news

Jagga Chopra

Articles by this Author

ਜ਼ਿਲ੍ਹਾ ਪੱਧਰੀ ਸੰਵਿਧਾਨ ਦਿਵਸ ਸਮਾਗਮ ਬਚਤ ਭਵਨ ਵਿਖੇ ਆਯੋਜਿਤ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਅੱਜ 'ਸੰਵਿਧਾਨ ਦਿਵਸ' ਮਨਾਇਆ ਗਿਆ ਅਤੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ. ਪਾਇਲ ਜਸਲੀਨ ਕੌਰ ਭੁੱਲਰ

ਨਹਿਰੂ ਯੁਵਾ ਕੇਂਦਰ ਵਲੋਂ 'ਸੰਵਿਧਾਨ ਦਿਵਸ' ਮਨਾਇਆ ਗਿਆ

ਲੁਧਿਆਣ : ਨਹਿਰੂ ਯੂਵਾ ਕੇਂਦਰ (ਐਨ.ਵਾਈ.ਕੇ.) ਲੁਧਿਆਣਾ ਵਲੋਂ, ਹਰ ਸਾਲ ਦੀ ਤਰ੍ਹਾਂ ਨਹਿਰੂ ਯੁਵਾ ਕੇਂਦਰ ਸੰਸਥਾਨ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਡੀ. ਜੈਨ ਕਾਲਜ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਸ਼ਮੀਤ ਕੌਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਦਾ ਦਿਨ ਸਾਲ 1949 ਵਿੱਚ ਸੰਵਿਧਾਨ

ਸ਼ਹਿਰ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ : ਉਪ ਮੰਡਲ ਮੈਜਿਸਟ੍ਰੇਟ ਢਿੱਲੋਂ

ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਉਪ-ਮੰਡਲ ਮੈਜਿਸ਼ਟ੍ਰੇਟ ਲੁਧਿਆਣਾ ਪੂਰਬੀ ਸ. ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਕਲੀਨਿਕ ਖੋਲਣ ਲਈ ਵੱਖ-ਵੱਖ ਢੁੱਕਵੇਂ ਸਥਾਨਾਂ ਦੀ ਸਮੀਖਿਆ ਕੀਤੀ ਗਈ। ਐਸ.ਡੀ.ਐਮ. ਸ.ਗੁਰਸਿਮਰਨ ਸਿੰਘ ਢਿੱਲੋਂ

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰਬ ਭਾਰਤੀ ਪੰਜਾਬੀ ਕਵੀ ਦਰਬਾਰ ਦਾ ਕਰਵਾਇਆ ਗਿਆ।

ਲੁਧਿਆਣਾ :  ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਵੱਲੋਂ ਸਰਬ ਭਾਰਤੀ ਅੰਤਰ ਰਾਜੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ  ਦਿੱਲੀ ਤੋਂ ਉੱਘੀ ਕਵਿੱਤਰੀ ਤੇ ਚਿੰਤਕ ਡਾ. ਵਨੀਤਾ ਨੇ  ਸ਼ਿਰਕਤ ਕੀਤੀ। ਇਸ ਕਵੀ ਦਰਬਾਰ ਵਿਚ ਭਾਰਤ ਦੇ ਵੱਖ-ਵੱਖ

ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਲਿਆ ਸਖ਼ਤ ਨੋਟਿਸ

ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਚ ਸਿੰਘ ਸਾਹਿਬ ਦੀ ਹੋਈ ਮੀਟਿੰਗ ਵਿੱਚ ਅੱਜ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖ ਪੰਥ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਜਿਸ ਤਰ੍ਹਾਂ ਇਸਲਾਮਿਕ ਬੈਂਕ ਕੌਮਾਂਤਰੀ ਪੱਧਰ ’ਤੇ ਕੰਮ ਕਰ ਰਿਹਾ ਹੈ। ਇਸੇ

ਭਾਰਤ ਜੋੜੋ ਯਾਤਰਾ ’ਚ ਅਮਰੀਕੀ ਨਾਗਰਿਕ ਹੋਇਆ ਸ਼ਾਮਲ

ਮੱਧ ਪ੍ਰਦੇਸ਼ : ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਅੱਜ ਇੱਕ ਅਮਰੀਕੀ ਨਾਗਰਿਕ ਗ੍ਰਾਂਟ ਸ਼ਾਮਲ ਹੋਇਆ। ਉਸ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਦਾ ਯੂਨੀਫਾਈਡ ਕਰਨ ਵਾਲਾ ਅੰਦੋਲਨ ਉਸ ਨੂੰ ਪਸੰਸ ਹੈ। ਇਸ ਲਈ ਉਹ ਇਸ ਯਾਤਰਾ ’ਚ ਸ਼ਾਮਲ ਹੋਇਆ ਹੈ। ਗ੍ਰਾਂਟ ਤਾਮਿਲਨਾਡੂ ਦੀ ਇੱਕ ਯੂਨੀਵਰਸਿਟੀ ਵਿੱਚ ਪੀ.ਐਚ.ਡੀ ਕਰ ਰਿਹਾ ਹੈ। ਉਸ ਨੇ ਕਿਹਾ ਕਿ ਇਸ ਯਾਤਰਾ

