news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ ਸਥਿਤੀ, ਤਿਆਰੀ ਬਾਰੇ ਕੀਤੀ ਉੱਚ-ਪੱਧਰੀ ਸਮੀਖਿਆ

ਨਵੀਂ ਦਿੱਲੀ, 22 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਬਿਮਾਰੀ (ਕੋਵਿਡ -19) ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ ਲਈ ਅੱਜ ਇੱਕ ਉੱਚ-ਪੱਧਰੀ ਮੀਟਿੰਗ ਕੀਤੀ। ਉੱਚ ਪੱਧਰੀ ਮੀਟਿੰਗ ਸ਼ਾਮ 4:30 ਵਜੇ ਹੋਈ। ਕੇਂਦਰੀ ਸਿਹਤ ਮੰਤਰਾਲੇ ਦੇ ਬੁੱਧਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿੱਚ 1,134

ਆਰਬੀਆਈ ਦੇ ਆਦੇਸ਼ ‘ਤੇ 31 ਮਾਰਚ ਤੱਕ ਖੁੱਲ੍ਹੇ ਰਹਿਣਗੇ ਸਾਰੇ ਬੈਂਕ

ਚੰਡੀਗੜ੍ਹ, 22 ਮਾਰਚ : ਬੈਂਕਾਂ ਦੀਆਂ ਸਾਰੀਆਂ ਸ਼ਾਖਾਵਾਂ 31 ਮਾਰਚ ਤੱਕ ਖੁੱਲ੍ਹੀਆਂ ਰਹਿਣਗੀਆਂ। ਆਰਬੀਆਈ ਨੇ ਬੈਂਕਾਂ ਨੂੰ 31 ਮਾਰਚ ਤੱਕ ਆਪਣੀਆਂ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦਾ ਹੁਕਮ ਦਿੱਤਾ ਹੈ। ਇਸ ਦਾ ਕਾਰਨ ਸਾਲਾਨਾ ਬੰਦ (ਐਨੁਅਲ ਕਲੋਜ਼ਿੰਗ) ਹੋਣਾ ਹੈ। ਦਰਅਸਲ, ਵਿੱਤੀ ਸਾਲ 2022-23 ਇਸ ਮਹੀਨੇ ਦੀ 31 ਤਾਰੀਖ ਨੂੰ ਖਤਮ ਹੋਵੇਗਾ। ਇਸੇ ਲਈ ਆਰਬੀਆਈ ਨੇ ਬੈਂਕਾਂ ਨੂੰ

ਅੰਮ੍ਰਿਤਪਾਲ ਸਿੰਘ ਖਿਲਾਫ ਲੁੱਕ ਆਊਟ ਸਰਕੁਲਰ ਜਾਰੀ

ਚੰਡੀਗੜ੍ਹ, 22 ਮਾਰਚ : ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਲੁੱਕ ਆਊਟ ਸਰਕੁਲਰ (ਐਲ ਓ ਸੀ) ਅਤੇ ਗੈਰ ਜ਼ਮਾਨਤ ਵਾਰੰਟ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਪਾਲ ਭਗੌੜਾ ਚਲ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ‘ਚ ਉਸਦੀ ਭਾਲ ਕੀਤੀ ਜਾ ਰਹੀ

ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਵਾਪਸ ਭੇਜਣ ਤੇ ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਣ ਦੀ ਮੰਗ

ਚੰਡੀਗੜ੍ਹ, 22 ਮਾਰਚ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਗ ਕੀਤੀ ਹੈ ਕਿ ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਫੌਰੀ ਵਾਪਸ ਸੱਦੇ ਜਾਣ, ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਿਆ ਜਾਵੇ ਤੇ ਪੰਜਾਬ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾ ਕੇ ਪੇਸ਼ ਕਰਨ ਦੇ ਸਾਰੇ ਕਦਮ ਫੌਰੀ ਰੋਕੇ ਜਾਣ। ਜਥੇਬੰਦੀ ਨੇ ਕਿਹਾ ਕਿ ਕੱਲ੍ਹ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ

ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ : ਨਵਜੋਤ ਕੌਰ ਸਿੱਧੂ 

ਡੇਰਾਬੱਸੀ, 22 ਮਾਰਚ : ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਨਵਜੋਤ ਕੌਰ ਸਿੱਧੂ ਅੱਜ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਵਿਰੋਧੀਆਂ ਤੇ ਨਿਸ਼ਾਨੇ ਵੀ ਸਾਧੇ। ਇਸ ਦੌਰਾਨ ਉਹਨਾਂ ਨੇ ਅੰਮ੍ਰਿਤਪਾਲ ਮਾਮਲੇ ‘ਤੇ ਵੀ ਆਪਣਾ

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

ਨਵੀਂ ਦਿੱਲੀ, 22 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਅੱਜ ਰਾਸ਼ਟਰਪਤੀ ਭਵਨ ਵਿੱਚ ਸਿਵਲ ਨਿਵੇਸ਼ ਸਮਾਗਮ ਵਿੱਚ ਸਾਲ 2023 ਲਈ ਪਦਮ ਪੁਰਸਕਾਰ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਪਦਮ ਪੁਰਸਕਾਰਾਂ ਵਿੱਚੋਂ ਛੇ ਪਦਮ ਵਿਭੂਸ਼ਣ, ਨੌਂ ਪਦਮ ਭੂਸ਼ਣ ਅਤੇ 91 ਪਦਮ ਸ੍ਰੀ ਹਨ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ 19 ਔਰਤਾਂ ਸ਼ਾਮਲ ਹਨ। ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ

ਮੁੱਖ ਮੰਤਰੀ ਮਾਨ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ
  • ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧੇ ਤਨਖਾਹ ਸਕੇਲ ਲਾਗੂ ਕਰਨ ਲਈ ਸਹਿਮਤੀ
  • ਕਿਸਾਨਾਂ ਦੀ ਭਲਾਈ ਲਈ ਖੋਜ ਕਾਰਜ ਅੱਗੇ ਵਧਾਉਣ ਲਈ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਦਾ ਅਹਿਦ ਦੁਹਰਾਇਆ

ਚੰਡੀਗੜ੍ਹ, 22 ਮਾਰਚ : ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਨਿੱਜਰ
  • ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਨਿੱਜਰ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਲ ਅਟੈਂਸਨ ਦਾ ਦਿੱਤਾ ਜਵਾਬ

ਚੰਡੀਗੜ੍ਹ, 22 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ

ਸਪੀਕਰ ਸੰਧਵਾਂ ਨੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਦਾ ਚੈਕ ਸੌਂਪਿਆ

ਮੋਹਾਲੀ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦਾ ਚੈਕ ਸੌਂਪਿਆ। ਜਿਕਰਯੋਗ ਹੈ ਕਿ ਬੀਤੇ ਸਾਲ ਨਵੰਬਰ ਵਿੱਚ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ 2 ਦਿਨਾਂ 7ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਰਤਵਾੜਾ ਸਾਹਿਬ ਵਿਖੇ ਕਰਵਾਈ

ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 22 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਕੇ ਲੋਕਾਂ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੇ ਡਰ ਪੈਦਾ ਹੋ ਰਹੇ ਹਨ। ਸਰਕਾਰ ਇਕ ਤਰ੍ਹਾਂ ਦੀ ਘਟੀਆ