news

Jagga Chopra

Articles by this Author

ਐਲਨ ਮਸਕ ਨੇ ਆਪਣੇ ਨਾਂ ਇਕ ਅਨੋਖਾ ਰਿਕਾਰਡ ਦਰਜ, 8.59 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ

ਅਮਰੀਕਾ : ਦੁਨੀਆ ਦੇ ਸਭ ਤੋਂ ਅਮੀਰ ਬੰਦੇ ਤੇ ਟਵਿੱਟਰ ਦੇ ਨਵੇਂ ਅਰਬਪਤੀ ਮਾਲਕ ਐਲਨ ਮਸਕ ਨੇ ਆਪਣੇ ਨਾਂ ਇਕ ਅਨੋਖਾ ਰਿਕਾਰਡ ਦਰਜ ਕਰ ਲਿਆ ਹੈ। ਇਸ ਸਾਲ ਹੁਣ ਤੱਕ 101 ਬਿਲੀਅਨ ਡਾਲਰ ਦਾ ਨੁਕਸਾਨ ਕਰਕੇ ਉਹ ਇੰਨਾ ਨੁਕਸਾਨ ਕਰਨ ਵਾਲੇ ਪਹਿਲੇ ਅਰਬਪਤੀ ਬਣ ਗਏ ਹਨ। ਟੌਪ-10 ਅਰਬਪਤੀਆਂ ਵਿੱਚ ਚਾਰ ਅਜਿਹੇ ਅਰਬਪਤੀ ਹਨ, ਜਿਨ੍ਹਾਂ ਦੀ ਜ਼ਿੰਦਗੀ ਭਰ ਦੀ ਕਮਾਈ 100 ਬਿਲੀਅਨ ਡਾਲਰ ਵੀ

ਸੋਲੋਮਨ ਟਾਪੂ ‘ਚ ਆਇਆ ਜ਼ਬਰਦਸਤ ਭੂਚਾਲ, ਤੀਬਰਤਾ ਰਿਕਟਰ ਪੈਮਾਨੇ ‘ਤੇ 7.0 ਮਾਪੀ ਗਈ

ਸੋਲੋਮਨ ਟਾਪੂ : ਇੰਡੋਨੇਸ਼ੀਆ ਤੋਂ ਬਾਅਦ ਹੁਣ ਸੋਲੋਮਨ ਟਾਪੂ ‘ਚ ਵੀ ਜ਼ਬਰਦਸਤ ਭੂਚਾਲ ਆਇਆ ਹੈ। ਸੋਲੋਮਨ ਟਾਪੂ ਦੇ ਮਲਾਂਗੋ ਵਿੱਚ ਅੱਜ ਸਵੇਰੇ ਧਰਤੀ ਹਿੱਲ ਗਈ। ਦੱਸਿਆ ਗਿਆ ਹੈ ਕਿ ਇਹ ਭੂਚਾਲ ਬਹੁਤ ਜ਼ਬਰਦਸਤ ਸੀ, ਕਿਉਂਕਿ ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.0 ਮਾਪੀ ਗਈ ਸੀ। ਸਵੇਰੇ 7.33 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ ‘ਚੋਂ ਬਾਹਰ

ਜਹਾਜ ਹੋਇਆ ਹਾਦਸੇ ਦਾ ਸ਼ਿਕਾਰ, ਰਿਹਾਇਸ਼ੀ ਇਲਾਕੇ ’ਚ ਡਿੱਗਿਆ, 8 ਲੋਕਾਂ ਦੀ ਮੌਤ

ਕੋਲੰਬੀਆ : ਕੋਲੰਬੀਆ ‘ਚ ਇਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਰਿਹਾਇਸ਼ੀ ਇਲਾਕੇ ‘ਚ ਕ੍ਰੈਸ਼ ਹੋ ਗਿਆ। ਜਹਾਜ਼ ਵਿਚ ਸਵਾਰ ਸਾਰੇ ਅੱਠ ਲੋਕ ਮਾਰੇ ਗਏ। ਜਹਾਜ਼ ਹਾਦਸਾ ਕੋਲੰਬੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮੇਡੇਲਿਨ ਵਿੱਚ ਹੋਇਆ। ਜਹਾਜ਼ ਨੇ ਸੋਮਵਾਰ ਸਵੇਰੇ ਓਲਯਾ ਹੇਰੇਰਾ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਪਾਇਲਟ ਨੇ ਇੱਕ ਘਰ ਵਿੱਚ ਕਰੈਸ਼ ਹੋਣ ਤੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਦੇ ਨੰਬਰ ‘ਤੇ ਆਈ ਧਮਕੀ

ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟ੍ਰੈਫਿਕ ਪੁਲਿਸ ਕੰਟਰੋਲ ਰੂਮ ਦੇ ਵ੍ਹਾਟਸਐਪ ਨੰਬਰ ‘ਤੇ ਆਈ ਹੈ। ਧਮਕੀ ਦੇਣ ਵਾਲੇ ਲੋਕਾਂ ਨੇ ਸੱਤ ਆਡੀਓ ਕਲਿੱਪ ਭੇਜੇ ਹਨ, ਜਿਸ ਵਿੱਚ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਆਡੀਓ ਕਲਿੱਪ ਵਿੱਚ ਕਿਹਾ ਜਾ ਰਿਹਾ ਹੈ ਕਿ ਦੋ ਲੋਕ ਪ੍ਰਧਾਨ ਮੰਤਰੀ ਨੂੰ ਮਾਰਨ

ਕਿਸੇ ਵੀ ਮਾਮਲੇ ਦਾ ਦੋਸ਼ੀ ਹੁਣ ਜੇਲ੍ਹ ਵਿੱਚ ਬਿਨਾਂ ਮੈਡੀਕਲ ਟੈਸਟ ਕਰਵਾਏ ਨਹੀਂ ਜਾ ਸਕਦਾ : ਡੀਜੀਪੀ ਜੇਲ੍ਹ

ਚੰਡੀਗੜ੍ਹ  : ਪੰਜਾਬ ਦੀਆਂ ਜੇਲ੍ਹਾਂ ਵਿੱਚ ਹੁਣ ਕੈਦੀਆਂ ਨੂੰ ਨਿਆਇਆ ਹਿਰਾਸਤ ਵਿੱਚ ਭੇਜਣ ਦੇ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਜੇਲ੍ਹ ਵਿੱਚ ਬੰਦ ਕੈਦੀਆਂ ਦੀ ਸਿਹਤ ਨੂੰ ਲੈ ਕੇ ਡੀਜੀਪੀ ਜੇਲ੍ਹ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿ ਕਿਸੇ ਵੀ ਮਾਮਲੇ ਦਾ ਦੋਸ਼ੀ ਹੁਣ ਜੇਲ੍ਹ ਵਿੱਚ ਬਿਨਾਂ ਮੈਡੀਕਲ ਟੈਸਟ ਕਰਵਾਏ ਨਹੀਂ ਜਾ ਸਕਦਾ।

ਪਿੰਡਾਂ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਨਿਰਦੇਸ਼

ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ

ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼ਿਲਾਫ਼ ਲੜਨ ਦਾ ਸਮਾਂ: ਮੁੱਖ ਮੰਤਰੀ ਮਾਨ

ਡਾਂਗ (ਗੁਜਰਾਤ) : ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ

ਲੱਕੜ ਦੀ ਤਸਕਰੀ ਨੂੰ ਲੈ ਕੇ ਹੋਈ ਹਿੰਸਾ, ਪੁਲਿਸ ਗੋਲੀਬਾਰੀ ’ਚ 6 ਦੀ ਮੌਤ

ਅਸਾਮ : ਅਸਾਮ-ਮੇਘਾਲਿਆ ਸਰਹੱਦ ‘ਤੇ ਮੰਗਲਵਾਰ ਸਵੇਰੇ ਪੁਲਿਸ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਅਸਾਮ ਦਾ ਇੱਕ ਵਣ ਗਾਰਡ ਵੀ ਸ਼ਾਮਲ ਹੈ। ਦੱਸਿਆ ਗਿਆ ਹੈ ਕਿ ਸਰਹੱਦ ਦੇ ਨਾਲ ਲੱਗਦੇ ਜੰਗਲ ‘ਚੋਂ ਕੁਝ ਲੋਕ ਟਰੱਕ ਰਾਹੀਂ ਲੱਕੜਾਂ ਦੀ ਤਸਕਰੀ ਕਰ ਰਹੇ ਸਨ। ਜਦੋਂ ਅਸਾਮ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਉਨ੍ਹਾਂ ਨੂੰ ਰੋਕਿਆ ਤਾਂ ਗੋਲੀਬਾਰੀ ਹੋਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ

ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ। ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ

ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾਇਆ

ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਘਟੀ ਹੈ ਤਾਂ ਭਾਰਤ ਨੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾ ਦਿੱਤਾ ਹੈ। ਇਸ ਤਰ੍ਹਾਂ ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਏਅਰ ਸੁਵਿਧਾ ਫਾਰਮ ਵਿੱਚ ਕਈ ਜਾਣਕਾਰੀਆਂ ਹੁੰਦੀਆਂ