ਰਾਹੁਲ ਗਾਂਧੀ ਮੁੱਛਾਂ ਨੂੰ ਤਾਅ ਦਿੰਦੇ ਆਏ ਨਜ਼ਰ, ‘ਭਾਰਤ ਜੋੜੋ ਯਾਤਰਾ’ ‘ਚ ਵਿਜੇਂਦਰ ਸਿੰਘ ਨੇ ਲਿਆ ਹਿੱਸਾ

ਮੱਧ ਪ੍ਰਦੇਸ਼ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜਕਲ੍ਹ ‘ਭਾਰਤ ਜੋੜੋ ਯਾਤਰਾ’‘ਤੇ ਹਨ। ਕੰਨਿਆਕੁਮਾਰੀ ਤੋਂ ਕਸ਼ਮੀਰ ਦੀ ਇਹ ਯਾਤਰਾ ਫਿਲਹਾਲ ਮੱਧ ਪ੍ਰਦੇਸ਼ ਤੋਂ ਹੋ ਕੇ ਲੰਘ ਰਹੀ ਹੈ। ਯਾਤਰਾ ਦੌਰਾਨ ਪਿਛਲੇ ਕਈ ਦਿਨਾਂ ਤੋਂ ਰਾਹੁਲ ਗਾਂਧੀ ਦਾ ਬਿਲਕੁਲ ਵੱਖਰੇ ਅੰਦਾਜ਼ ਵਿੱਚ ਦਿਖਾਈ ਦਿੱਤੇ ਹਨ। ਕਦੇ ਉਹ ਯਾਤਰਾ ‘ਤੇ ਉਨ੍ਹਾਂ ਨੂੰ ਮਿਲਣ ਆਏ ਲੋਕਾਂ ਨੂੰ ਜੱਫੀ ਪਾ

ਔਰਤਾਂ ਦੇ ਕੱਪੜਿਆਂ ਨੂੰ ਲੈ ਕੇ ਬਾਬਾ ਰਾਮਦੇਵ ਦੀ ਵਿਵਾਦਿਤ ਟਿੱਪਣੀ

ਮਹਾਰਾਸ਼ਟਰ : ਯੋਗਗੁਰੂ ਬਾਬਾ ਰਾਮਦੇਵ ਨੇ ਔਰਤਾਂ ਦੇ ਕੱਪੜਿਆਂ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਹੈ। ਦਰਅਸਲ ਮਹਾਰਾਸ਼ਟਰ ਠਾਣੇ ਵਿੱਚ ਇਕ ਪ੍ਰੋਗਰਾਮ ਦੌਰਾਨ ਬੋਲਦੇ ਹੋਏ ਬਾਬਾ ਰਾਮਦੇਵ ਨੇ ਕਿਹਾ ਕਿ ਔਰਤਾਂ ਸਾੜੀ ਪਾ ਕੇ ਵੀ ਚੰਗੀਆਂ ਲੱਗਦੀਆਂ ਹਨ। ਉਹ ਸਲਵਾਰ ਕਮੀਜ਼ ਪਹਿਨ ਕੇ ਵੀ ਚੰਗੀਆਂ ਲੱਗਦੀਆਂ ਹਨ, ਮੇਰੀ ਨਜ਼ਰ ਵਿੱਚ ਕੁਝ ਨਾ ਪਹਿਨਣ ਤਾਂ ਵੀ ਚੰਗੀਆਂ ਲੱਗਦੀਆਂ ਹਨ।

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ 20 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ

ਕੈਨੇਡਾ : ਕੈਨੇਡਾ ਵਿਚ 20 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਾਰਤਕ ਸੈਣੀ ਵਜੋਂ ਹੋਈ ਹੈ। ਉਹ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ। ਕਾਰਤਿਕ ਸੈਣੀ ਓਨਟਾਰੀਓ ਦੇ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ। ਉਹ ਅਜੇ ਇਕ ਸਾਲ ਪਹਿਲਾਂ ਹੀ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਘਟਨਾ ਬੁੱਧਵਾਰ ਸਵੇਰੇ 4.30

ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਰੱਕ ਡਰਾਈਵਰ ਦੀ ਮੌਤ, 40 ਜ਼ਖਮੀ

ਜੀਂਦ : ਰੋਹਤਕ ਰੋਡ ਦੇ ਨੈਸ਼ਨਲ ਹਾਈਵੇ ‘ਤੇ ਪਿੰਡ ਜੈਜਾਵੰਤੀ ਨੇੜੇ ਭਿਆਨਕ ਹਾਦਸਾ ਵਾਪਰਿਆ, ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਜ਼ਖਮੀਆਂ ‘ਚ ਜ਼ਿਆਦਾਤਰ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹਨ।