news

Jagga Chopra

Articles by this Author

ਪੰਜਾਬ ਸਰਕਾਰ ਪਟਿਆਲਾ 'ਚ ਖੋਲ੍ਹੇਗੀ ਰਾਜ ਦਾ ਪਹਿਲਾ ਸੰਕੇਤ ਭਾਸ਼ਾ ਕੇਂਦਰ - ਜੌੜਾਮਾਜਰਾ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੰਕੇਤ ਭਾਸ਼ਾ ਸਿਖਾਉਣ ਲਈ ਪੰਜਾਬ ਦਾ ਪਹਿਲਾ ਕੇਂਦਰ ਪਟਿਆਲਾ ਵਿਖੇ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਭਲਾਈ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਕਦਮ ਨਹੀਂ ਚੁੱਕਿਆ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ

ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ਿਆਂ, ਬੇਰੋਜ਼ਗਾਰੀ ਅਤੇ ਹੋਰ ਅਲਾਮਤਾਂ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਨੇ ਲੋਕਾਂ ਤੋਂ ਮੰਗਿਆ ਸਹਿਯੋਗ

ਫ਼ਰੀਦਕੋਟ : ਵਿਰੋਧੀਆਂ ਪਾਰਟੀਆਂ ਨੂੰ ਲੰਮੇ ਸਮੇਂ ਤੋਂ ਝੂਠ ਦੀ ਬਿਮਾਰੀ ਤੋਂ ਪੀੜਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਆਖਿਆ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਇਨ੍ਹਾਂ ਪਾਰਟੀਆਂ ਦੇ ਆਗੂ ਸੂਬਾ ਸਰਕਾਰ ਦੇ ਹਰੇਕ ਲੋਕ ਪੱਖੀ ਕਦਮ ਵਿੱਚ ਗਲਤੀਆਂ ਕੱਢਣ ਦੇ ਆਦੀ ਹੋ ਚੁੱਕੇ ਹਨ। ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਅਕੀਦਤ ਭੇਟ ਕਰਨ ਮਗਰੋਂ

ਨਾਭਾ ਸੀਵਰੇਜ ਪ੍ਰਾਜੈਕਟ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਨ ਦੇ ਮੰਤਰੀ ਨਿੱਜਰ ਵੱਲੋਂ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21.88 ਕਰੋੜ ਰੁਪਏ ਨਾਲ ਬਣ ਰਹੇ ਸੀਵਰੇਜ, ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ

ਨਸਰਾਲਾ ਵਿਖੇ ਜਿੰਪਾ ਵਲੋਂਵਾਪਰੇ ਹਾਦਸੇ ਦੇ ਘਟਨਾ ਸਥਾਨ ਦਾ ਦੌਰਾ

ਹੁਸ਼ਿਆਰਪੁਰ : ਅੱਜ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ

ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ : ਜਿੰਪਾ

ਹੁਸ਼ਿਆਰਪੁਰ : ਹੁਣ ਲੋਕਾਂ ਨੂੰ ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਅਤੇ ਸ਼ਹਿਰ ਵਿਚ ਬੁਢਾਪਾ, ਵਿਧਵਾ ਅਤੇ ਦਿਵਿਆਂਗ ਆਦਿ ਦੀਆਂ ਪੈਨਸ਼ਨਾਂ ਸਬੰਧੀ ਕੈਂਪ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ’ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ

ਵਿਧਾਨ ਸਭਾ ਦੀ ਬੈਠਕ ਸੱਦਣ ਦਾ ਅਧਿਕਾਰ ਕੇਵਲ ਸੂਬੇ ਦੇ ਗਵਰਨਰ ਪਾਸ ਹੀ ਹੁੰਦਾ ਹੈ :

ਚੰਡੀਗੜ੍ਹ :  ਵਿਧਾਨ ਸਭਾ ਦੇ ਇਜਲਾਸ ਲਈ ਗਵਰਨਰ ਦੀ ਪੂਰਵ ਮਨਜ਼ੂਰੀ, ਇਕ ਸੰਵਿਧਾਨਿਕ ਆਵੱਸ਼ਕਤਾ ਹੈ, ਮਹਿਜ਼ ਰਸਮੀ ਕਾਰਵਾਈ ਨਹੀਂ ।ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜੋ ਜਿਸ ਢੰਗ ਨਾਲ ਤਰਕ ਦਿੱਤ ਜਾ ਰਿਹਾ ਹੈ, ਉਹ ਸਰਾਸਰ ਗ਼ਲਤ ਹੈ। ਭਾਰਤ ਦੇ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਅਨੁਸਾਰ ਵਿਧਾਨ ਸਭਾ ਦੀ ਬੈਠਕ ਸੱਦਣ ਦਾ ਅਧਿਕਾਰ ਕੇਵਲ ਸੂਬੇ ਦੇ ਗਵਰਨਰ

ਸਿੱਖ ਵਿਦਿਆਰਥੀ ਨੂੰ ਅਮਰੀਕਾ ’ਚ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਐਡਵੋਕੇਟ ਧਾਮੀ ਵੱਲੋਂ ਨਿੰਦਾ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ

ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਪੀ.ਏ.ਯੂ. ਦਾ ਕਿਸਾਨ ਮੇਲਾ ਨੇਪਰੇ ਚੜ੍ਹਿਆ

 

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਹਾੜੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਅੱਜ ਸਫਲਤਾ ਪੂਰਵਕ ਨੇਪਰੇ ਚੜਿਆ । ਮੇਲੇ ਦੇ ਦੂਸਰੇ ਦਿਨ ਹੋਏ ਇਨਾਮ ਵੰਡ ਸਮਾਰੋਹ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸੀਫ਼ੇਟ

ਪਾਲ ਸਿੰਘ ਪੁਰੇਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਉਣ ਦੀ ਸਿੱਖ ਸੰਸਥਾਵਾਂ ਵੱਲੋਂ ਮੰਗ

ਸਰੀ : ਸਿੱਖ ਕੌਮ ਦੇ ਉੱਘੇ ਵਿਦਵਾਨ ਅਤੇ ਨਾਨਕਸ਼ਾਹੀ ਕੈਲੰਡਰ ਦੇ ਰਚੈਤਾ ਸ. ਪਾਲ ਸਿੰਘ ਪੁਰੇਵਾਲ ਦੇ ਚਲਾਣੇ 'ਤੇ ਕੈਨੇਡੀਅਨ ਸਿੱਖ ਸਟੱਡੀ ਅਤੇ ਟੀਚਿੰਗ ਸੁਸਾਇਟੀ ਵੱਲੋਂ ਸਰੀ ਦੇ ਯੌਰਕ ਸੈਂਟਰ ਵਿਖੇ ਇਕੱਤਰਤਾ ਕੀਤੀ ਗਈ। ਜਿਸ ਵਿਚ ਕੈਨੇਡਾ ਦੀਆਂ ਵੱਖ-ਵੱਖ ਸਿੱਖ ਸੁਸਾਇਟੀਆਂ, ਜਿਨ੍ਹਾਂ ਵਿੱਚ  ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ

ਕੇਂਦਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