news

Jagga Chopra

Articles by this Author

ਖੰਨਾ ’ਚ ਕਾਂਗਰਸ ਨੂੰ ਝਟਕਾ, ਅੱਧੀ ਦਰਜਨ ਕਾਂਗਰਸੀ ਆਪ ’ਚ ਸ਼ਾਮਲ

ਖੰਨਾ (ਪਪ) : ਖੰਨਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਜਤਿੰਦਰ ਪਾਠਕ ਸਮੇਤ ਅੱਧੀ ਦਰਜਨ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ।ਸ਼ਾਮਿਲ ਹੋਣ ਵਾਲਿਆਂ ਵਿੱਚ ਜਤਿੰਦਰ ਪਾਠਕ, ਦਲਜੀਤ ਕੌਰ, ਰੀਟਾ ਰਾਣੀ ਅਤੇ ਪਰਮਜੀਤ ਸਿੰਘ ਪੋਪੀ ਆਪਣੇ  ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। 

ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਨੇ 50 ਏਕੜ ’ਚ ਨਰਮੇ ਦੀ ਫਸਲ ਵਾਹੀ

ਬਠਿੰਡਾ (ਅਮਨ ਬਾਵਾ) : ਰਾਮਪੁਰਾ ਫੂਲ ਦੇ ਨੇੜਲੇ ਪਿੰਡ ਗਿਆਨਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ 50 ਏਕੜ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਫਸਲ ਵਾਹ ਦਿੱਤੀ ਹੈ।
          ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੇ ਇਸਵਾਰ ਨਰਮਾ ਨਹੀਂ ਸੀ ਬੀਜਣਾ ਚਾਹੁੰਦੇ, ਪਰ ਖੇਤੀਬਾੜੀ ਵਿਭਾਗ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਸੀ ਕਿ ਉਨ੍ਹਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ।

ਪਰਾਲੀ ਸਾੜਨ ’ਤੇ ਰੋਕ ਲਗਾਉਣਾ ਸਰਕਾਰ ਹਰ ਸੰਭਵ ਕਦਮ ਚੁੱਕੇਗੀ : ਕੁਲਦੀਪ ਧਾਲੀਵਾਲ

ਲੁਧਿਆਣਾ : ਪੰਜਾਬ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ, ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰ ਕੱਸ

ਸਰਕਾਰ ਵੱਲੋਂ ਸੋਹੀਆਂ ਬੀੜ ਨੂੰ ਬਿਹਤਰੀਨ ਈਕੋ ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ : ਮੰਤਰੀ ਅਰੋੜਾ


ਸੰਗਰੂਰ : ਪੰਜਾਬ ਸਰਕਾਰ ਵੱਲੋਂ ਸੋਹੀਆਂ ਬੀੜ ਨੂੰ ਈਕੋ ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਸਬੰਧੀ ਅੱਜ ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ ਸ੍ਰੀ ਪ੍ਰਵੀਨ ਕੁਮਾਰ, ਮੁੱਖ ਵਣਪਾਲ ਵਾਈਲਡ ਲਾਈਫ ਗੀਤਾਂਜਲੀ, ਵਾਈਲਡ ਲਾਈਫ ਇੰਸਟੀਚਿਊਟ ਦੇਹਰਾਦੂਨ

ਅਦਾਕਾਰੀ ਹੀ ਮੇਰੀ ਜ਼ਿੰਦਗੀ ਹੈ : ਵਿਸ਼ੂ ਖੇਤੀਆ

ਜ਼ਿੰਦਗੀ ਵਿੱਚ ਕੁੱਝ ਕਰਨ ਦੀ ਚਾਹਤ, ਲਗਨ ਤੇ ਜਨੂੰਨ ਨਾਲ ਤੁਸੀਂ ਵੱਡੀ ਤੋਂ ਵੱਡੀ ਬੁਲੰਦੀ ਨੂੰ ਵੀ ਸਰ ਕਰ ਸਕਦੇ ਹੋ, ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ, ਜਿਲ੍ਹਾ ਮਾਨਸਾ ਦੇ ਪਿੰਡ ਜਟਾਣਾ ਕਲਾਂ ਦੀ ਜੰਮਪਲ ਕੁੜੀ ਅਦਾਕਾਰਾ ਵਿਸ਼ੂ ਖੇਤੀਆ ਨੇ, ਜਿਸ ਨੇ ਰੰਗ ਮੰਚ ਤੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਕੇ ਅੱਜ ਅਨੇਕਾਂ ਪੰਜਾਬੀ ਫਿਲਮਾਂ, ਪੰਜਾਬੀ ਗੀਤਾਂ, ਨਾਟਕਾਂ ’ਚ ਆਪਣੀ

