news

Jagga Chopra

Articles by this Author

ਬੀਕੇਯੂ (ਡਕੌਂਦਾ) ਵੱਲੋਂ ਬਿਜਲੀ ਸਪਲਾਈ ਦਿਨ ਸਮੇਂ ਦੇਣ ਦੀ ਮੰਗ

ਬਰਨਾਲਾ, 28 ਫਰਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਵਫ਼ਦ ਜਗਰਾਜ ਸਿੰਘ ਹਰਦਾਸਪੁਰਾ ਅਤੇ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਵਿੱਚ ਬਿਜਲੀ ਸਪਲਾਈ ਦਿਨ ਸਮੇਂ ਦੇਣ ਨੂੰ ਲੈਕੇ ਸੀਨੀਅਰ ਐਕਸੀਅਨ ਸ਼ਹਿਰੀ ਨੂੰ ਮਿਲਿਆ। ਆਗੂਆਂ ਇਸ ਸਮੇਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਆਖ਼ਰੀ ਪਾਣੀ ਦੀ ਲੋੜ ਚੱਲ ਰਹੀ ਹੈ। ਪੱਕੀ ਕਣਕ ਦੇ ਨੇੜੇ ਢੁੱਕੀ ਕਣਕ ਦੀ

ਬੀਕੇਯੂ (ਡਕੌਂਦਾ) ਵੱਲੋਂ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ ਹਜ਼ਾਰਾਂ ਜੁਝਾਰੂ ਕਿਸਾਨ ਕਾਫ਼ਲਿਆਂ ਦੀ ਸ਼ਮੂਲੀਅਤ ਕਰਨ ਲਈ ਕੀਤੀ ਵਿਉਂਤਬੰਦੀ

ਬਰਨਾਲਾ, 28 ਫਰਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਵਿਚਾਰੇ ਗਏ ਅਹਿਮ ਮਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਰਜਕਾਰੀ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ 20 ਮਾਰਚ ਐਸਕੇਐਮ ਦੇ ਸੱਦੇ ਤੇ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ

ਕਮਿਸ਼ਨਰੇਟ ਪੁਲਿਸ ਲੁਧਿਆਣਾ ਦੋਹਰੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾਇਆ, ਕਥਿਤ ਦੋਸ਼ੀ ਕਾਬੂ

ਲੁਧਿਆਣਾ, 28 ਫਰਵਰੀ : ਕਮਿਸ਼ਨਰੇਟ ਪੁਲਿਸ ਲੁਧਿਆਣਾ ਨੂੰ ਦੋਹਰੇ ਕਤਲ ਕਾਂਡ ਨੂੰ ਸੁਲਝਾਉਣ ਅਤੇ ਦੋਸ਼ੀ ਨੂੰ ਫੜ੍ਹਨ ਵਿੱਚ ਕਾਮਯਾਬੀ ਮਿਲੀ ਹੈ। ਮੁਲਜ਼ਮ ਗਿਰਧਾਰੀ ਲਾਲ ਨੂੰ ਹਰਦੁਆਰ ਹਰ ਕੀ ਪੌੜੀ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਵਾਰਦਾਤ ਵਿੱਚ ਵਰਤਿਆ ਲੋਹੇ ਦਾ ਦਾਤਰ ਵੀ ਬ੍ਰਾਮਦ ਕਰ ਲਿਆ ਗਿਆ ਹੈ। ਮਿਤੀ 26-02-2023 ਨੂੰ ਇੰਸਪੈਕਟਰ ਗੁਰਪ੍ਰੀਤ ਸਿੰਘ, ਮੁੱਖ ਅਫਸਰ ਥਾਣਾ ਸਦਰ

3 ਮਾਰਚ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ, ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਹੋਈ ਜਿੱਤ : ਮਲਵਿੰਦਰ ਸਿੰਘ ਕੰਗ 

ਚੰਡੀਗੜ੍ਹ, 28 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਸੈਸ਼ਨ, ਜਿਸ ਨੂੰ 'ਆਪ' ਸਰਕਾਰ ਨੇ 3 ਮਾਰਚ ਨੂੰ ਬੁਲਾਇਆ ਸੀ, ਨੂੰ ਮਨਜ਼ੂਰੀ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ, ਜਿਸਨੂੰ ਪੰਜਾਬ ਦੇ ਰਾਜਪਾਲ ਨੇ ਸੰਵਿਧਾਨਕ ਨਿਯਮਾਂ ਨੂੰ ਦਰਕਿਨਾਰ ਕਰਕੇ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ

ਸਮਾਜਿਕ ਨਿਆਂ ਵਿਭਾਗ ਸਮਾਜ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਸਮੇਂ-ਸਮੇਂ ਤੇ ਨਿਆਂ ਦਿੰਦਾ ਰਿਹਾ ਹੈ : ਡਾ. ਬਲਜੀਤ ਕੌਰ

ਚੰਡੀਗੜ੍ਹ/ਪੂਨੇ, 28 ਫਰਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਮਿਤੀ 28 ਫਰਵਰੀ ਤੋਂ 1 ਮਾਰਚ ਤੱਕ ਆਯੋਜਿਤ ਕੀਤੀ ਗਈ ਹੈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਭਾਰਤ

ਉੱਤਰੀ ਇੰਗਲੈਂਡ ‘ਚ ਸੜਕ ਹਾਦਸੇ ਕਾਰਨ ਭਾਰਤੀ 28 ਸਾਲਾ ਵਿਦਿਆਰਥਣ ਦੀ ਮੌਤ

ਲੰਡਨ, 28 ਫਰਵਰੀ : ਉੱਤਰੀ ਇੰਗਲੈਂਡ ‘ਚ ਭਾਰਤੀ 28 ਸਾਲਾ ਵਿਦਿਆਰਥਣ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਟਿਸ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਇੰਗਲੈਂਡ ਦੇ ਲੀਡਜ਼ ਵਿੱਚ ਇੱਕ ਬੱਸ ਸਟਾਪ ਵਿੱਚ ਇੱਕ ਕਾਰ ਦੀ ਟੱਕਰ ਅਤੇ ਪੈਦਲ ਚੱਲਣ ਵਾਲਿਆਂ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ 28 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਕੇ ‘ਤੇ ਮੌਤ

ਪੰਜਾਬ ਕੈਬਿਨਟ ਨੇ ਕੈਗ ਤੇ ਹੋਰ ਰਿਪੋਰਟਾਂ ਨੂੰ ਵਿਧਾਨ ਸਭਾ ਦੇ ਅਗਾਮੀ ਇਜਲਾਸ ‘ਚ ਪੇਸ਼ ਕਰਨ ਦੀ ਦਿੱਤੀ ਮਨਜ਼ੂਰੀ

ਚੰਡੀਗੜ੍ਹ, 28 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਲਈ ਪੰਜਾਬ ਸਰਕਾਰ ਦੀ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ। ਇਸਦੇ ਨਾਲ ਹੀ ਮੰਤਰੀ ਮੰਡਲ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 151 ਦੀ ਉਪ ਧਾਰਾ (2) ਦੇ ਉਪਬੰਧਾਂ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਸਿੱਖਿਆ ਮੰਤਰੀ ਨੇ ਕੀਤਾ ਟਵੀਟ 

ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਦੱਸਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਭਲਕੇ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 28 ਫਰਵਰੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਮੰਤਰੀ ਮੰਡਲ ਤੋਂ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ ਸਮੇਤ 6 ਟੀਮਾਂ ਨੂੰ ਮਿਲੀ ਸਿੱਧੀ ਐਂਟਰੀ

ਨਵੀਂ ਦਿੱਲੀ, 28 ਫਰਵਰੀ : ਦੱਖਣੀ ਅਫਰੀਕਾ ‘ਚ ਆਯੋਜਿਤ ਮਹਿਲਾ ਟੀ-20 ਵਿਸ਼ਵ ਕੱਪ 2023 ‘ਚ ਭਾਰਤੀ ਟੀਮ ਦਾ ਸਫਰ ਸੈਮੀਫਾਈਨਲ ‘ਚ ਖ਼ਤਮ ਹੋ ਗਿਆ ਸੀ ਪਰ ਹੁਣ ਉਸ ਕੋਲ ਫਿਰ ਤੋਂ ਵਿਸ਼ਵ ਕੱਪ ਜਿੱਤਣ ਦਾ ਮੌਕਾ ਹੈ। ਮਹਿਲਾ ਟੀ-20 ਵਿਸ਼ਵ ਕੱਪ ਦੇ ਅਗਲੇ ਐਡੀਸ਼ਨ ਦੀ ਮੇਜ਼ਬਾਨੀ ਬੰਗਲਾਦੇਸ਼ ਅਤੇ ਪਾਕਿਸਤਾਨ ਕਰਨਗੇ, ਜਿਸ ਲਈ ਭਾਰਤ ਨੇ ਸਿੱਧੀ ਐਂਟਰੀ ਪੱਕੀ ਕਰ ਲਈ ਹੈ। ਦੱਸ ਦੇਈਏ