news

Jagga Chopra

Articles by this Author

ਅਸਿਸਟੈਂਟ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ
  • ਕੰਪਿਊਟਰ ਅਪ੍ਰੇਟਰ 30,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ

ਚੰਡੀਗੜ੍ਹ 10 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ

ਜਿਮਨੀ ਚੋਣਾਂ ਤੋਂ ਬਾਅਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ : ਚਰਨਜੀਤ ਚੰਨੀ
  • ਸਾਬਕਾ ਮੁੱਖ ਮੰਤਰੀ ਨੇ ਭਾਜਪਾ ਤੇ ਆਮ ਆਦਮੀ ਪਾਰਟੀ 'ਤੇ ਪੰਜਾਬ ਨੂੰ ਲੁੱਟਣ ਦਾ ਲਗਾਇਆ ਦੋਸ਼

ਬਰਨਾਲਾ, 10 ਨਵੰਬਰ 2024 : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੌਜੂਦਾ ਪੰਜਾਬ ਸਰਕਾਰ ’ਤੇ ਕੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ

ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਦਾ ਹੋ ਰਿਹਾ ਵਿਰੋਧ, ਰਾਜਾ ਵੜਿੰਗ ਨੇ ਕਿਹਾ ਮਨਪ੍ਰੀਤ ਸਭ ਤੋਂ ਵੱਡਾ ਗੱਪੀ

ਗਿੱਦੜਬਾਹਾ, 10 ਨਵੰਬਰ 2024 : ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਦਾ ਵਿਰੋਧ ਹੋ ਰਿਹਾ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਤੇ ਸਵਾਲ ਖੜ੍ਹੇ ਕਰ ਰਹੇ ਹਨ। ਮਨਪ੍ਰੀਤ ਬਾਦਲ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਸ ਬੰਦੇ ਨੂੰ ਸਭ

 ਬਿੱਟੂ ਪਹਿਲਾਂ ਭਾਜਪਾ ਦੇ ਖਿਲਾਫ਼ ਆਵਾਜ਼ ਬੁਲੰਦ ਕਰਦੇ ਸਨ, ਹੁਣ ਕਿਸਾਨਾਂ ਨੂੰ “ਤਾਲਿਬਾਨ” ਤੇ ਜਾਂਚ ਕਰਵਾਉਣਾ ਲਈ ਕਹਿ ਕੇ ਡਰਾ ਰਹੇ ਹਨ : ਰਾਜਾ ਵੜਿੰਗ

ਗਿੱਦੜਬਾਹਾ, 10 ਨਵੰਬਰ 2024 : ਬੀਤੇ ਦਿਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਨੂੰ ਤਾਲਿਬਾਨ ਕਹਿਣਾ ਤੇ ਉਨ੍ਹਾਂ ਦੀ ਜਾਂਚ ਕਰਵਾਉਣਾ ਲਈ ਕਹਿ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ ਹੈ, ਉਨ੍ਹਾਂ ਸ਼ੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ

ਸਾਡਾ ਪੰਜਾਬ ਕ੍ਰਾਂਤੀਕਾਰੀਆਂ ਦੀ ਧਰਤੀ ਹੈ : ਮੁੱਖ ਮੰਤਰੀ ਮਾਨ
  • ਆਰੀਆ ਮਹਾਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ, 10 ਨਵੰਬਰ 2024 : ਫਗਵਾੜਾ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸੂਬਾਈ ਆਰੀਆ ਮਹਾਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਪੁੱਜੇ। ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੌਕੇ

ਅੰਮ੍ਰਿਤਸਰ ਪੁਲਿਸ ਨੇ ਦੋ ਕਿੱਲੋ ਹੈਰੋਇਨ ਸਮੇਤ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 10 ਨਵੰਬਰ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA-1 ਵੱਲੋਂ ਸਰਹੱਦ ਪਾਰ ਨਾਰਕੋਟਿਕ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ 03 ਮੁਲਜ਼ਮਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 02 ਕਿਲੋਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤਾ ਗਿਆ।ਕਾਬੂ ਕੀਤੇ ਮੁਲਜਮਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਜ਼ਰਾਇਲੀ ਫ਼ੌਜ ਨੇ ਗਾਜ਼ਾ 'ਚ ਹਸਪਤਾਲ 'ਤੇ ਕੀਤਾ ਹਮਲਾ, ਔਰਤਾਂ ਸਮੇਤ 17 ਲੋਕਾਂ ਦੀ ਮੌਤ

