news

Jagga Chopra

Articles by this Author

ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ 4161 ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ, ਪੁਲਸ ਵੱਲੋਂ ਲਾਠੀਚਾਰਜ
  • ਕਈ ਅਧਿਆਪਕਾਂ ਦੇ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥੀਆਂ
  • ਮਹਿਲਾ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਗਿਆ

ਸੰਗਰੂਰ, 18 ਫਰਵਰੀ : ਅੱਜ ਸੰਗਰੂਰ ਵਿਖੇ 4161 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਸਟੇਸ਼ਨਾਂ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰੇ ਹੀ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਲਾਗੇ

ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ 'ਚ ਹਰ ਪੰਜਾਬੀ ਆਪਣਾ ਯੋਗਦਾਨ ਪਾਵੇ : ਬਾਦਲ
  • ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਸ਼ਾਮਲ ਹੋਏ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ
  • ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਹੋਏ ਸ਼ਾਮਲ, ਪਿੰਡ ਬਾਦਲ ਦੇ
  • ਗੁਰਦੁਆਰਾ ਸਾਹਿਬ ਵਿਚ ਪਟੀਸ਼ਨ ’ਤੇ ਕੀਤੇ ਹਸਤਾਖ਼ਰ
  • ਅਕਾਲੀ ਵਰਕਰਾਂ ਸਮੇਤ ਪੰਜਾਬੀਆਂ ਨੂੰ ਵਿਸਾਖੀ ਤੱਕ ਇਹ ਮੁਹਿੰਮ
ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਖੇਡ ਮੰਤਰੀ ਨੇ ਇੱਥੇ ਚੰਡੀਗੜ੍ਹ ਸਥਿਤ ਆਪਣੀ

ਨੰਗਲ ਸ਼ਹਿਰ ਦਾ ਸੁੰਦਰੀਕਰਨ ਕਰਕੇ ਸੈਰ-ਸਪਾਟਾ ਲਈ ਪ੍ਰਫੁੱਲਤ ਕਰਾਂਗੇ : ਕੈਬਨਿਟ ਮੰਤਰੀ ਹਰਜੋਤ ਬੈਂਸ
  • ਛੋਟੇ ਉਦਯੋਗ ਸਥਾਪਿਤ ਹੋਣ ਨਾਲ ਰੋਜਗਾਰ ਦੇ ਮੋਕੇ ਉਪਲੱਬਧ ਹੋਣਗੇ-ਕੈਬਨਿਟ ਮੰਤਰੀ
  • ਫਲਾਈ ਓਵਰ ਜਲਦੀ ਹੋਵੇਗਾ ਮੁਕੰਮਲ, 203 ਕੰਟਰੈਕਟ ਕਾਮਿਆਂ ਨੂੰ ਸੋਂਪੇ ਪੱਤਰ

ਨੰਗਲ 18 ਫਰਵਰੀ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਸਰਹੱਦ ਨਾਲ ਲੱਗਦੇ ਨੰਗਲ

ਮਹਾਦੇਵ ਭਗਵਾਨ ਸ਼ਿਵ ਹੀ ਸ੍ਰਿਸ਼ਟੀ ਦੇ ਆਧਾਰ ਹਨ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 18 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਏ ਵਿਸ਼ਵ ਵਿਦਿਆਲਿਆ ’ਚ ਸ੍ਰੀ ਮਹਾਸ਼ਿਵਰਾਤਰੀ ਸਬੰਧੀ ਆਯੋਜਿਤ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਭਗਵਾਨ ਸ਼ਿਵ ਦੇ ਯਾਦਗਾਰੀ ਚਿੰਨ੍ਹ ਦਾ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਵਾਂ ਦੇ ਦੇਵ ਮਹਾਦੇਵ ਭਗਵਾਨ ਸ਼ਿਵ ਹੀ ਸ੍ਰਿਸ਼ਟੀ

ਰੇਤ ਮਾਫੀਆ ਦਾ ਬੋਲਬਾਲਾ ਅਕਾਲੀ ਦਲ ਦੀ 2007 ਵਾਲੀ ਸਰਕਾਰ ਤੋਂ ਸ਼ੁਰੂ ਹੋਇਆ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 18 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਰੇਤ ਮਾਫੀਆ ਅਤੇ ਰਾਕੇਸ਼ ਚੌਧਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਝੂਠੇ ਦਸਤਾਵੇਜ਼ ਆਪਣੀ ਪ੍ਰੈਸ ਕਾਨਫਰੰਸ ਵਿੱਚ ਪੇਸ਼ ਕਰਕੇ ਅਤੇ ਘਟੀਆ ਚੁਟਕਲੇ ਸੁਣਾਂ ਕੇ 'ਆਪ' ਦੀ ਇਮਾਨਦਾਰ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼

ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਥਾ ਟੇਕਿਆ
  • ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀ ਲੋਕਾਂ ਨੂੰ ਦਿੱਤੀ ਵਧਾਈ
  • ਸ਼ਿਵਾਲਿਆ ਵਿਖੇ ਪੂਜਾ ਅਰਚਨਾ ਕੀਤੀ
  • ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਜਲੰਧਰ, 18 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ

ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਲਾਉਣਾ ਵਧੀਆ ਉਪਰਾਲਾ ਹੈ : ਅਨਮੋਲ ਗਗਨ ਮਾਨ
  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਟੇਡੀਅਮ ਦਾ ਉਦਘਾਟਨ

ਖਰੜ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੰਦੋ ਵਿਖੇ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ

ਟੀਮ ਇੰਡੀਆ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 17 ਫਰਵਰੀ : ਇੱਕ ਨਿੱਜੀ ਨਿਊਜ਼ ਚੈਨਲ ਦੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਟੀਮ ਇੰਡੀਆ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ 57 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਚੇਤਨ ਸ਼ਰਮਾ ਨੂੰ ਇੱਕ ਟੀਵੀ ਚੈਨਲ ਦੇ ਸਟਿੰਗ ਆਪਰੇਸ਼ਨ ਵਿੱਚ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ ਕਿ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ 80 ਫੀਸਦੀ ਫਿੱਟ ਹੋਣ ਦੇ

ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ

ਚੰਡੀਗੜ੍ਹ, 17 ਫਰਵਰੀ : ਪੰਜਾਬੀ ਫਿਲਮ ਜਗਤ ਨਾਲ ਜੁੜੀ ਇੱਕ ਬੇਹੱਦ ਦੁਖ਼ਦ ਖਬਰ ਸਾਹਮਣੇ ਆਈ ਹੈ। ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬੀ ਫਿਲਮ ਐਂਡ ਟੀਵੀ ਐਕਟਰ ਐਸੋਸ਼ੀਏਸ਼ਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਦਿੱਤੀ ਹੈ।  ਜਾਣਕਾਰੀ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