news

Jagga Chopra

Articles by this Author

ਭਾਰਤੀ ਰੇਲਵੇ ਨੇ ਇੰਡੀਅਨ ਆਇਲ ਨੂੰ ਹਰਾ ਕੇ 39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬ ਕੀਤਾ ਆਪਣੇ ਨਾਂਅ

ਜਲੰਧਰ : ਭਾਰਤੀ ਰੇਲਵੇ ਨੇ ਇੰਡੀਅਨ ਆਇਲ ਮੁੰਬਈ ਨੂੰ 3-1 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬ ਆਪਣੇ ਨਾਂਅ ਕੀਤਾ। ਉਲੰਪੀਅਨ ਸੁਰਜੀਤ ਸਟੇਡੀਅਮ ਜਲੰਧਰ ਵਿਖੇ ਸਮਾਪਤ ਹੋਏ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪੰਜ ਲੱਖ ਰੁਪਏ ਨਕਦ ਅਤੇ ਜੇਤੂ ਟਰਾਫੀ ਅਤੇ ਉਪ ਜੇਤੂ ਨੂੰ 2.51 ਲੱਖ ਰੁਪਏ ਨਕਦ ਅਤੇ ਉਪ ਜੇਤੂ ਟਰਾਫੀ ਨਾਲ ਸਨਮਾਨਿਤ

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਦਾ ਵਿਆਹ ਗੁਰ ਮਰਯਾਦਾ ਅਨੁਸਾਰ ਹੋਇਆ

ਭਾਈ ਗੁਰਕੰਵਰ ਸਿੰਘ ਅਤੇ ਬੀਬੀ ਹਰਪ੍ਰੀਤ ਕੌਰ  ਦੇ ਵਿਆਹ ਤੇ ਜਥੇ: ਗਿਆਨੀ ਹਰਪ੍ਰੀਤ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ 'ਚ ਆਏ ਆਗੂਆਂ ਨੇ ਦਿੱਤੀ ਵਧਾਈ

ਮਹਿਤਾ ਚੌਕ  : ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਚੌਧਵੇਂ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸਿੱਖ

ਸੂਬੇ 'ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖਰਾਬ : ਪ੍ਰਧਾਨ ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ ਹੈ।  ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ। ਇੱਥੇ

ਪੰਜਾਬ ਪੁਲਿਸ ਦੇ 4 ਆਈ.ਪੀ. ਐੱਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਤਰੱਕੀ

ਚੰਡੀਗੜ੍ਹ : ਪੰਜਾਬ ਪੁਲਿਸ ਦੇ 4 ਆਈ.ਪੀ. ਐੱਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਡੀਆਈਜੀ ਲਗਾ ਦਿੱਤਾ ਗਿਆ ਹੈ। ਪ੍ਰਮੋਟ ਹੋਏ ਅਧਿਕਾਰੀਆਂ ਵਿਚ ਗੁਰਦਿਆਲ ਸਿੰਘ, ਮਨਦੀਪ ਸਿੰਘ, ਨਰਿੰਦਰ ਭਾਰਗਵ ਤੇ ਰਣਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਦੀ ਤਰੱਕੀ ਲੰਬੇ ਸਮੇਂ ਤੋਂ ਪੈਂਡਿੰਗ ਸੀ ਜਿਨ੍ਹਾਂ ਨੂੰ ਸਰਕਾਰ ਨੇ ਮਨਜ਼ੂਰੀ ਦਿੰਦੇ

ਬੱਦੀ (ਹਿਮਾਚਲ) 'ਚ 6 ਨਵੰਬਰ ਨੂੰ ਮਾਇਆਵਤੀ ਕਰੇਗੀ ਰੈਲੀ

ਹਿਮਾਚਲ : ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਬਹੁਜਨ ਸਮਾਜ ਪਾਰਟੀ ਵੀ ਮੈਦਾਨ ‘ਚ ਹੈ, ਇਸ ਵਾਰ ਵਿਧਾਨ ਸਭਾ ਦੀਆਂ 68 ‘ਚੋਂ 55 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਅਜਿਹੇ ਵਿੱਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਵੀ ਵਰਕਰਾਂ ਅਤੇ ਲੋਕਾਂ ਵਿੱਚ ਜੋਸ਼ ਭਰਨ ਲਈ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨ ਲਈ ਬੱਦੀ ਪਹੁੰਚ ਰਹੀ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਦੇ

ਸਾਬਕਾ ਪ੍ਰਧਾਨ ਮੰਤਰੀ ਦੀ ਹਾਲਤ ਸਥਿਰ, ਡੇਢ ਘੰਟੇ ਚੱਲਿਆ ਆਪ੍ਰੇਸ਼ਨ

ਚੰਡੀਗੜ੍ਹ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਦਾ ਆਪ੍ਰੇਸ਼ਨ ਡੇਢ ਘੰਟੇ ਚੱਲਿਆ। ਪੈਰ ਵਿਚ ਗੋਲੀ ਦੇ ਕੁਝ ਟੁਕੜੇ ਫਸੇ ਹੋਏ ਸਨ, ਜਿਨ੍ਹਾਂ ਨੂੰ ਕੱਢ ਦਿੱਤਾ ਗਿਆ ਹੈ। ਸ਼ੌਕਤ ਖਾਨਮ ਹਸਪਤਾਲ ਦੇ ਡਾ. ਫੈਜਲ ਸੁਲਤਾਨ ਮੁਤਾਬਕ ਗੋਲੀ ਲੱਗਣ ਨਾਲ ਉਨ੍ਹਾਂ ਦੇ ਪੈਰ ਦੀ ਹੱਡੀ ਸੱਜੇ ਪਾਸੇ ਵੱਲ ਕੱਟੀ ਗਈ ਹੈ। ਦੂਜੇ ਪਾਸੇ ਹਮਲੇ ਦੇ ਵਿਰੋਧ ਵਿਚ

ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਕ ਵਾਰ ਫਿਰ ਦੇਸ਼ ਦੀ ਸੱਤਾ 'ਤੇ ਕਾਬਜ਼

ਨਵੀਂ ਦਿੱਲੀ (ਜੇਐੱਨਐੱਨ) : ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਕ ਵਾਰ ਫਿਰ ਦੇਸ਼ ਦੀ ਸੱਤਾ 'ਤੇ ਕਾਬਜ਼ ਹਨ। ਦੇਸ਼ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਹਿਣ ਵਾਲੇ ਉਹ ਇਕਲੌਤੇ ਨੇਤਾ ਹਨ। ਇੰਨਾ ਹੀ ਨਹੀਂ, ਦੇਸ਼ ਦੇ 7 ਦਹਾਕਿਆਂ ਤੋਂ ਵੱਧ ਦੇ ਇਤਿਹਾਸ 'ਚ ਨੇਤਨਯਾਹੂ ਵਾਂਗ ਕਿਸੇ ਹੋਰ ਨੇਤਾ ਨੇ ਵਾਪਸੀ ਨਹੀਂ ਕੀਤੀ ਹੈ।

ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਐਨਓਸੀ ਦੀ ਲੋੜ ਨਹੀਂ : ਮੁੱਖ ਮੰਤਰੀ ਮਾਨ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡਾਂ ਵਿੱਚ ਜ਼ਮੀਨ ਦੀ ਰਜਿਸਟਰੀ ਲਈ ਹੁਣ ਐਨਓਸੀ ਦੀ ਲੋੜ ਨਹੀਂ ਰਹੇਗੀ ਜਦੋਂ ਕਿ ਸ਼ਹਿਰਾਂ ਵਿੱਚ ਐਨਓਸੀ 15 ਦਿਨਾਂ ਦੇ ਅੰਦਰ ਤੇ ਤਤਕਾਲ ਸਕੀਮ ਤਹਿਤ ਪੰਜ ਦਿਨਾਂ ਵਿੱਚ ਮਿਲ ਜਾਵੇਗਾ। ਇੱਥੇ ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ

ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ : ਐੱਸਐੱਚਓ ਰੁਪਿੰਦਰ ਕੌਰ

ਰਾਏਕੋਟ (ਮੁਹੰਮਦ ਇਮਰਾਨ) : ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨਾ ਪੁਲਸ ਦਾ ਮੁਢਲਾ ਫਰਜ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਆਏ ਥਾਣਾ ਸਦਰ ਦੇ ਐੱਸਐੱਚਓ  ਰੁਪਿੰਦਰ ਕੌਰ ਢਿੱਲੋਂ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕੀਤੀ ਕਿ ਰਾਏਕੋਟ ਇਲਾਕੇ ਨੂੰ ਨਸ਼ਾ

ਵਿਜੀਲੈਂਸ ਬਿਊਰੋ ਨੇ ਦੂਜੇ ਸੂਬਿਆਂ ਦਾ ਝੋਨਾ ਵੱਧ ਰੇਟ 'ਤੇ ਵੇਚਣ ਦੇ ਦੋਸ਼ ਹੇਠ ਰਾਈਸ ਮਿੱਲ ਮਾਲਕ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮੰਡੀਆਂ ਵਿੱਚ ਵੱਧ ਕੀਮਤਾਂ ‘ਤੇ ਲੇਬਰ ਕਾਰਟੇਜ ਅਤੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਲੈਣ ਦੇ ਮਾਮਲੇ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਦਰਜ ਕੀਤੇ ਗਏ ਕੇਸ ਵਿੱਚ ਕਥਿਤ ਮੁਲਜ਼ਮ ਸ੍ਰੀ ਕ੍ਰਿਸ਼ਨਾ ਰਾਈਸ ਮਿੱਲ, ਸਵੱਦੀ, ਜ਼ਿਲ੍ਹਾ ਲੁਧਿਆਣਾ ਦੇ ਮਾਲਕ ਅਤੇ ਆੜਤੀ ਅਨਿਲ ਜੈਨ ਨੂੰ ਗ੍ਰਿਫਤਾਰ ਕੀਤਾ ਹੈ।