ਝੋਰੜਾਂ 'ਚ ਹੋਏ ਕਤਲ ਦੀ ਪੁਲਿਸ ਨੇ ਗੁੱਥੀ ਸੁਲਝਾਈ
ਰਾਏਕੋਟ, 11 ਸਤੰਬਰ (ਗੁਰਭਿੰਦਰ ਗੁਰੀ) : ਨਜ਼ਦੀਕੀ ਪਿੰਡ ਝੋਰੜਾਂ 'ਚ ਕੁਝ ਦਿਨ ਪਹਿਲਾਂ ਰਾਤ ਨੂੰ ਕੀਤੇ ਕਤਲ ਦੀ ਗੁੱਥੀ ਹਠੂਰ ਪੁਲਿਸ ਵੱਲੋਂ ਦੋ ਦਿਨਾਂ ਵਿਚ ਸੁਲਝਾ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਹਠੂਰ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਬੀਤੇ ਬੁੱਧਵਾਰ ਦੀ ਰਾਤ ਨੂੰ ਇੰਦਰਜੀਤ ਸਿੰਘ (36) ਪੁੱਤਰ ਗੁਰਮੁੱਖ ਸਿੰਘ ਵਾਸੀ ਝੋਰੜਾਂ ਦਾ ਕਤਲ ਹੋ ਗਿਆ ਸੀ
ਖੇਡਾਂ ਵਤਨ ਪੰਜਾਬ ਦੀਆਂ 2022

ਜ਼ਿਲ੍ਹੇ ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ : ਡਿਪਟੀ ਕਮਿਸ਼ਨਰ
ਲੁਧਿਆਣਾ (ਨਿਸ਼ਾਨ ਸਿੰਘ)
: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਬਲਾਕ

ਸਵਾਮੀ ਸਵਰੂਪਾਨੰਦ ਸਰਸਵਤੀ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ

ਭੋਪਾਲ : ਦਵਾਰਕਾਪੀਠ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਦਾ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਵਿੱਚ 99 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਆਸ਼ਰਮ ਵਿੱਚ 3:50 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਸ਼ੰਕਰਾਚਾਰੀਆ ਜੀ ਦਾ ਅੰਤਿਮ ਸਸਕਾਰ ਸੋਮਵਾਰ ਨੂੰ ਹੋਵੇਗਾ।

ਕ੍ਰਿਕਟ ਸਟੇਡੀਅਮ ਰਾਣਾ ਗ੍ਰੀਨ ਫੀਲਡ ਦਾ ਖੇਡ ਮੰਤਰੀ ਮੀਤ ਹੇਅਰ ਵੱਲੋਂ ਉਦਘਾਟਨ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ : ਮੰਤਰੀ ਹੇਅਰ
ਐਸ.ਏ.ਐਸ ਨਗਰ (ਪਪ)
: ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਕਰਵਾਈਆਂ ਗਈਆਂ ਉੱਥੇ ਖੇਡ ਸਟੇਡੀਅਮ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੀ ਤਾਜਾ ਮਿਸਾਲ ਪਿੰਡ ਚੋਲਟਾ ਕਲਾਂ ਵਿਖੇ

21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਸਾਰਾਗੜ੍ਹੀ ਦੀ ਜੰਗ

ਰਾਏਕੋਟ, (ਜੱਗਾ): ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ’ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿੰਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਣ ਦਾ ਭਾਰੀ ਨੁਕਸ਼ਾਨ ਕਰਕੇ