news

Jagga Chopra

Articles by this Author

'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ' ਸਮਾਗਮ ਲੁਧਿਆਣਾ 'ਚ 23 ਦਸੰਬਰ ਨੂੰ ਹੋਵੇਗਾ : ਸੁਰਭੀ ਮਲਿਕ

ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਦਸੰਬਰ ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ' ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸ੍ਰੀਮਤੀ ਮਲਿਕ ਨੇ ਦੱਸਿਆ ਕਿ

ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਸਭਾ ਵਿੱਚ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਵਿਸ਼ੇਸ਼ ਜ਼ਿਕਰ

ਲੁਧਿਆਣਾ : ਰਾਜ ਸਭਾ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਮਵਾਰ ਨੂੰ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਵਿਸ਼ੇ 'ਤੇ ਵਿਸ਼ੇਸ਼ ਜ਼ਿਕਰ ਕੀਤਾ। ਸੰਸਦ ਮੈਂਬਰਾਂ ਦੁਆਰਾ ਨਿਯਮ 180ਬੀ ਦੇ ਤਹਿਤ ਰਾਜ ਸਭਾ ਦੇ ਚੇਅਰਮੈਨ ਦੀ ਇਜਾਜ਼ਤ ਨਾਲ ਜਨਤਕ ਮਹੱਤਵ ਦੇ ਮਾਮਲਿਆਂ 'ਤੇ ਵਿਸ਼ੇਸ਼ ਜ਼ਿਕਰ ਕੀਤਾ ਜਾਂਦਾ ਹੈ। ਅਰੋੜਾ ਨੇ

ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 50 ਮੋਬਾਈਲ ਫੋਨ ਬਰਾਮਦ

ਲੁਧਿਆਣਾ : ਲੁਧਿਆਣਾ ਦੇ ਵਿੱਚ ਮੋਬਾਈਲ ਹੋਣ ਵਾਲੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਨੇ ਇਸ ਦੇ ਮੱਦੇਨਜ਼ਰ ਲੁਧਿਆਣਾ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 50 ਮੋਬਾਈਲ ਫੋਨ ਬਰਾਮਦ ਕੀਤੇ ਗਏ ਨੇ ਅਤੇ ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕੀਤਾ ਹੈ ਉਸ ਨੇ ਦੱਸਿਆ ਹੈ ਕਿ ਰਿਤਿਕ ਨਾਮ ਦਾ ਮੁਲਜ਼ਮ ਜੋ ਕਿ ਮਿਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੈਸਲਿਆ ਦੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪਾਲਣਾ ਕਰੇਗੀ : ਸੂਬਾ ਪ੍ਰਧਾਨ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਰਜਿ.) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੇ ਕਰਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 15 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਕੁਝ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31

ਵਾਰਿਸ ਪੰਜਾਬ ਦੇ ਸਮਰਥਕਾਂ ਨੇ ਗੁਰਦੁਆਰਾ ਸਾਹਿਬ ‘ਚੋਂ ਕੁਰਸੀਆਂ ਅਤੇ ਸੋਫੇ ਕੱਢ ਕੇ ਲਾਈ ਅੱਗ

ਬਜ਼ੁਰਗ ਕੁਰਸੀ ਤੇ ਬੈਠੇ ਜਾਂ ਫੱਟੇ 'ਤੇ, ਇਸ ਨਾਲ ਬੇਅਦਬੀ ਨਹੀਂ ਹੁੰਦੀ : ਰਣਜੀਤ ਸਿੰਘ ਢੱਡਰੀਆਂ ਵਾਲੇਜਲੰਧਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਪੁੱਜੇ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਉਥੇ ਪਈਆਂ

ਸਰਕਾਰ ਦੇ ਅਰਥਵਿਵਸਥਾ ਨੂੰ ਸੰਭਾਲਣ ਦੇ ਤੌਰ-ਤਰੀਕਿਆਂ ਤੇ ਮਹੂਆ ਮੋਇਤਰਾ ਨੇ ਸਾਧਿਆ ਨਿਸ਼ਾਨਾ, ਕਿਹਾ ਹੁਣ 'ਅਸਲੀ ਪੱਪੂ' ਕੌਣ ਹੈ।

