news

Jagga Chopra

Articles by this Author

ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ : ਭਗਵੰਤ ਮਾਨ

ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ

ਹੁਸਿਆਰਪੁਰ ਤਹਿਸੀਲ ਕੰਪਲੈਕਸ 'ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਜਖ਼ਮੀ

ਹੁਸਿ਼ਆਾਪੁਰ, 21 ਮਾਰਚ : ਹੁਸਿਆਰਪੁਰ ਤਹਿਸੀਲ ਕੰਪਲੈਕਸ 'ਚ ਉਸ ਸਮੇਂ ਦਹਿਸਤ ਦਾ ਮਾਹੌਲ ਬਣ ਗਿਆ, ਜਦੋਂ ਅਚਾਨਕ ਗੋਲੀਆਂ ਚੱਲੀਆਂ, ਇਸ ਦੌਰਾਨ ਇੱਕ ਨੌਜਵਾਨ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਜਿਸਨੂੰ ਤੁਰੰਤ ਇਲਾਜ ਲਈ ਹੁਸਿ਼ਆਰਪੁਰ ਦੇ ਸਿਵਲ ਹਸਪਤਾਲ ਚ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ਤੇ ਪਹੁੰਚ

200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਬਟਾਲਾ 'ਚ ਨੌਜਵਾਨ ਤੇ ਹਮਲਾ, ਮੌਤ

ਬਟਾਲਾ, 21 ਮਾਰਚ : ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦੇ ਦੋ ਨੌਜਵਾਨ ਦਿਹਾੜੀਦਾਰ ਵਜੋਂ ਕੰਮ ਕਰਦੇ ਸਨ, ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ, ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ

ਸਿੱਖਿਆ ਮੰਤਰੀ ਬੈਂਸ ਵੱਲੋਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ 

ਚੰਡੀਗੜ੍ਹ, 21 ਮਾਰਚ : ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ

ਏਅਰਪੋਰਟ ਰੋਡ ਮੋਹਾਲੀ ਤੇ ਅੰਮ੍ਰਿਤਪਾਲ ਦੇ ਹੱਕ 'ਚ ਲੱਗਿਆ ਧਰਨਾ, ਪੁਲਿਸ ਨੇ ਚੁੱਕਵਾਇਆ

ਮੋਹਾਲੀ, 21 ਮਾਰਚ : ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਦੇ ਵਲੋਂ 18 ਮਾਰਚ ਤੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਪਰ ਹਾਲੇ ਤੱਕ ਅੰਮ੍ਰਿਤਪਾਲ ਫੜਿਆ ਨਹੀਂ ਗਿਆ। ਅੰਮ੍ਰਿਤਪਾਲ ਦੇ ਹੱਕ ਵਿਚ ਜਿਹੜਾ ਧਰਨਾ ਮੋਹਾਲੀ ਦੇ  ਏਅਰਪੋਰਟ ਰੋਡ ਤੇ ਸੋਹਾਣਾ ਗੁਰਦੁਆਰਾ ਸਾਹਿਬ ਦੇ ਅੱਗੇ ਅੰਮ੍ਰਿਤਪਾਲ ਦੇ ਸਮਰਕਥਾਂ ਨੇ ਲਾਇਆ ਸੀ, ਉਸ ਧਰਨੇ

ਹਾਈਕੋਰਟ ਤੋਂ ਸੁਖਬੀਰ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ, 21 ਮਾਰਚ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ, ਬਾਦਲ ਨੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਵੀ

ਅਕਾਲੀ ਦਲ ਨੇ ਮੌਜੂਦਾ ਫੜੋ ਫੜੀ ਦੇ ਦੌਰ ’ਚ ‌ਗ੍ਰਿਫਤਾਰ ਹੋਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਸੂਬਾ ਪੱਧਰੀ ਕਮੇਟੀ ਬਣਾਈ 
  • ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਮੌਜੂਦਾ ਫੜੋ ਫੜੀ ਦੇ ਦੌਰ ’ਚ ‌ਗ੍ਰਿਫਤਾਰ ਹੋਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਸੂਬਾ ਪੱਧਰੀ ਕਮੇਟੀ ਕੀਤੀ ਗਠਿਤ

ਚੰਡੀਗੜ੍ਹ, 21 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਗੈਰ ਸੰਵਿਧਾਨਕ ਤੌਰ ’ਤੇ ਚਲ ਰਹੇ ਫੜੋ ਫੜੀ ਦੇ ਦੌਰ ਵਿਚ

ਮਾਨ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼
  • ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ

ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮਨਾਇਆ ਗਿਆ
  • ਕਵਿਤਾ ਪੰਘੂੜੇ ਦੀਆਂ ਲੋਰੀਆਂ ਤੋਂ ਲੈ ਕੇ ਅਰਥੀ ਦੇ ਵੈਣਾਂ ਤੀਕ ਮਨੁੱਖ ਨਾਲ ਨਿਭਦੀ ਹੈ : ਗੁਰਭਜਨ ਗਿੱਲ

ਲੁਧਿਆਣਾਃ 21 ਮਾਰਚ : ਮਾਲਵਾ ਸੱਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮੌਕੇ  ਵਿਚਾਰ ਵਟਾਂਦਰਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੱਜ ਜਦ ਵਿਸ਼ਵ ਕਵਿਤਾ ਦਿਵਸ ਨੂੰ

ਮਾਨ ਸਰਕਾਰ ਸੂਬੇ ਅੰਦਰ ਭੈਅ ਦਾ ਮਾਹੌਲ ਪੈਦਾ ਕਰ ਰਹੀ ਹੈ: ਸੁਖਦੇਵ ਸਿੰਘ ਢੀਂਡਸਾ
  • ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾਕੇ ਪੰਜਾਬ ਨੂੰ ਗੰਦਲਾ ਕਰਨ ਦੀ ਕੋਸਿ਼ਸ਼ : ਢੀਂਡਸਾ

ਚੰਡੀਗੜ੍ਹ, 21 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