ਯਰੂਸ਼ਲਮ, 10 ਨਵੰਬਰ 2024 : ਗਾਜ਼ਾ 'ਚ ਇਜ਼ਰਾਈਲ ਦਾ ਕਹਿਰ ਜਾਰੀ ਹੈ, ਇਕ ਵਾਰ ਫਿਰ ਇਜ਼ਰਾਈਲ ਨੇ ਗਾਜ਼ਾ 'ਚ ਹਸਪਤਾਲ 'ਤੇ ਹਮਲਾ ਕੀਤਾ ਹੈ। ਇਸ ਮਾਮਲੇ 'ਚ ਫਲਸਤੀਨੀ ਹਸਪਤਾਲ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉੱਤਰੀ ਗਾਜ਼ਾ 'ਤੇ ਇਜ਼ਰਾਇਲੀ ਹਮਲੇ 'ਚ 17 ਲੋਕ ਮਾਰੇ ਗਏ ਸਨ। ਲਾਸ਼ਾਂ ਪ੍ਰਾਪਤ ਕਰਨ ਵਾਲੇ ਨਜ਼ਦੀਕੀ ਹਸਪਤਾਲ ਦੇ ਨਿਰਦੇਸ਼ਕ ਦੇ ਅਨੁਸਾਰ, ਦੀਰ ਅਲ-ਬਲਾਹ, 10

ਆਪ ਤੇ ਭਾਜਪਾ ਪੰਜਾਬ ਦੇ ਖੇਤੀ ਸੰਕਟ ਲਈ ਜ਼ਿੰਮੇਵਾਰ : ਅਕਾਲੀ ਦਲ
  • ਡਾ. ਦਲਜੀਤ ਸਿੰਘ ਚੀਮਾ ਨੇ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਤਬਾਹ ਕਰਨ ਲਈ ਦੋਵਾਂ ਪਾਰਟੀਆਂ ਨੂੰ ਰਲ ਕੇ ਜ਼ਿੰਮੇਵਾਰ ਠਹਿਰਾਇਆ

ਚੰਡੀਗੜ੍ਹ, 10 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੂਬੇ ਦੇ ਖੇਤੀਬਾੜੀ ਸੰਕਟ ਲਈ ਜ਼ਿੰਮੇਵਾਰ ਠਹਿਰਾਇਆ ਤੇ ਦੋਵਾਂ ’ਤੇ ਇਕ ਦੂਜੇ ਨਾਲ ਰਲ ਕੇ ਪੰਜਾਬ ਦੇ

ਬਿੱਟੂ ਵੱਲੋਂ ਫੈਲਾਈ ਜਾ ਰਹੀ ਨਫਰਤ ਨੂੰ ਪਾਰਟੀ ਦਾ ਆਸ਼ੀਰਵਾਦ ਹਾਸਲ ਹੈ ਜਾਂ ਉਹਨਾਂ ਦਾ ਨਿੱਜੀ ਏਜੰਡਾ ਹੈ : ਮਜੀਠੀਆ

ਚੰਡੀਗੜ੍ਹ, 10 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰ ਰਹੇ ਹਨ ਤੇ ਉਹਨਾਂ ਖਿਲਾਫ ਝੂਠੇ ਮੁਕੱਦਮੇ ਦਰਜ ਕਰਨ ਦੀ ਧਮਕੀ ਦੇ ਰਹੇ ਹਨ, ਪਰ ਭਾਜਪਾ ਇਸ ਮਾਮਲੇ ਵਿਚ ਚੁੱਪ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਸਪਸ਼ਟ ਕਰਨਾ

ਦੋ ਮੋਟਰਸਾਇਕਲ ਦੀ ਟੱਕਰ 'ਚ ਦੋ ਦੀ ਮੌਤ, 2 ਜਖ਼ਮੀ

ਤਰਨ ਤਾਰਨ, 10 ਨਵੰਬਰ 2024 : ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦਾ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਘਰਿਆਲਾ ਦੇ ਨਜਦੀਕ ਦੋ ਮੋਟਰਸਾਇਕਲ ਦੀ ਟੱਕਰ 'ਚ ਹੋ ਗਈ ਜਿਸ ਵਿੱਚ ਤਰਲੋਕ ਸਿੰਘ ਅਤੇ ਜਗਜੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਬਲਜਿੰਦਰ ਕੌਰ ਤੇ ਬਖ਼ਸ਼ੀਸ ਸਿੰਘ ਜਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