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਆਰਥਿਕ ਸੂਚਕਾਂ ਅਤੇ ਸਰਕਾਰ ਦੇ ਅਰਥਵਿਵਸਥਾ ਨੂੰ ਸੰਭਾਲਣ ਦੇ ਤੌਰ-ਤਰੀਕਿਆਂ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸੇਧਦੇ ਹੋਏ ਸਵਾਲ ਕੀਤਾ ਕਿ ਹੁਣ 'ਅਸਲੀ ਪੱਪੂ' ਕੌਣ ਹੈ। ਲੋਕ ਸਭਾ ਵਿੱਚ 2022-23 ਲਈ ਅਨੁਪੂਰਕ ਮੰਗਾਂ ਅਤੇ 2019-20 ਲਈ ਗ੍ਰਾਂਟਾਂ ਲਈ ਵਾਧੂ ਮੰਗਾਂ ਦੇ ਪਹਿਲੇ ਬੈਚ 'ਤੇ ਸੋਮਵਾਰ ਨੂੰ

ਵਿਧਾਨ ਸਭਾ ਸਪੀਕਰ ਵੱਲੋਂ ਮੀਟਿੰਗ ’ਚੋਂ ਗੈਰ-ਹਾਜ਼ਰ ਅਧਿਕਾਰੀਆਂ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਲਿਜਾਣ ਦੇ ਨਿਰਦੇਸ਼

ਚੰਡੀਗੜ੍ਹ : ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਨੂੰ ਇੱਕ ਮੰਚ ’ਤੇ ਲਿਆ ਕੇ ਵੱਖ ਵੱਖ ਸਮੱਸਿਆਵਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਦਾ ਨਿਪਟਾਰੇ ਲਈ ਪੰਜਾਬ ਦੇ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜਮਹੂਰੀਅਤ ਨੂੰ ਵਧੇਰੇ ਮਜ਼ਬੂਤ ਕਰਨ ਤੇ ਜਵਾਬਦੇਹੀ ਨੂੰ ਯਕੀਨੀ ਬਣਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਮੀਟਿੰਗ ਤੋਂ ਗੈਰ

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ : ਵਿਜੇ ਰੂਪਾਨੀ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਭਾਰੀ ਬਣਨ ਤੋਂ ਬਾਅਦ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਚੰਡੀਗੜ੍ਹ ਪੁੱਜੇ। ਸੂਬਾ ਭਾਜਪਾ ਹੈੱਡਕੁਆਰਟਰ ਸੈਕਟਰ 37-ਏ ਪੁੱਜਣ 'ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਸਮੇਤ ਵਿਜੇ ਰੂਪਾਨੀ ਦਾ ਫੁੱਲਾਂ ਦੇ ਗੁਲਦਸਤੇ ਅਤੇ ਦੁਸ਼ਾਲਾ ਦੇ

ਐਸਜੀਪੀਸੀ ਨੇ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਲਗਾਈ ਰੋਕ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ

ਮੰਤਰੀ ਸਰਾਰੀ ਨੂੰ ਕੈਬਨਿਟ ਚੋਂ ਬਾਹਰ ਨਾ ਕਰਨਾ ਤੇ ਪ੍ਰੋ. ਬਲਜਿੰਦਰ ਦਾ ਮੰਤਰੀ ਮੰਡਲ ’ਚ ਆਉਣਾ ਚਿੰਤਾਜਨਕ : ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਵੱਲੋਂ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਚੋਂ ਬਾਹਰ ਨਾ ਕਰਨਾ ਅਤੇ ਪ੍ਰੋ: ਬਲਜਿੰਦਰ ਕੌਰ ਨੂੰ ਪਿਛਲੇ ਦਰਵਾਜ਼ੇ ਰਾਹੀਂ ਕੈਬਨਿਟ ਰੈਂਕ ਦਾ ਰੁਤਬਾ ਦੇਣ ਦੀ ਸਖ਼ਤ ਸ਼ਬਦਾਂ ਚ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪ੍ਰੋ: ਬਲਜਿੰਦਰ ਕੌਰ ਬਿਨਾਂ