news

Jagga Chopra

Articles by this Author

ਦੇਸ਼ ਦੇ ਪੁਲਿਸ ਸਟੇਸ਼ਨਾਂ ਦੇ ਸਰਵੇਖਣ ਦੌਰਾਨ ਥਾਣਾ ਮੂਨਕ ਨੂੰ ਚੁਣਿਆ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ

ਸੰਗਰੂਰ, 28 ਫ਼ਰਵਰੀ : ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੂਰੇ ਦੇਸ਼ ਦੇ ਪੁਲਿਸ ਸਟੇਸ਼ਨਾਂ ਦੇ ਮੁਲਾਂਕਣ ਲਈ ਕਰਵਾਏ ਗਏ ਸਰਵੇਖਣ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ ਚੁਣਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ

ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਰਕਾਰੀ ਆਈ.ਟੀ.ਆਈ. ਰੂਪਨਗਰ ਨੇ ਸਹੀਬੱਧ ਸਮਝੌਤਾ ਕੀਤਾ : ਮੰਤਰੀ ਬੈਂਸ

ਚੰਡੀਗੜ੍ਹ, 28 ਫਰਵਰੀ : ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ

ਨੂੰਹ ਨੇ ਸੱਸ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰਿਆ

ਅਜਨਾਲਾ, 28 ਫਰਵਰੀ : ਅਜਨਾਲਾ ਦੇ ਪਿੰਡ ਸੈਂਸਰਾਂ ਕਲਾਂ ‘ਚ ਇੱਕ ਨੂੰਹ ਵੱਲੋਂ ਆਪਣੀ ਸੱਸ ਨੂੰ ਕਰੰਟ ਲਗਾ ਕੇ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ, ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਔਰਤ ਅਮਰਜੀਤ ਕੌਰ ਨੂੰ ਉਸਦੀ ਨੂੰਹ ਨੇ ਪਹਿਲਾਂ ਸਿਰ ਵਿੱਚ ਬਾਲਾ ਮਾਰਿਆ ਤੇ ਬਾਅਦ ਵਿੱਚ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਬੰਧੀ ਅਜਨਾਲਾ ਦੇ ਡੀਐਸਪੀ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਅਚਨਚੇਤੀ ਗਰਮੀ ਕਾਰਨ ਪੰਜਾਬ ਵਿੱਚ ਕਣਕ ਦੀ ਫ਼ਸਲ ਝੁਲਸਣ ਲੱਗੀ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਕਣਕ ਨੂੰ ਜਾਨ ਮਿਲੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੰਗਲਵਾਰ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਹਲਕੀ ਬਾਰਿਸ਼ ਹੋਣ ਦੀ

ਕੇਂਦਰੀ ਜੇਲ੍ਹ ਗੋਇੰਦਵਾਲ (ਤਰਨਤਾਰਨ) ਸੀਐਮ ਭਗਵੰਤ ਮਾਨ ਨੇ ਰਿਪੋਰਟ ਕੀਤੀ ਤਲਬ

ਚੰਡੀਗੜ੍ਹ, 28 ਫ਼ਰਵਰੀ : 15 ਮਹੀਨੇ ਪਹਿਲਾਂ ਸ਼ੁਰੂ ਹੋਈ ਅਤਿ-ਆਧੁਨਿਕ ਗੋਇੰਦਵਾਲ ਕੇਂਦਰੀ ਜੇਲ੍ਹ ਸ਼ੁਰੂ ਤੋਂ ਹੀ ਖਾਮੀਆਂ ਕਾਰਨ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਇਲਾਵਾ ਇਸ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਦੇ ਰੈਕੇਟ ਦਾ ਵੀ

ਵਿਜੀਲੈਂਸ ਵੱਲੋਂ ਵਸੀਕਾ ਨਵੀਸ 20,000 ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਚੰਡੀਗੜ, 28 ਫਰਵਰੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20, 000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ

ਤਰਨਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਦਾ ਡਿਪਟੀ ਜੇਲ੍ਹ ਸੁਪਰਡੈਂਟ ਸਸਪੈਂਡ 

ਚੰਡੀਗੜ੍ਹ, 28 ਫ਼ਰਵਰੀ : ਤਰਨਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਹੋਈ ਗੈਂਗਵਾਰ ਕਰਕੇ ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਵੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਜੇਲ੍ਹ ਵਿੱਚ ਐਤਵਾਰ ਦੁਪਹਿਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ

ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸੇਵਾ ਵਜੋਂ 1 ਕਰੋੜ ਦਾ ਚੈੱਕ ਭੇਟ 

ਅੰਮ੍ਰਿਤਸਰ, 28 ਫ਼ਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸ੍ਰੀ ਸੰਜੈ ਬਜਨੀਕਾ, ਐਮਡੀ ਸ੍ਰੀ ਪ੍ਰੇਮ ਬਜਨੀਕਾ ਅਤੇ ਸ੍ਰੀ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏਜੀਐਮ ਸ੍ਰੀ ਬੀਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ

ਸੂਬੇ ਦੇ ਨੌਜਵਾਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਸੇਧਹੀਣ ਕੀਤਾ, ਆਪ ਸਰਕਾਰ ਨੇ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ : ਭਗਵੰਤ ਮਾਨ 

ਚੰਡੀਗੜ੍ਹ, 28 ਫਰਵਰੀ : ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26, 797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ।

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਦੀ ਦਿੱਤੀ ਮਨਜ਼ੂਰੀ
  • 3 ਮਾਰਚ ਤੋਂ ਵਿਧਾਨ ਸਭਾ ਬਜਟ ਹੋਵੇਗਾ ਸ਼ੁਰੂ

ਚੰਡੀਗੜ੍ਹ, 28 ਫਰਵਰੀ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ। ਵਿਧਾਨ ਸਭਾ ਬਜਟ ਹੁਣ 3 ਮਾਰਚ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਰਾਜਪਾਲ ਵੱਲੋਂ