨ 'ਚ ਪੰਜਾਬ ਲਈ ਰਾਘਵ ਚੱਢਾ ਨੇ ਲਗਾਇਆ ਸੈਂਕੜਾ, 100% ਰਹੀ ਹਾਜ਼ਰੀ
-ਰਾਜ ਸਭਾ ਵਿੱਚ ਪੰਜਾਬ ਦੀ ਆਪਣੀ ਮਜ਼ਬੂਤ ਨੁਮਾਇੰਦਗੀ ਦਾ ਰਾਘਵ ਚੱਢਾ ਨੇ ਜਾਰੀ ਕੀਤਾ ‘ਰਿਪੋਰਟ ਕਾਰਡ’
ਨਵੀਂ ਦਿੱਲੀ, 31 ਦਸੰਬਰ :
ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ

ਸਾਲ 2022 ਦੌਰਾਨ ਮਾਲ ਵਿਭਾਗ ਨੇ ਕਈ ਲੋਕ ਪੱਖੀ ਸੇਵਾਵਾਂ ਅਤੇ ਸੁਵਿਧਾਵਾਂ ਕੀਤੀਆਂ ਸ਼ੁਰੂ

-ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਮੁਹਿੰਮ ਦੇ ਸਾਰਥਕ ਨਤੀਜੇ ਆਏ ਸਾਹਮਣੇ
-ਸੁਚਾਰੂ ਅਤੇ ਵਧੀਆ ਸੇਵਾਵਾਂ ਤੋਂ ਲੋਕ ਖੁਸ਼: ਜਿੰਪਾ
-ਮਾਲ ਵਿਭਾਗ ਦੀ ਆਮਦਨ ਵਿਚ ਵੀ ਆਇਆ ਉਛਾਲ
ਹੁਸ਼ਿਆਰਪੁਰ, 31 ਦਸੰਬਰ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਨੇ ਸਾਲ 2022 ਦੌਰਾਨ ਕਈ ਲੋਕ ਪੱਖੀਂ ਸੁਵਿਧਾਵਾਂ ਸ਼ੁਰੂ ਕੀਤੀਆਂ ਹਨ। ਹੁਣ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ

ਸਿੱਖਿਆ ਮੰਤਰੀ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕਰਨ ਦਾ ਭਰੋਸਾ

4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ  ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਪੈਨਲ ਮੀਟਿੰਗ
ਚੰਡੀਗੜ੍ਹ, 31 ਦਸੰਬਰ :
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗਾਂ ਕੀਤੀਆਂ। ਇਸ ਤਹਿਤ 4161 ਮਾਸਟਰ ਕੇਡਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ ਵਿਚ

ਮਾਨ ਸਰਕਾਰ ਨੇ 2022 ਵਿੱਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਅਹਿਮ ਫੈਸਲੇ ਲਏ: ਅਨਮੋਲ ਗਗਨ ਮਾਨ

-ਸੂਬਾ ਸਰਕਾਰ ਨੇ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 'ਚ ਕੀਤਾ ਵਾਧਾ
-53731 ਉਸਾਰੀ ਕਿਰਤੀਆਂ ਨੂੰ 71.01 ਕਰੋੜ ਰੁਪਏ ਕੀਤੇ ਜਾਰੀ
- “ਪੰਜਾਬ ਕਿਰਤੀ ਸਹਾਇਕ" ਮੋਬਾਇਲ ਐਪ ਦੀ ਹੋਈ ਸੁਰੂਆਤ
-ਉਸਾਰੀ ਕਿਰਤੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬੋਰਡ ਨੂੰ ਈ-ਕੇਵਾਈਸੀ ਸਰਵਿਸ ਨਾਲ ਜੋੜਿਆ ਗਿਆ
ਚੰਡੀਗੜ੍ਹ, 31 ਦਸੰਬਰ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਨਵੇਂ ਸਾਲ ਤੇ ਸਭ ਨੂੰ ਵਧਾਈ ਦਿਤੀ

ਅੰਮ੍ਰਿਤਸਰ, 31 ਦਸੰਬਰ : ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਦੁਨਿਆਵੀ ਚਲੰਤ ਮਾਮਲਿਆਂ ਨਾਲ ਸਬੰਧਤ ਕੈਲੰਡਰ ਅਨੁਸਾਰ ਸਾਲ 2022 ਦੀ ਸੰਪੂਰਨਤਾ ਦੀ ਸੰਧਿਆਂ ਤੇ ਸਮੱਚੀ ਲੋਕਾਈ ਨੂੰ ਨਵੇਂ ਸਾਲ 2023 ਦੀ ਆਮਦ ਤੇ ਵਧਾਈ ਦੇਂਦਿਆਂ ਅਕਾਲ ਪੁਰਖ ਦੇ ਚਰਨਾਂ ‘ਚ ਅਰਜੋਈ ਬੇਨਤੀ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ਹਾਲੀ, ਤਰੱਕੀ, ਸੁਖਸਾਂਤੀ

ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ ਨਿਰਮਾਣ ਕਾਰਜਾਂ, ਬਾਗਬਾਨੀ, ਖੇਤੀਬਾੜੀ ਅਤੇ ਹੋਰ ਸ਼ਹਿਰੀ ਵਿਕਾਸ ਗਤੀਵਿਧੀਆਂ ਲਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ : ਡਾ. ਨਿੱਜਰ

- ਕਿਹਾ, ਹਰ ਤਿਮਾਹੀ ਦੇ ਅੰਤ ਵਿੱਚ ਮੁੜ ਵਰਤੇ ਗਏ ਟ੍ਰੀਟਿਡ ਵੇਸਟ ਪਾਣੀ ਦੀ ਮਾਤਰਾ ਦੀ ਤਿਮਾਹੀ ਰਿਪੋਰਟ ਸਰਕਾਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ

ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਉਸਾਰੀ ਕਾਰਜਾਂ