news

Jagga Chopra

Articles by this Author

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੀ. ਐਚ.ਜੀ ਸਿੱਧਵਾਂ ਸਕੂਲ ਦਾ ਸ਼ਲਾਘਾਯੋਗ ਪਰਦਰਸ਼ਨ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਵਿਦਿਆਰਥੀ ਜੀਵਨ ਘੁਮਿਆਰ ਦੀ ਕੱਚੀ ਮਿੱਟੀ ਦੇ ਸਾਮਾਨ ਹੁੰਦਾ ਹੈ। ਇਸ ਨੂੰ ਜਿਸ ਪਾਸੇ ਵੱਲ ਲਾਓ, ਉਸੇ ਤਰ੍ਹਾਂ ਢਲ ਜਾਂਦਾ ਹੈ। ਵਿਦਿਆਰਥੀ ਜੀਵਨ ਦੇ ਵਿੱਚ ਪੜ੍ਹਾਈ ਅਤੇ ਖੇਡਾਂ ਦੋਵਾਂ ਦਾ ਮਹੱਤਵਪੂਰਨ ਰੋਲ ਹੁੰਦਾ ਹੈ।ਸਾਨੂੰ ਇਹ ਦੱਸਦੇ ਹੋਏ ਬੜੀ ਮਾਣ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜੀ.ਐਚ.ਜੀ ਪਬਲਿਕ

ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾ ਚਾਹੀਦਾ ਹੈ - ਪੁਲਿਸ ਕਮਿਸ਼ਨਰ

ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤੁਭ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਪੁਲਿਸ ਲਾਈਨਜ਼ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸ਼ਰਮਾ ਵਲੋਂ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ 'ਤੇ ਟਾਕਰਾ ਕਰਨ ਦੀ ਅਪੀਲ ਕੀਤੀ।

ਆਈ.ਜੀ. ਲੁਧਿਆਣਾ ਵੱਲੋਂ ਕੁਦਰਤ ਦੀ ਗੋਦ ਵਿੱਚ ਮਿੱਟੀ ਦੇ ਦੀਵੇ ਨੂੰ ਦਰਸਾਉਂਦੀ ਤਸਵੀਰ ਜਾਰੀ

ਲੁਧਿਆਣਾ : ਰੋਸ਼ਨੀ ਦੇ ਤਿਉਹਾਰ 'ਦੀਵਾਲੀ' ਨੂੰ ਮੁੱਖ ਰੱਖਦੇ ਹੋਏ, ਇੱਕ ਅਰਥਪੂਰਨ ਪੋਰਟਰੇਟ ਜਿਸ ਵਿੱਚ ਮਿੱਟੀ ਦੇ ਦੀਵਿਆਂ ਨੂੰ ਕੁਦਰਤ ਦੀ ਗੋਦ ਵਿੱਚ ਅਭੇਦ ਕੀਤਾ ਗਿਆ ਹੈ, ਅੱਜ ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐਸ. ਵੱਲੋਂ ਜਾਰੀ ਕੀਤਾ ਗਿਆ, ਜੋ ਕਿ ਲੁਧਿਆਣਾ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਤਿਉਹਾਰ ਮਨਾਉਣ ਲਈ ਇੱਕ

ਸਰਕਾਰ ਮੁਲਾਜ਼ਮਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ - ਵਿਧਾਇਕ ਗਰੇਵਾਲ

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋ ਸਥਾਨਕ ਨਗਰ ਨਿਗਮ ਦੇ ਜੋਨ-ਬੀ ਵਿਖੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ

ਵਿਧਾਇਕ ਸਿੱਧੂ ਵੱਲੋਂ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਸੌਪੇ ਨਿਯੁਕਤੀ ਪੱਤਰ

ਲੁਧਿਆਣਾ :ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਉਦਮ ਸਦਕਾ ਨਗਰ ਨਿਗਮ ਜੋਨ-ਸੀ ਦੇ ਕੱਚੇ ਮੁਲਾਜ਼ਮ ਇਹ ਦਿਵਾਲੀ ਦੇਸੀ ਘਿਓ ਦੇ ਦੀਵੇ ਜਗਾ ਕੇ ਮਨਾਉਣਗੇ। ਵਿਧਾਇਕ ਸਿੱਧੂ ਵਲੋਂ ਸਥਾਨਕ ਨਗਰ  ਨਿਗਮ ਜੋਨ-ਸੀ ਅਤੇ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸਪੁਰਦ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ

