news

Jagga Chopra

Articles by this Author

ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਮੁੱਖ ਮੰਤਰੀ, ਪ੍ਰਧਾਨ ਬਾਦਲ, ਸੁਮੈਧ ਸੈਣੀ ਸਮੇਤ ਪੰਜ ਹੋਰਨਾਂ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ

ਫਰੀਦਕੋਟ, 06 ਮਾਰਚ : ਮਾਨਯੋਗ ਅਦਾਲਤ ਫਰੀਦਕੋਟ ਵੱਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਪੇਸ਼ ਕੀਤੀ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪੁਲਿਸ ਅਧਿਕਾਰੀ ਸੁਮੈਧ ਸਿੰਘ ਸੈਣੀ ਸਮੇਤ ਪੰਜ ਹੋਰਨਾਂ ਅਧਿਕਾਰੀਆਂ ਨੂੰ ਨੋਟਿਸ

ਉੜੀਸਾ ‘ਚ ਗੈਰ ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਦੇ ਕਾਰਨ ਚਾਰ ਲੋਕਾਂ ਦੀ ਮੌਤ, ਚਾਰ ਜਖ਼ਮੀ

ਭੁਵਨੇਸਵਰ, 06 ਮਾਰਚ : ਉੜੀਸਾ ਦੇ ਜਿਲ੍ਹਾ ਖੁਰਦਾ ‘ਚ ਇੱਕ ਗੈਰ ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦੋਂ ਕਿ ਚਾਰ ਬੁਰੀ ਤਰ੍ਹਾਂ ਜਖ਼ਮੀ ਹੋ ਗਏ। ਪਿੰਡ ਭੁਸੰਦਪੁਰ ਨੇੜੇ ਵਾਪਰੀ ਇਹ ਘਟਨਾਂ ਉਸ ਸਮੇਂ ਵਾਪਰੀ ਜਦੋਂ ਡੋਲਾ ਤਿਉਹਾਰ ਹੋਣ ਕਰਕੇ ਪਟਾਕੇ ਬਣਾਏ ਜਾ ਰਹੇ ਸਨ, ਡੋਲਾ ਤਿਉਹਾਰ ਹੋਲੀ ਮੌਕੇ ਮਨਾਇਆ ਜਾਂਦਾ ਹੈ।

ਗੋਰਖ਼ਪੁਰ ਵਿਖੇ ਵਿਆਹ ‘ਚ ਰਸ-ਮਲਾਈ ਖਾਣ ਕਾਰਨ 100 ਤੋਂ ਵੱਧ ਮਹਿਮਾਨ ਬਿਮਾਰ ਹੋਏ, 40 ਨੂੰ ਹਸਪਤਾਲ ‘ਚ ਕਰਵਾਇਆ ਭਰਤੀ।

ਗੋਰਖ਼ਪੁਰ, 06 ਮਾਰਚ : ਬੀਤੇ ਕੱਲ੍ਹ ਗੋਰਖ਼ਪੁਰ ‘ਚ ਇੱਕ ਵਿਆਹ ‘ਚ ਰਸ-ਮਲਾਈ ਖਾਣ ਕਾਰਨ 100 ਤੋਂ ਵੱਧ ਮਹਿਮਾਨਾਂ ਦੇ ਬਿਮਾਰ ਹੋਣ ਜਾਣ ਦੀ ਖ਼ਬਰ ਹੈ, ਮਿਲੀ ਜਾਣਕਾਰੀ ਅਨੁਸਾਰ ਵਿਆਹ ‘ਚ ਸ਼ਾਮਿਲ ਹੋਏ ਮਹਿਮਾਨਾਂ ਨੇ ਜਦੋਂ ਰਸ-ਮਲਾਈ ਖਾਧੀ ਤਾਂ ਉਨ੍ਹਾਂ ਦੇ ਪੇਟ ਵਿੱਚ ਦਰਦ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, 40 ਦੇ ਕਰੀਬ ਮਹਿਮਾਨਾਂ ਨੂੰ ਤਾਂ ਇਲਾਜ ਲਈ ਸੀਐਚਸੀ ਪਿਪਰਾਚ ਦੇ

