ਕੋਚੀ : ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਵੀਰਵਾਰ ਨੂੰ ਕੋਚੀ ਹਵਾਈ ਅੱਡੇ ‘ਤੇ ਦੋ ਘਰੇਲੂ ਯਾਤਰੀਆਂ ਨੂੰ ਫਰਜ਼ੀ ਪਾਸਪੋਰਟਾਂ ਨਾਲ ਗ੍ਰਿਫਤਾਰ ਕੀਤਾ ਅਤੇ 2 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ ਕੀਤਾ। ਕੋਚੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਿਨ੍ਹਾਂ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ, ਉਨ੍ਹਾਂ ਦੀ ਪਛਾਣ ਸਈਦ ਅਬੂਤਾਹਿਰ ਅਤੇ ਬਰਾਕਥੁੱਲਾ ਏ, ਦੋਵੇਂ ਤਾਮਿਲਨਾਡੂ
news
Articles by this Author

ਕਤਰ : ਫੀਫਾ ਵਰਲਡ ਕੱਪ ਵਿੱਚ ਵੀਰਵਾਰ ਨੂੰ ਪੁਰਤਗਾਲ ਫਾਰਵਰਡ ਕ੍ਰਿਸਟੀਆਨੋ ਰੋਨਾਲਡੋ ਨੇ ਘਾਨਾ ਦੇ ਖਿਲਾਫ਼ 65ਵੇਂ ਮਿੰਟ ‘ਤੇ ਗੋਲ ਕਰ ਕੇ ਇਤਿਹਾਸ ਰਚ ਦਿੱਤਾ। ਦੋਹਾ ਦੇ ਸਟੇਡੀਅਮ 974 ਵਿੱਚ ਖੇਡੇ ਜਾ ਰਹੇ ਗਰੁੱਪ H ਦੇ ਮੈਚ ਵਿੱਚ ਘਾਨਾ ਦੀ ਟੀਮ ਵੱਲੋਂ ਫਾਊਲ ਕੀਤੇ ਜਾਣ ‘ਤੇ ਪੁਰਤਗਾਲ ਨੂੰ ਪੈਨੇਲਟੀ ਦਾ ਮੌਕਾ ਮਿਲਿਆ। 37 ਸਾਲਾ ਰੋਨਾਲਡੋ ਨੇ ਮੌਕੇ ਦਾ ਫਾਇਦਾ ਚੁੱਕਦੇ ਹੋਏ

ਦਿੱਲੀ : 2018 ‘ਚ ਆਸਟ੍ਰੇਲੀਆ ‘ਚ 24 ਸਾਲਾ ਲੜਕੀ ਦਾ ਕਤਲ ਕਰਕੇ ਫਰਾਰ ਹੋਏ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਕ ਮਹੀਨਾ ਪਹਿਲਾਂ ਉਸ ‘ਤੇ 10 ਲੱਖ ਡਾਲਰ ਯਾਨੀ ਕਰੀਬ 8 ਕਰੋੜ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਮੁਲਜ਼ਮ ਕਤਲ ਤੋਂ ਦੋ ਦਿਨ ਬਾਅਦ ਹੀ ਭਾਰਤ ਆਇਆ ਸੀ। ਉਦੋਂ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਟੋਯਾਹ ਕੋਰਡਿੰਗਲੇ

ਦਿੱਲੀ : ਦਿੱਲੀ ਐਮਸੀਡੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸੱਤਵੇਂ ਆਸਮਾਨ ‘ਤੇ ਹੈ। ਚੋਣਾਂ ਵਿੱਚ ਜਿੱਤ ਦੇ ਲਈ ਹਰ ਪਾਰਟੀ ਆਪਣੀ ਪੂਰੀ ਤਾਕਤ ਲਗਾ ਰਹੀਆਂ ਹਨ। ਐਮਸੀਡੀ ਵਿੱਚ ਪਿਛਲੇ 15 ਸਾਲਾਂ ਤੋਂ ਭਾਜਪਾ ਸੱਤਾ ਵਿੱਚ ਹੈ ਤੇ ਇਸ ਵਾਰ ਵਾਪਸੀ ਦੇ ਲਈ ਜੱਦੋ-ਜਹਿਦ ਕਰ ਰਹੀਆਂ ਹਨ। ਭਾਜਪਾ ਨੂੰ ਆਮ ਆਦਮੀ ਪਾਰਟੀ ਤੋਂ ਸਖਤ ਚੁਣੌਤੀ ਮਿਲ ਰਹੀ ਹੈ, ਇਸ ਵਿਚਾਲੇ ਦਿੱਲੀ ਦੇ ਮੁੱਖ

