news

Jagga Chopra

Articles by this Author

ਸਵਿਟਜ਼ਰਲੈਂਡ ਨੇ 6253 ਫੁੱਟ ਲੰਮੀ ਟਰੇਨ ਬਣਾ ਕੇ ਬਣਾਇਆ ਵਿਸ਼ਵ ਰਿਕਾਰਡ

ਸਵਿਟਜ਼ਰਲੈਂਡ : ਰੇਲਗੱਡੀਆਂ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਆਵਾਜਾਈ ਦਾ ਸਭ ਤੋਂ ਮਹੱਤਵਪੂਰਨ ਸਾਧਨ ਹਨ। ਬਹੁਤ ਸਾਰੀਆਂ ਰੇਲਗੱਡੀਆਂ ਹਨ ਜੋ ਆਪਣੇ ਨਾਲ ਰਿਕਾਰਡ ਰੱਖਦੀਆਂ ਹਨ ਅਤੇ ਅਜਿਹਾ ਹੀ ਇੱਕ ਰਿਕਾਰਡ ਦੁਨੀਆ ਦੀ ਸਭ ਤੋਂ ਲੰਬੀ ਰੇਲਗੱਡੀ ਦਾ ਹੈ। ਸਵਿਟਜ਼ਰਲੈਂਡ ਦੀ ਇਕ ਰੇਲਵੇ ਕੰਪਨੀ ਦੁਆਰਾ ਬਣਾਈ ਗਈ ਟ੍ਰੇਨ ਨੇ ਹੁਣ ਇਹ ਰਿਕਾਰਡ ਆਪਣੇ ਨਾਮ ਕਰ ਲਿਆ ਹੈ। 100 ਬੋਗੀਆਂ

ਪੀਐਸਈਬੀ ਵੱਲੋਂ ਪੰਜਵੀਂ, ਅੱਠਵੀ, ਦਸਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਬੋਰਡ ਦੀਆਂ ਕਲਾਸਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖਾਸ ਖ਼ਬਰ ਸਾਹਮਣੇ ਆਈ ਹੈ। ਪੀਐਸਈਬੀ ਨੇ ਵੱਖ-ਵੱਖ ਕਲਾਸਾਂ ਦੀਆਂ ਪ੍ਰੀਖਿਆਵਾਂ ਦਾ ਅੱਜ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਫ਼ਰਵਰੀ / ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ

ਉੱਤਰੀ ਰੇਲਵੇ ਨੇ 30.92 ਕਰੋੜ ਰੁਪਏ ਦਾ ਸਕਰੈਪ ਵੇਚ ਕੇ ਨਵਾਂ ਰਿਕਾਰਡ ਕੀਤਾ ਕਾਇਮ

ਨਵੀਂ ਦਿੱਲੀ : ਭਾਰਤ ਦੇ ਦਿਲ ਦੀ ਧੜਕਣ ਮਨੇ ਜਾਂਦੇ ਭਾਰਤੀ ਰੇਲਵੇ ਕੋਲ ਲੱਖਾਂ ਟਨ ਲੋਹਾ ਅਤੇ ਹੋਰ ਬਹੁਤ ਸਾਰੀਆਂ ਵਸਤੂਆਂ ਹਨ, ਹੁਣ ਰੇਲਵੇ ਇਨ੍ਹਾਂ ਕਬਾੜਾਂ ਨੂੰ ਵੇਚ ਕੇ ਸਫਾਈ ਦੇ ਨਾਲ-ਨਾਲ ਕਮਾਈ ਵੀ ਕਰ ਰਿਹਾ ਹੈ। ਇਸ ਸਿਲਸਿਲੇ 'ਚ 30 ਨਵੰਬਰ ਨੂੰ ਉੱਤਰੀ ਰੇਲਵੇ ਨੇ ਇਕ ਦਿਨ 'ਚ ਹੁਣ ਤੱਕ ਸਭ ਤੋਂ ਜ਼ਿਆਦਾ ਸਕਰੈਪ (ਕਬਾੜ) ਵੇਚਣ ਦਾ ਰਿਕਾਰਡ ਬਣਾਇਆ ਹੈ। ਉੱਤਰੀ ਰੇਲਵੇ

