news

Jagga Chopra

Articles by this Author

ਝਾਰਖੰਡ ਦੇ ਹਾਜ਼ਰਾ ਹਸਪਤਾਲ 'ਚ ਲੱਗੀ ਅੱਗ, ਬੁਰੀ ਤਰ੍ਹਾਂ ਝੁਲਸ ਗਏ ਮਰੀਜ਼, ਡਾਕਟਰ ਜੋੜੇ ਸਮੇਤ 6 ਲੋਕਾਂ ਦੀ ਮੌਤ

ਰਾਂਚੀ, 28 ਜਨਵਰੀ : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਦੇ ਹਾਜ਼ਰਾ ਹਸਪਤਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗ ਗਈ। ਹਸਪਤਾਲ ਵਿਚ ਦਾਖਲ ਕੁਝ ਮਰੀਜ਼ ਅੱਗ ਦੀ ਲਪੇਟ ਵਿਚ ਆ ਗਏ ਅਤੇ ਬੁਰੀ ਤਰ੍ਹਾਂ ਝੁਲਸ ਗਏ। ਇਸ ਹਾਦਸੇ ਵਿੱਚ ਹੁਣ ਤੱਕ ਹਸਪਤਾਲ ਦੇ ਡਾਕਟਰ ਵਿਕਾਸ ਹਾਜ਼ਰਾ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਪ੍ਰੇਮਾ ਹਾਜ਼ਰਾ ਸਮੇਤ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਘਟਨਾ ਰਾਤ

ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
  • ਖੜਕੇ ਕੇ ਪਰਿਵਾਰ ਦਾ ਸਮਾਜ ਦੀ ਭਲਾਈ ਲਈ ਬਹੁਤ ਵੱਡਾ ਯੋਗਦਾਨ- ਵਿਧਾਇਕ ਕੁਲਵੰਤ ਸਿੰਘ ਪੰਡੋਰੀ
     

ਮਹਿਲ ਕਲਾਂ 28 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਇਲਾਕੇ ਵਿੱਚ ਸਮਾਜ ਸੇਵੀ ਕੰਮਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਕਸਬਾ ਮਹਿਲ ਕਲਾਂ ਦੇ ਪਰਿਵਾਰ ਜਗਰੂਪ ਸਿੰਘ ਯੂਐਸਏ (ਖੜਕੇ ਕੇ) ਪਰਿਵਾਰ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਅੰਮ੍ਰਿਤਸਰ, 28 ਜਨਵਰੀ : ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਗੋਲੀਆਂ ਮਾਰ ਦਿੱਤੀਆਂ। ਲੜਕੀ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਘਰ ਵਾਲਿਆਂ ਨੇ

ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ : ਮੰਤਰੀ ਮਾਨ

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ : ਰਾਜਾ ਵੜਿੰਗ

ਚੰਡੀਗੜ੍ਹ, 28 ਜਨਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਹਿਜ਼ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹੈ, ਕਿਉਂਕਿ ਸਰਕਾਰ ਪਹਿਲਾਂ ਤੋਂ ਉਪਲਬਧ ਸਿਹਤ ਸਹੂਲਤਾਂ ਦਾ ਨਾਮ ਬਦਲ ਰਹੀ ਹੈ। ਇਸ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਨੇ

ਲੁਧਿਆਣਾ 'ਚ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ 

ਲੁਧਿਆਣਾ, 28 ਜਨਵਰੀ : ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਹ ਤਿੰਨ ਮੰਜ਼ਿਲਾ ਇਮਾਰਤ ਸੀ। ਪਹਿਲਾਂ ਹੇਠਲੀ ਇਮਾਰਤ ਨੂੰ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਨੇ ਦੂਜੀ ਮੰਜ਼ਿਲ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਗੁਆਂਢੀ ਦੁਕਾਨਦਾਰਾਂ ਨੇ ਦੁਕਾਨ ਦੇ ਬਾਹਰ ਸ਼ਾਰਟ ਸਰਕਟ ਹੋਣ ਦੀ ਸੂਚਨਾ ਦੁਕਾਨ ਮਾਲਕ ਰਮੇਸ਼ ਗੁਲਾਟੀ ਨੂੰ

ਫਗਵਾੜਾ ਤੋਂ ਹੁਸ਼ਿਆਰਪੁਰ ਸੜਕ 'ਤੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ 

ਫਗਵਾੜਾ, 28 ਜਨਵਰੀ : ਅੱਜ ਸਵੇਰੇ ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ 'ਤੇ ਹਾਦਸਾ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਕਾਰ ਵਿੱਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ

ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਬ੍ਰਿਟੇਨ ਦੀ ਸੰਸਦ 'ਚ ਆਯੋਜਿਤ ਇਕ ਸਮਾਰੋਹ 'ਚ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ

ਲੰਡਨ, 28 ਜਨਵਰੀ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਲੰਡਨ ਵਿੱਚ ਇੱਕ ਪੁਰਸਕਾਰ ਸਮਾਰੋਹ ਵਿੱਚ "ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ" ਸਨਮਾਨ ਪ੍ਰਾਪਤ ਕੀਤਾ। ਰਾਘਵ ਚੱਢਾ ਨੂੰ "ਸਰਕਾਰ ਅਤੇ ਰਾਜਨੀਤੀ" ਸ਼੍ਰੇਣੀ ਵਿੱਚ "ਉੱਤਮ ਪ੍ਰਾਪਤੀਕਰਤਾ" ਵਜੋਂ ਸਨਮਾਨਿਤ ਕੀਤਾ ਗਿਆ ਹੈ।  ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ

ਸਕੂਲ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਸਕੀਮ ਆਪੋ-ਆਪਣੇ ਸਕੂਲਾਂ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ। ਇਸ ਸਬੰਧੀ ਲਿਖੇ ਪੱਤਰ ਵਿੱਚ

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਵਨਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ : ਐਡਵੋਕੇਟ ਧਾਮੀ

ਅੰਮ੍ਰਿਤਸਰ 28 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