news

Jagga Chopra

Articles by this Author

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 01 ਮਾਰਚ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨੀਂ ਅਜਨਾਲਾ ਦੇ ਪੁਲਿਸ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਅਤੇ ਪੰਜਾਬ ਦੇ ਵਿਧਾਨ ਸਭਾ ਬਜਟ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਲਕੇ

ਰੰਗਲਾ ਪੰਜਾਬ ਕਰਾਫ਼ਟ ਮੇਲਾ 'ਚ ਕਾਲਜਾਂ ਦੀਆਂ ਮੁਟਿਆਰਾਂ ਨੇ ਪਾਈ ਧਮਾਲ

ਪਟਿਆਲਾ, 01 ਮਾਰਚ : ਰੰਗਲਾ ਪੰਜਾਬ ਕਰਾਫ਼ਟ ਮੇਲਾ 'ਚ ਅੱਜ ਸ਼ੀਸ਼ ਮਹਿਲ ਦੇ ਵਿਹੜੇ ਪੰਜਾਬ ਦੀਆਂ ਮੁਟਿਆਰਾਂ ਨੇ ਗਿੱਧੇ, ਲੁੱਡੀਆਂ ਅਤੇ ਸਮੀ ਪਾ ਕੇ ਦਰਸ਼ਕਾਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ। ਮੇਲਾ ਅਫ਼ਸਰ  ਕਮ- ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਦੀ ਅਗਵਾਈ ਵਿੱਚ ਮੇਲੇ 'ਚ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾ ਰਹੀ ਹੈ ਇਸੇ ਤਹਿਤ ਅੱਜ ਦਾ ਦਿਨ ਧੀਆਂ ਨੂੰ ਸਮਰਪਿਤ ਕੀਤਾ ਗਿਆ।

ਪੰਜਾਬ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ : ਮੀਤ ਹੇਅਰ

ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ

ਕਰਾਫ਼ਟ ਮੇਲੇ 'ਚ 75 ਹਜ਼ਾਰ ਦੇ ਕਰੀਬ ਦਰਸ਼ਕ ਪੁੱਜੇ, 64 ਲੱਖ 73 ਹਜ਼ਾਰ ਰੁਪਏ ਦੀ ਵਿਕਰੀ ਦਰਜ
  • ਗਲੀਚੇ, ਫਰਨੀਚਰ, ਕੱਪੜੇ, ਤੁਰਕੀ ਤੇ ਟੁਨੇਸ਼ੀਆ ਦੀਆਂ ਸਜਾਵਟੀ ਵਸਤਾਂ ਮਕਬੂਲ
  • ਕਸ਼ਮੀਰੀ ਕਾਹਵਾ, ਅਫ਼ਗਾਨਿਸਤਾਨ ਦੇ ਸੁੱਕੇ ਮੇਵੇ, ਖਾਣ-ਪੀਣ ਦੀਆਂ ਸਟਾਲਾਂ 'ਤੇ ਜੁੜੀ ਭੀੜ

ਪਟਿਆਲਾ, 01 ਮਾਰਚ : ਇੱਥੇ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸ਼ਿਲਪ ਮੇਲੇ ਵਿੱਚ ਅੱਜ ਪੰਜਵੇਂ ਦਿਨ ਤੱਕ ਦਰਸ਼ਕਾਂ ਦੀ ਆਮਦ ਦੀ ਗਿਣਤੀ 75 ਹਜ਼ਾਰ ਨੂੰ ਢੁੱਕ ਚੁੱਕੀ ਹੈ। ਇਸ ਕਰਾਫ਼ਟ ਮੇਲੇ 'ਚ

ਰਜਵਾਹੇ ਵਿੱਚ ਪਿਆ 100 ਫੁੱਟ ਪਾੜ, ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬੀ, ਪ੍ਰਸ਼ਾਸਨਿਕ ਅਧਿਕਾਰੀ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ 'ਚ ਰੋਸ

ਤਲਵੰਡੀ ਸਾਬੋ, 01 ਮਾਰਚ : ਤਲਵੰਡੀ ਸਾਬੋ ਨੇੜਲੇ ਪਿੰਡ ਤਿਉਣਾ ਪੁਜਾਰੀਆ ਵਿਖੇ ਲੰਘਦੇ ਰਜਵਾਹੇ ਵਿੱਚ ਕਰੀਬ ਸੌ ਫੁੱਟ ਦਾ ਪਾੜ ਪੈ ਜਾਣ ਕਾਰਨ ਸੈਂਕੜੇ ਏਕੜ ਪੱਕਣ ਕਿਨਾਰੇ ਫ਼ਸਲ ਪਾਣੀ ਵਿੱਚ ਡੁੱਬ ਗਈ, ਇਸ ਬਾਰੇ ਪਤਾ ਲੱਗਾ ਤਾਂ ਗੁਰਦਵਾਰਾ ਸਾਹਿਬ ਵਿੱਚ ਅਨਾਊਂਸਮੈਂਟ ਕੀਤੀ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਪਰ ਰਜਵਾਹੇ ਦੇ ਪਾੜ ਨੂੰ ਪੂਰਨ ਕਰਨ ਦੀ

3 ਕਰੋੜ ਪੰਜਾਬੀਆਂ ਦੀ ਆਵਾਜ਼ "ਵਿਧਾਨ ਸਭਾ ਦਾ ਸੈਸ਼ਨ" ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ : ਮੁੱਖ ਮੰਤਰੀ ਮਾਨ 
  • ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ : ਮੁੱਖ ਮੰਤਰੀ 

ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਰਾਜਪਾਲ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦਾ ਬਜਟ 3 ਮਾਰਚ ਤੋਂ ਸ਼ੁਰੂ ਹੋਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ : ਐਡਵੋਕੇਟ ਧਾਮੀ 

ਅੰਮ੍ਰਿਤਸਰ, 01 ਮਾਰਚ : ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ 7.45 ਕਰੋੜ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 1 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ

ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਈ ਟੀ ਓ

ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