ਪ੍ਰਸ਼ਾਸਨ ਵੱਲੋਂ ਸੁਚਾਰੂ ਤੇ ਨਿਰਵਿਘਨ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ - ਡਿਪਟੀ ਕਮਿਸ਼ਨਰ

ਲੁਧਿਆਣਾ : ਝੋਨੇ ਦੀ 109 ਫੀਸਦ ਲਿਫਟਿੰਗ ਅਤੇ 103 ਫੀਸਦ ਅਦਾਇਗੀ ਕਿਸਾਨਾਂ ਨੂੰ ਪਹਿਲਾਂ ਹੀ ਕਰ ਦਿੱਤੀ ਗਈ ਹੈ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਉਣੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਸਬੰਧੀ ਪ੍ਰਾਪਤ ਵੇਰਵਿਆਂ ਅਨੁਸਾਰ, ਖਰੀਦ ਏਜੰਸੀਆਂ ਵੱਲੋਂ ਵੀਰਵਾਰ ਤੱਕ ਅਨਾਜ ਮੰਡੀਆਂ/ਖਰੀਦ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਲੁਧਿਆਣਾ : ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਲੋਕਾਂ ਨੂੰ ਗ੍ਰੀਨ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਅਤੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਰਗ ਦੇ ਲੋਕ ਆਪਣੇ ਘਰਾਂ ਨੂੰ 'ਦੀਵੇ' ਮਿੱਟੀ ਦੇ ਬਰਤਨਾਂ ਨਾਲ ਸਜਾਉਂਦੇ ਹਨ ਅਤੇ ਇਹ ਤਿਉਹਾਰ

ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਲੁਧਿਆਣਾ : ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ,ਪ੍ਰਸਾਰ ਲਈ ਸਮੇਂ-ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ। ਇਸੇ ਤਹਿਤ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਮਾਨਯੋਗ ਸ਼੍ਰੀ ਮੀਤ ਹੇਅਰ ਅਤੇ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾ.ਸੰਦੀਪ

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ 1116 ਖਿਡਾਰੀਆਂ ਨੇ ਲਿਆ ਹਿੱਸਾ

ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਜ਼ਿਲ੍ਹਿਆਂ ਦੇ ਰਾਜ ਪੱਧਰੀ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਕੁੱਲ 1116 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ 734 ਲੜਕੇ ਅਤੇ 382 ਲੜਕੀਆਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ ਦਾ ਅਗਾਜ 15 ਅਕਤੂਬਰ 2022 ਤੋਂ ਪੰਜਾਬ ਦੇ

ਡਾਕਟਰ ਹਰਿੰਦਰਪਾਲ ਸਿੰਘ ਨੇ SMO ਦਾ ਚਾਰਜ ਸੰਭਾਲਿਆ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਡਾਕਟਰ ਹਰਿੰਦਰਪਾਲ ਸਿੰਘ ਨੇ ਸੀਨੀਅਰ ਮੈਡੀਕਲ ਅਫਸਰ ਦਾ ਐਡੀਸ਼ਨਲ ਚਾਰਜ ਸੰਭਾਲ ਲਿਆ ਹੈ।ਡਾਕਟਰ ਹਰਿੰਦਰਪਾਲ ਸਿੰਘ ਜੀ ਭਗਤਾ ਭਾਈ ਵਿਖੇ ਬਤੌਰ SMO ਕੰਮ ਕਰ ਰਹੇ ਹਨ ਉਹਨਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਰਾਮਪੁਰਾ ਫੂਲ ਦਾ ਵਾਧੂ ਕਾਰਜ ਭਾਰ ਸੌਪਿਆ ਗਿਆ ਹੈ।ਇਸ ਤੋਂ ਪਹਿਲਾਂ