ਕੈਪਟਨ, ਜਾਖੜ ਸਮੇਤ ਕਈ ਆਗੂ ਭਾਜਪਾ ਦੀ ਕੌਮੀ ਕਾਰਜਕਾਰਨੀ ’ਚ ਸ਼ਾਮਲ

ਚੰਡੀਗੜ੍ਹ : ਪੰਜਾਬ 'ਚ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਅਮਨਜੋਤ ਕੌਰ ਰਾਮੂਵਾਲੀਆ,ਗੁਰਮੀਤ ਸਿੰਘ ਰਾਣਾ ਸੋਢੀ, ਮਨੋਰੰਜਨ ਕਾਲੀਆ ਤੇ ਜੈਵੀਰ ਸ਼ੇਰਗਿਲ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ 'ਚ ਸ਼ਾਮਲ ਕੀਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਵੱਡੇ ਪੱਧਰ ਉਤੇ ਅਹੁਦੇਦਾਰਾਂ ਦਾ ਐਲਾਨ ਕੀਤਾ। ਪਾਰਟੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਫੈਸਲਾ

ਦਸੂਹਾ ਦਾ ਹਰਪ੍ਰੀਤ ਸਿੰਘ ਆਸਟ੍ਰੇਲੀਆ ਵਿੱਚ ਬਣਿਆ ਪੁਲਿਸ ਅਫਸਰ

ਦਸੂਹਾ : ਹਲਕਾ ਦਸੂਹਾ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਅਨ ਪੁਲਿਸ ਦੇ ਵਿੱਚ ਅਫਸਰ ਬਣ ਕੇ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਪੰਜਾਬ ਪੁਲਿਸ ਵਿੱਚ ਆਪਣੀ ਸੇਵਾ ਨਿਭਾ ਚੁੱਕੇ ਹਨ ਜਿਨ੍ਹਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਨੇ ਆਪਣਾ ਟੀਚਾ ਨਿਰਧਾਰਿਤ ਕੀਤਾ ਅਤੇ  ਆਪਣੀ ਪੜਾਈ ਪੂਰੀ ਕਰਨ

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਚੱਲੀ

ਨਿੱਜੀ ਤੌਰ ’ਤੇ ਪੇਸ਼ ਹੋ ਕੇ ਪਾਰਟੀ ਵਿਰੋਧੀ ਬਿਆਨਬਾਜ਼ੀ ’ਤੇ ਸਪਸ਼ਟੀਕਰਨ ਦੇਵੇ ਜਗਮੀਤ ਬਰਾੜ : ਮਲੂਕਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪਸ਼ਟੀਕਰਨ ਦੇਣ। ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ

ਗਮਾਡਾ ਨੇ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਐਸ.ਏ.ਐਸ. ਨਗਰ ਨੂੰ ਸੌਂਪੀਆਂ : ਅਰੋੜਾ

ਚੰਡੀਗੜ੍ਹ : ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ

ਮੰਤਰੀ ਈ.ਟੀ.ਓ. ਵੱਲੋਂ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ

ਚੰਡੀਗੜ੍ਹ : ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ। ਅੱਜ ਇੱਥੇ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (ਈ.ਟੀ.ਓ

ਐਨਸੀਐਸਸੀ ਚੇਅਰਮੈਨ ਸਾਂਪਲਾ ਵੱਲੋਂ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਦੇ ਨਿਰਦੇਸ਼

ਕੋਚੀ : ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਸਸੀ) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੋਚੀਨ ਪੋਰਟ ਅਥਾਰਟੀ ਅਤੇ ਕੋਚੀਨ ਸ਼ਿਪਯਾਰਡ ਲਿਮਟਿਡ ਦੇ ਸੀਐਮਡੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਚੀ ਦੀ ਉਨ੍ਹਾਂ ਦੀ ਦੋ ਦਿਨਾਂ ਯਾਤਰਾ ਦੇਰ ਰਾਤ