news

Jagga Chopra

Articles by this Author

ਕਿਸਾਨ ਨੇਤਾ ਡੱਲੇਵਾਲ ਦਾ ਮਰਨ ਵਰਤ ਖੇਤੀ ਮੰਤਰੀ ਧਾਲੀਵਾਲ ਨੇ ਜੂਸ ਪਿਲਾ ਕਰਵਾਇਆ ਖਤਮ 

ਫਰੀਦਕੋਟ : ਫਰੀਦਕੋਟ ਵਿਚ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਖਤਮ ਕਰ ਦਿੱਤਾ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਵਿਚ ਲੱਗੇ ਹੋਏ ਸਨ। ਬੀਤੀ ਰਾਤ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ। ਖੇਤੀ ਮੰਤਰੀ ਦੀ ਕਿਸਾਨਾਂ ਦੇ ਨਾਲ ਲਗਭਗ ਡੇਢ ਘੰਟੇ ਤੱਕ ਬੈਠਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ 16 ਦਸੰਬਰ ਨੂੰ

ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਵਿੱਚ ਹਾਰ ਦੇ ਡਰੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ 

ਦਿੱਲੀ : MCD ਚੋਣਾਂ ਵਿਚਾਲੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਲਗਾਤਾਰ ਦੋਸ਼ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਨੇ ਗੁਜਰਾਤ ਅਤੇ MCD ਚੋਣਾਂ ਵਿੱਚ ਹਾਰ ਦੇ ਡਰੋਂ CM ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸਾਂਸਦ ਮਨੋਜ ਤਿਵਾਰੀ ਇਸ ਵਿੱਚ ਸ਼ਾਮਿਲ ਹਨ।

ਸਰੀ ਵਿਚ 23 ਸਾਲਾ ਪੰਜਾਬਣ ਮੁਟਿਆਰ ਲਾਪਤਾ

ਕੈਨੇਡਾ : ਸਰੀ ਆਰ.ਸੀ.ਐਮ.ਪੀ. ਵੱਲੋਂ ਇਕ ਪੰਜਾਬਣ ਮੁਟਿਆਰ ਦੇ ਲਾਪਤਾ ਹੋਣ ਦੀ ਸੂਚਨਾ ਜਾਰੀ ਕੀਤੀ ਗਈ ਹੈ। ਇਸ ਸੂਚਨਾ ਅਨੁਸਾਰ 23 ਸਾਲਾ ਜਸਵੀਰ ਪਰਮਾਰ 21 ਨਵੰਬਰ ਤੋਂ ਲਾਪਤਾ ਹੈ। ਉਸ ਨੂੰ ਆਖਰੀ ਵਾਰ 21 ਨਵੰਬਰ ਨੂੰ 133 ਸਟ੍ਰੀਟ ਦੇ 6600 ਬਲਾਕ ਵਿਚ ਵੇਖਿਆ ਗਿਆ ਸੀ। ਆਪਣੇ ਪਰਿਵਾਰ ਨਾਲ ਉਸ ਨੇ ਆਖਰੀ ਵਾਰ 22 ਨਵੰਬਰ ਦੀ ਸਵੇਰ ਨੂੰ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ

ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਦੇਹਾਂਤ ਨਹੀਂ ਹੋਇਆ, ਬੇਟੀ ਵੱਲੋਂ ਖੰਡਨ

ਮੁਬੰਈ : ਮਸ਼ਹੂਰ ਅਦਾਕਾਰ ਵਿਕਰਮ ਗੋਖਲੇ ਦੀ ਮੌਤ ਨੂੰ ਲੈ ਕੇ ਮੀਡੀਆ 'ਚ ਚੱਲ ਰਹੀਆਂ ਖਬਰਾਂ ਦਾ ਉਨ੍ਹਾਂ ਦੀ ਬੇਟੀ ਵੱਲੋਂ ਖੰਡਨ ਕੀਤਾ ਗਿਆ ਹੈ। ਵਿਕਰਮ ਗੋਖਲੇ ਦੀ ਧੀ ਨੇ ਕਿਹਾ ਹੈ ਕਿ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਤੇ ਉਨ੍ਹਾਂ ਦਾ ਦੇਹਾਂਤ ਨਹੀਂ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ

ਜਾਮਾ ਮਸਜਿਦ 'ਚ ਲੜਕੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਮਾਮਲਾ, ਦਿੱਲੀ ਮਹਿਲਾ ਕਮਿਸ਼ਨ ਨੇ ਫ਼ੈਸਲੇ ਨੂੰ ਦੱਸਿਆ ਗ਼ਲਤ

