news

Jagga Chopra

Articles by this Author

ਡਾਇਰੈਕਟਰ ਫ਼ੈਕਟਰੀਜ਼ ਨੂੰ ਸਟੈਂਡਅਲੋਨ ਉਦਯੋਗਾਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਨ ਅਤੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਸੌਂਪੀਆਂ

ਚੰਡੀਗੜ੍ਹ : ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸ਼ਕਤੀਆਂ

ਪੰਜ ਨਗਰ ਕੌਂਸਲਾਂ ਦੇ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਪੰਜਾਬ ਦੀਆਂ ਪੰਜ ਨਗਰ ਕੌਂਸਲਾਂ ਦੇ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰਸਮੀ ਤੌਰ ’ਤੇ ਕਾਂਗਰਸ ਛੱਡ ਕੇ ਆਏ

ਪੈਂਚਰ ਲਗਾਉਣ ਵਾਲਾ ਬਣਿਆ ਕਰੋੜਪਤੀ, ਨਿੱਕਲੀ ਤਿੰਨ ਕਰੋੜ ਰੁਪਏ ਦੀ ਲਾਟਰੀ

ਮਾਹਿਲਪੁਰ : ਕੌਣ ਬਣੇਗਾ ਕਰੋੜਪਤੀ' ਖ਼ੇਡਣ ਦਾ ਸੁਪਨਾ ਦੇਖ਼ਦੇ ਪੈਂਚਰ ਲਗਾਉਣ ਵਾਲਾ ਪਰਮਿੰਦਰ ਬਣਿਆ ਕਰੋੜਪਤੀ। ਮਾਹਿਲਪੁਰ ਸ਼ਹਿਰ ਦਾ ਇੱਕ ਗਰੀਬ ਸਕੂਟਰਾਂ, ਮੋਟਰਾਂ ਸਾਈਕਲਾਂ ਅਤੇ ਗੱਡੀਆਂ ਨੂੰ ਪੈਂਚਰ ਲਗਾਉਣ ਵਾਲਾ ਇੱਕ ਮਜ਼ਦੂਰ ਦੁਕਾਨਦਾਰ ਲਾਟਰੀ ਦੀ ਇੱਕ ਟਿਕਟ ਨਾਲ ਹੀ ਕਰੋੜਪਤੀ ਬਣ ਗਿਆ। ਉਸ ਨੇ  ਨਾਗਾਲੈਂਡ ਦੀ ਪੂਜਾ ਸਪੈਸ਼ਲ ਬੰਪਰ ਦੀ ਅਕਤੂਬਰ ਦੇ ਪਹਿਲੇ ਹਫ਼ਤੇ

ਭਾਰਤੀ ਕਪਾਹ ਸੰਘ ਵੱਲੋਂ ਰਾਜਿੰਦਰ ਗੁਪਤਾ ਨੂੰ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਪ੍ਰਦਾਨ

ਮੁੰਬਈ : ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸਿਰੀ ਰਜਿੰਦਰ ਗੁਪਤਾ ਨੂੰ ਭਾਰਤੀ ਕਪਾਹ ਸੰਘ (ਕਾਟਨ ਐਸੋਸੀਏਸ਼ਨ ਆਫ਼ ਇੰਡੀਆ) ਵੱਲੋਂ ਲਾਈਫ਼ਟਾਈਮ ਅਚੀਵਮੈਂਟ ਐਵਾਰਡ(ਤਾਉਮਰ ਪ੍ਰਾਪਤੀ ਪੁਰਸਕਾਰ) ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਕਪਾਹ ਸੰਘ ਦੇ ਸ਼ਤਾਬਦੀ ਸਾਲ ਦੇ ਸਮਾਰੋਹ ਮੌਕੇ ਜੀਓ ਸੈਂਟਰ ਮੁੰਬਈ ਵਿਖੇ ਹੋਏ ਸਮਾਰੋਹ ਮੌਕੇ ਪ੍ਰਦਾਨ ਕੀਤਾ ਗਿਆ। ਸ੍ਰੀ ਗੁਪਤਾ

ਮਾਨ ਦੱਸਣ ਕਿ ਕੇਜਰੀਵਾਲ ਦੇ ਹਵਾਈ ਸਫਰ ਵਾਸਤੇ ਸਰਕਾਰੀ ਖਜ਼ਾਨੇ ਵਿਚੋਂ ਕਰੋੜਾਂ ਰੁਪਏ ਕਿਉਂ ਖਰਚ ਰਹੇ ਹਨ : ਡਾ ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹਵਾਈ ਸਫਰ ਦੇ ਖਰਚ ਵਾਸਤੇ ਸੂਬੇ ਦੇ ਸਰਕਾਰੀ ਖਜ਼ਾਨੇ ਵਿਚੋਂ ਕਰੋੜਾਂ ਰੁਪਏ ਕਿਉਂ ਖਰਚ ਕਰ ਰਹੇ ਹਨ ਅਤੇ ਰਾਜ ਸਰਕਾਰ ਨੇ ਫਿਕਸ ਵਿੰਗ ਹਵਾਈ ਜਹਾਜ਼ ਖਰੀਦਣ ਦਾ ਫੈਸਲਾ ਕਿਉਂ ਕੀਤਾ ਹੈ

ਕੌਮੀ ਰਾਜਧਾਨੀ ਨੂੰ ਦੁੱਧ ਦੀ ਸਪਲਾਈ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕੀਤੀ ਜਾਵੇਗੀ : ਮੁੱਖ ਮੰਤਰੀ ਮਾਨ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ। ਇੱਥੇ ਵੇਰਕਾ ਪਲਾਂਟ ਵਿੱਚ

ਪੁਰਾਣੀਆਂ ਸਰਕਾਰਾਂ ਦੇ ਕੀਤੇ ਕੰਮਾਂ ਦਾ ਸਿਹਰਾ ਆਪਣੇ ਸਿਰ ਬੰਨ ਕੇ ਮਾਨ ਸਰਕਾਰ ਝੂਠੀ ਵਾਹ-ਵਾਹੀ ਖੱਟਣਾ ਚਾਹੁੰਦੀ ਹੈ : ਢੀਂਡਸਾ

ਲਹਿਰਾਗਾਗਾ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੀਤੇ ਦਿਨੀਂ ਲਹਿਰਾਗਾਗਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਸ ਬਾਇਓ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ ਉਹ ਪਲਾਂਟ ਇੱਕ ਸਾਲ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਕੇ ਆਪਣੀ ਫੋਕੀ

ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿਚ ਸੂਬਾ ਸਰਕਾਰ ਨੇ ਇਤਿਹਾਸ ਸਿਰਜਿਆ: ਮੀਤ ਹੇਅਰ

ਰੂਪਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਬਹੁਤ ਵਧੀਆ ਮੌਕਾ ਮਿਲਿਆ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਤੇ ਯੁਵਕ ਸੇਵਾਵਾਂ ਮੰਤਰੀ

ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ : ਮੰਤਰੀ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਲਈ ਮੁਹੱਈਆ ਕਰਵਾਏ ਗਏ ਫੰਡਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਤਾਂ ਜੋ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ

ਮੁੱਖ ਸਕੱਤਰ ਵੱਲੋਂ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੇ ਦੌਰੇ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸੂਬੇ ਦੇ ਉੱਚ ਅਧਿਕਾਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਦੌਰੇ ਕਰਨ ਲਈ ਕਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਕਰਕੇ ਕੌਮੀ ਪੱਧਰ ‘ਤੇ ਪੰਜਾਬ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