news

Jagga Chopra

Articles by this Author

ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ : ਚੇਅਰਮੈਨ ਲਾਲਪੁਰਾ

ਰੂਪਨਗਰ : ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਲੋਕਾਂ ਨੂੰ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਗੱਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਆਖੀ। ਲਾਲਪੁਰਾ ਨੇ ਕਿਹਾ

ਜਗਮੀਤ ਬਰਾੜ ਨੇ ਆਪੂ ਬਣਾਈ ਕਮੇਟੀ ਵਿਚ ਮੇਰਾ ਨਾਂ ਕਿਵੇਂ ਤੇ ਕਿਉਂ ਪਾਇਆ ਇਸ ’ਤੇ ਹੈਰਾਨੀ: ਰਵੀ ਕਰਨ ਸਿੰਘ ਕਾਹਲੋਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੇ ਸਪਸ਼ਟ ਕੀਤਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਆਪੂੰ ਬਣਾਈ ਕਮੇਟੀ ਵਿਚ ਉਹਨਾਂ ਦਾ ਨਾਂ ਕਿਵੇਂ ਤੇ ਕਿਉਂ ਪਾਇਆ ਗਿਆ, ਇਸ ਗੱਲ ’ਤੇ ਉਹ ਹੈਰਾਨ ਹਨ ਕਿਉਂਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸੀ, ਹਨ ਤੇ ਰਹਿਣਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਹਲੋਂ ਨੇ

ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨਾਕਾਮ, ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ

ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ  ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ  ਸਮੇਤ  ਹੈਕਸਾਕਾਪਟਰ ਡਰੋਨ , ਜੋ ਕਿ ਖੇਪ ਸੁੱਟਣ ਲਈ  ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ

ਗੁਜਰਾਤ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ, ਠੇਕਾ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕੇ: ਭਗਵੰਤ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ 'ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ

ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜ਼ੇ ਉਤਾਰਨ ਲਈ ਲੈਣਾ ਪਿਆ 13640 ਕਰੋੜ ਦਾ ਹੋਰ ਕਰਜ਼ਾ : ਮੰਤਰੀ ਚੀਮਾ

ਗੁਰਦਾਸਪੁਰ : ਜਿਲੇ ਦੇ ਪਿੰਡ ਨੜਾਵਾਲੀ ਵਿਖੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਵਲੋਂ ਆਪਣੇ ਖਰਚ 'ਤੇ ਢੇਡ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀ ਇਮਾਰਤਾਂ ਦਾ ਉਦਘਾਟਨ ਵਿਤ ਮੰਤਰੀ ਹਰਪਾਲ ਚੀਮਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਖਾਸ ਤੌਰ 'ਤੇ ਪਹੁੰਚੇ। ਇਸ ਮੌਕੇ ਵਿੱਤ ਮੰਤਰੀ

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਸਥਗਿਤ ਕਰਨ ਦੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਪੀਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਨੂੰ ਲਿਖੇ ਪੱਤਰ ਵਿੱਚ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਵਿਧਾਨ ਸਭਾ ਦੇ ਇਜਲਾਸ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ ਨਾਲ ਬੁਲਾਏ ਜਾ ਰਹੇ ਹਨ, ਜਿਸ ਨਾਲ ਮੈਂਬਰਾਂ ਦੇ ਸਵਾਲ ਕਰਨ ਦੇ ਹੱਕਾਂ 'ਤੇ ਡਾਕਾ ਵੱਜਦਾ ਹੈ। ਪੰਜਾਬ ਵਿਧਾਨ ਸਭਾ ਵਿੱਚ ਰੁਲ 34 ਆਫ਼ ਦਾ ਰੂਲਜ਼ ਆਫ਼ ਪ੍ਰੋਸੀਜਰ੍ਸ