ਚੰਡੀਗੜ੍ਹ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਸੂਬੇ ਦੇ ਪਾਣੀਆਂ ਅਤੇ ਜੁਮਲਾ ਮੁਸ਼ਤਰਕਾ ਦੀ ਮਲਕੀਅਤ ਵਾਲੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪਣ ਵਿਰੁੱਧ ਲਾਮਬੰਦ ਹੋ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਰਵਾਏ ਸੈਮੀਨਾਰ ਤੋਂ ਬਾਅਦ 30 ਨਵੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ 2 ਤੋਂ 15 ਦਸੰਬਰ

ਚੀਨ : ਚੀਨ ਵਿੱਚ ਕੋਰੋਨਾ ਦਾ ਸੰਕ੍ਰਮਣ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ । ਵੀਰਵਾਰ ਨੂੰ 31,454 ਨਵੇਂ ਮਾਮਲੇ ਸਾਹਮਣੇ ਆਏ । ਇਹ ਕੋਰੋਨਾ ਕਾਲ ਵਿੱਚ ਸਭ ਤੋਂ ਵੱਧ ਹੈ । ਇਸ ਤੋਂ ਪਹਿਲਾਂ ਇਸ ਅਪ੍ਰੈਲ ਵਿੱਚ ਸਭ ਤੋਂ ਵੱਧ 28,000 ਮਾਮਲੇ ਸਾਹਮਣੇ ਆਏ ਸਨ । ਨੈਸ਼ਨਲ ਹੈਲਥ ਬਿਊਰੋ ਦੇ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਤੋਂ ਚੀਨ ਦੇ ਰੋਜ਼ਾਨਾ ਔਸਤ ਮਾਮਲੇ

ਦਸੂਹਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਹੁਸ਼ਿਆਰਪੁਰ ਦੇ ਦਸੂਹਾ ਵਿਖੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕਾਬੂ ਕੀਤਾ। ਮਾਲ ਪਟਵਾਰੀ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ ਤੇ ਉਸ ਨੂੰ 10000 ਰੁਪਏ ਦੀ

ਫਰੀਦਕੋਟ : ਫਰੀਦਕੋਟ ਵਿਚ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਖਤਮ ਕਰ ਦਿੱਤਾ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਵਿਚ ਲੱਗੇ ਹੋਏ ਸਨ। ਬੀਤੀ ਰਾਤ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ। ਖੇਤੀ ਮੰਤਰੀ ਦੀ ਕਿਸਾਨਾਂ ਦੇ ਨਾਲ ਲਗਭਗ ਡੇਢ ਘੰਟੇ ਤੱਕ ਬੈਠਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ 16 ਦਸੰਬਰ ਨੂੰ

ਦਿੱਲੀ : MCD ਚੋਣਾਂ ਵਿਚਾਲੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਲਗਾਤਾਰ ਦੋਸ਼ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਨੇ ਗੁਜਰਾਤ ਅਤੇ MCD ਚੋਣਾਂ ਵਿੱਚ ਹਾਰ ਦੇ ਡਰੋਂ CM ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸਾਂਸਦ ਮਨੋਜ ਤਿਵਾਰੀ ਇਸ ਵਿੱਚ ਸ਼ਾਮਿਲ ਹਨ।

ਕੈਨੇਡਾ : ਸਰੀ ਆਰ.ਸੀ.ਐਮ.ਪੀ. ਵੱਲੋਂ ਇਕ ਪੰਜਾਬਣ ਮੁਟਿਆਰ ਦੇ ਲਾਪਤਾ ਹੋਣ ਦੀ ਸੂਚਨਾ ਜਾਰੀ ਕੀਤੀ ਗਈ ਹੈ। ਇਸ ਸੂਚਨਾ ਅਨੁਸਾਰ 23 ਸਾਲਾ ਜਸਵੀਰ ਪਰਮਾਰ 21 ਨਵੰਬਰ ਤੋਂ ਲਾਪਤਾ ਹੈ। ਉਸ ਨੂੰ ਆਖਰੀ ਵਾਰ 21 ਨਵੰਬਰ ਨੂੰ 133 ਸਟ੍ਰੀਟ ਦੇ 6600 ਬਲਾਕ ਵਿਚ ਵੇਖਿਆ ਗਿਆ ਸੀ। ਆਪਣੇ ਪਰਿਵਾਰ ਨਾਲ ਉਸ ਨੇ ਆਖਰੀ ਵਾਰ 22 ਨਵੰਬਰ ਦੀ ਸਵੇਰ ਨੂੰ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