ਈਡੀ ਨੇ 5.51 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਕੀਤੇ ਜ਼ਬਤ

ਨਾਗਪੁਰ, 06 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਾਗਪੁਰ ਸ਼ਹਿਰ ਵਿੱਚ ਰੀਅਲ ਅਸਟੇਟ ਕਾਰੋਬਾਰੀਆਂ ਦੀਆਂ 17 ਜਾਇਦਾਦਾਂ 'ਤੇ ਛਾਪੇਮਾਰੀ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਕਜ ਮੇਹਦੀਆ ਅਤੇ ਹੋਰਾਂ ਦੇ ਨਿਵੇਸ਼ ਧੋਖਾਧੜੀ ਨਾਲ ਸਬੰਧਤ ਪੀਐਮਐਲਏ 2002 ਦੇ ਤਹਿਤ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਨਾਗਪੁਰ ਅਤੇ ਮੁੰਬਈ ਵਿੱਚ 17 ਟਿਕਾਣਿਆਂ 'ਤੇ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਮਿਲ ਰਹੀਆਂ ਹਨ, ਪਰ ਸਰਕਾਰ ਕੋਲ ਉਹਨਾਂ ਦੀ ਅਵਾਜ਼ ਸੁਣਨ ਲਈ ਸਮਾਂ ਨਹੀਂ ਹੈ : ਰਾਜਾ ਵੜਿੰਗ
  • ਰਾਜਾ ਵੜਿੰਗ ਪੰਜਾਬ ਵਿਚ ਵਾਪਰੀਆਂ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਖ਼ਬਰਾਂ ਦੇ ਪ੍ਰਿੰਟ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ

ਚੰਡੀਗੜ੍ਹ, 06 ਮਾਰਚ : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਹੈ, ਇਸ ਦੌਰਾਨ ਸੈਸ਼ਨ ਵਿਚ ਪਹੁੰਚਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਚਰਚਾ ਦਾ ਵਿਸ਼ਾ ਰਹੇ ਕਿਉਂਕਿ ਉਹ ਅੱਜ ਪੰਜਾਬ ਵਿਚ ਵਾਪਰੀਆਂ ਵੱਖ

ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਾਨੂੰਨ ਵਿਵਸਥਾ ’ਤੇ ਚਰਚਾ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

ਚੰਡੀਗੜ੍ਹ, 06 ਮਾਰਚ : ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਸਥਿਤੀ ਤੇ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਪੰਜਾਬ ਦੀ ਸ਼ਾਂਤੀ ਨੂੰ ਕਾਇਮ ਰੱਖਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਪ੍ਰਧਾਨ ਸ਼ਰਮਾ ਨੇ ਲਿਖਿਆ, “ਮੈਂ ਇਸ

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸ ਦੇ ਪ੍ਰਾਈਵੇਟ ਸਾਥੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 06 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਸੋਮਵਾਰ ਨੂੰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਨਰਿੰਦਰਪਾਲ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ

ਸ਼ਹਿਰ ਵਿੱਚ ਚੰਡੀਗੜ੍ਹ ਦੀ ਤਰਜ਼ 'ਤੇ ਟ੍ਰੈਫਿਕ ਨੂੰ ਧਿਆਨ ਵਿੱਚ ਰੱਖਦੇ ਹੋਏ ਗੋਲ ਚੌਂਕ ਬਣਾਉਣ ਦੀ ਮੰਗ ਰੱਖੀ : ਕੁਲਵੰਤ ਸਿੰਘ

ਮੋਹਾਲੀ, 06 ਮਾਰਚ : ਲੰਮੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਅਤੇ ਸੜਕ ਦੁਰਘਟਨਾਵਾਂ ਨਾਲ ਨਜਿੱਠਣ ਲਈ ਹਲਕਾ ਮੋਹਾਲੀ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਦ੍ਰਿੜਤਾ ਨਾਲ ਮੁੱਦਾ ਚੁੱਕਿਆ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਏਅਰਪੋਰਟ ਚੌਂਕ ਤੋਂ ਲੈ ਕੇ ਖਰੜ ਤੱਕ ਟਰੈਫਿਕ ਪ੍ਰਭਾਵਿਤ ਚੌਂਕਾਂ ਦਾ ਮਸਲਾ

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ
  • ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10, 000 ਰੁਪਏ ਰਿਸ਼ਵਤ

ਚੰਡੀਗੜ੍ਹ, 06 ਮਾਰਚ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10, 00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ

ਜੀ-20 ਸਿਖ਼ਰ ਸੰਮੇਲਨ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਮੁੱਖ ਮੰਤਰੀ ਭਗਵੰਤ ਮਾਨ  

ਅੰਮ੍ਰਿਤਸਰ, 06 ਮਾਰਚ : ਸੂਬੇ ਵਿੱਚ 15-17 ਅਤੇ 19-20 ਮਾਰਚ ਨੂੰ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ। ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