ਜੇਐੱਨਐੱਨ, ਨਵੀਂ ਦਿੱਲੀ : ਜਾਮਾ ਮਸਜਿਦ 'ਚ ਲੜਕੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਮਾਮਲਾ ਗਰਮਾ ਗਿਆ ਹੈ। ਇਕ ਪਾਸੇ ਜਿੱਥੇ ਕੁਝ ਲੋਕ ਮਸਜਿਦ ਪ੍ਰਬੰਧਕਾਂ ਦੇ ਇਸ ਫੈਸਲੇ ਨੂੰ ਜਾਇਜ਼ ਠਹਿਰਾ ਰਹੇ ਹਨ, ਉਥੇ ਹੀ ਕੁਝ ਇਸ ਨੂੰ ਧਾਰਮਿਕ ਸਥਾਨ 'ਤੇ ਔਰਤਾਂ ਨਾਲ ਵਿਤਕਰੇ ਨਾਲ ਜੋੜ ਕੇ ਦੇਖ ਰਹੇ ਹਨ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ।

ਮਲੇਸੀਆ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਅਨਵਰ ਇਬਰਾਹਿਮ

ਕੁਆਲਾਲੰਪੁਰ (ਏਪੀ) : ਮਲੇਸ਼ੀਆ ਵਿਚ ਆਮ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਤੋਂ ਬਾਅਦ ਆਇਆ ਅੜਿੱਕਾ ਵੀਰਵਾਰ ਨੂੰ ਸਮਾਪਤ ਹੋ ਗਿਆ। ਮਲੇਸ਼ੀਆ ਦੇ ਰਾਜਾ ਸੁਲਤਾਨ ਅਬਦੁੱਲਾ ਸੁਲਤਾਨ ਅਹਿਮਦ ਸ਼ਾਹ ਵੱਲੋਂ ਸੁਧਾਰਵਾਦੀ ਨੇਤਾ ਅਨਵਰ ਇਬਰਾਹਿਮ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕਰਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਇਕ ਸਾਦੇ ਸਮਾਗਮ ਵਿਚ ਉਨ੍ਹਾਂ ਨੇ ਸਹੁੰ

ਪੁਲਿਸ ਕਮਿਸ਼ਨਰ ਵਲੋਂ ਜਨਤਾ ਨੂੰ ਅਪੀਲ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਕੀਤਾ ਜਾਵੇ ਦਿਲੋਂ ਸਹਿਯੋਗ

ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਦਿਲੋਂ ਸਹਿਯੋਗ ਕੀਤਾ ਜਾਵੇ। ਪੁਲਿਸ ਕਮਿਸ਼ਨਰ ਸਿੱਧੂ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ

ਵਿਧਾਇਕਾ ਛੀਨਾ ਵਲੋਂ ਨਵਨਿਯੁਕਤ ਪੁਲਿਸ ਕਮਿਸ਼ਨਰ ਸਿੱਧੂ ਨਾਲ ਵਿਸ਼ੇਸ਼ ਮੁਲਾਕਾਤ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਵਲੋਂ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨਾਲ ਵਿਸੇ਼ਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਉਚੇਚੇ ਕਦਮ ਚੁੱਕਣ ਦੀ ਅਪੀਲ ਵੀ ਕੀਤੀ। ਵਿਧਾਇਕਾ ਛੀਨਾ ਵਲੋਂ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਲੁਧਿਆਣਾ ਵਿੱਚ ਵੱਧ ਰਹੇ ਅਪਰਾਧ ਅਤੇ

ਮੱਛੀ ਪਾਲਣ ਵਿਭਾਗ ਵਲੋਂ ਤਿੰਨ ਦਿਨਾਂ ਟ੍ਰੇਨਿੰਗ ਕੈਂਪ ਆਯੋਜਿਤ

ਲੁਧਿਆਣਾ : ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ, ਐਸ.ਏ.ਐਸ. ਨਗਰ, ਮੋਹਾਲੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ, ਲੁਧਿਆਣਾ ਵੱਲੋਂ ਪੰਜਾਬ ਫਿਸ਼ਰੀਜ ਡਿਵਲਪਮੈਂਟ ਬੋਰਡ ਦੇ ਸਹਿਯੋਗ ਨਾਲ "Freshwater Aquaculture ( Hatchery Management to grow-out ponds and Disease management) special emphasis to Integrated  Aquaculture

ਰਾਮ ਰਹੀਮ ਦੀ ਪੈਰੋਲ ਖਤਮ, ਮੁੜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ

ਬਾਗਪਤ : ਯੌਨ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਤਮ ਹੋ ਗਈ ਹੈ। ਪੈਰੋਲ ਖਤਮ ਹੋਣ ਕਾਰਨ ਡੇਰਾ ਮੁਖੀ ਅੱਜ ਮੁੜ ਸੁਨਾਰੀਆ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ। ਅਜਿਹੇ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਇੱਕ ਆਸ਼ਰਮ ਵਿੱਚ 40 ਦਿਨਾਂ ਦੀ