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਹੋਈ ਵੋਟਿੰਗ

ਗੁਜਰਾਤ : ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਲਈ ਵੋਟਿੰਗ ਪੂਰੀ ਹੋ ਗਈ ਹੈ। ਕੁਝ ਸੀਟਾਂ 'ਤੇ ਵੋਟਿੰਗ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਜਦਕਿ ਕੁਝ ਸੀਟਾਂ 'ਤੇ ਮੱਠੀ ਮਤਦਾਨ ਹੋਇਆ ਹੈ। ਦੂਜੇ ਪੜਾਅ ਦੀਆਂ 93 ਸੀਟਾਂ ਲਈ 5 ਦਸੰਬਰ ਨੂੰ ਵੋਟਿੰਗ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ 8 ਦਸੰਬਰ ਨੂੰ ਹੋਵੇਗੀ। ਚੋਣ

ਚੀਨ ਦੇ ਉਸਾਰੀ ਅਧੀਨ ਪੁਲਾੜ ਕੇਂਦਰ ’ਤੇ ਤਿੰਨ ਹੋਰ ਪੁਲਾੜ ਯਾਤਰੀ ਪਹੁੰਚੇ

ਬੀਜਿੰਗ (ਪੀਟੀਆਈ) : ਚੀਨ ਦੇ ਉਸਾਰੀ ਅਧੀਨ ਪੁਲਾੜ ਕੇਂਦਰ ’ਤੇ ਤਿੰਨ ਹੋਰ ਪੁਲਾੜ ਯਾਤਰੀ ਪਹੁੰਚ ਗਏ। ਹੁਣ ਇਥੇ ਪਹਿਲੀ ਵਾਰ ਚੀਨ ਦੇ ਛੇ ਪੁਲਾੜ ਯਾਤਰੀ ਹੋ ਗਏ ਹਨ। ਪੰਜ ਦਿਨ ਨਾਲ ਰਹਿ ਕੇ ਮਿੱਥੇ ਉਸਾਰੀ ਦੇ ਕੰਮ ਨੂੰੁ ਪੂਰਾ ਕਰਨ ਤੋਂ ਬਾਅਦ ਪੁਰਾਣੇ ਤਿੰਨੇ ਪੁਲਾੜ ਯਾਤਰੀ ਧਰਤੀ ’ਤੇ ਵਾਪਸ ਆ ਜਾਣਗੇ। ਇਸ ਤੋਂ ਬਾਅਦ ਅੱਗੇ ਦਾ ਪੁਲਾੜ ਸਟੇਸ਼ਨ ਨਿਰਮਾਣ ਕਾਰਜ ਤਿੰਨੇ ਨਵੇਂ

ਖੈਬਰ ਪਖਤੂਨਖਵਾ ਸੂਬੇ 'ਚ ਕੋਲੇ ਦੀ ਖਾਨ 'ਚ ਗੈਸ ਧਮਾਕਾ, 9 ਮਜ਼ਦੂਰਾਂ ਦੀ ਮੌਤ

ਪੇਸ਼ਾਵਰ (ਏਜੰਸੀ) : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਇਕ ਕੋਲੇ ਦੀ ਖਾਨ 'ਚ ਗੈਸ ਧਮਾਕਾ ਹੋ ਗਿਆ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਧਮਾਕੇ ਵਿੱਚ 9 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜ਼ਿਲਾ ਪੁਲਸ ਅਧਿਕਾਰੀ ਨਜ਼ੀਰ ਖਾਨ ਨੇ ਦੱਸਿਆ ਕਿ ਬੁੱਧਵਾਰ ਨੂੰ ਖੈਬਰ ਪਖਤੂਨਖਵਾ ਦੇ ਓਰਕਜ਼ਈ ਕਬਾਇਲੀ ਜ਼ਿਲੇ 'ਚ ਡੌਲੀ ਕੋਲਾ ਖਾਨ 'ਚ 13 ਮਜ਼ਦੂਰ ਮੌਜੂਦ ਸਨ, ਜਦੋਂ ਗੈਸ ਦੀ