Ujagar Singh

Articles by this Author

ਜਸਵੀਰ ਸਿੰਘ ਰਾਣਾ ਦਾ ਨਾਵਲ 70% ਪ੍ਰੇਮ ਕਥਾ ਪੇਂਡੂ ਸਭਿਆਚਾਰ ਦਾ ਪ੍ਰਤੀਕ

ਜਸਵੀਰ ਸਿੰਘ ਰਾਣਾ ਪੰਜਾਬੀ ਦਾ ਸਮਰੱਥ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 7 ਮੌਲਿਕ, 1 ਜੀਵਨੀ ਅਤੇ 2 ਸੰਪਾਦਿਤ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਹ ਨਾਵਲ/ਜੀਵਨੀ ਉਸਦੀ 8ਵੀਂ ਮੌਲਿਕ ਪੁਸਤਕ ਹੈ। ਮੁੱਢਲੇ ਤੌਰ ‘ਤੇ ਉਹ ਕਹਾਣੀਕਾਰ ਹੈ। ਉਸ ਦੀਆਂ ਕਹਾਣੀਆਂ ਅਕਾਦਮਿਕ ਖੇਤਰ ਵਿੱਚ ਕਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਲੇਬਸ ਵਿੱਚ

ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ

ਅਪ੍ਰਾਧਿਕ ਕੇਸਾਂ ਦੇ ਬਾਵਜੂਦ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦੀ ਚੋਣ ਵਲ ਦੁਨੀਆਂ ਦੀਆਂ ਨਿਗਾਹਾਂ ਟਿੱਕੀਆਂ ਹੋਈਆਂ ਸਨ। ਲੋਕ ਬੇਸਬਰੀ ਨਾਲ ਨਤੀਜੇ ਦਾ ਇੰਤਜ਼ਾਰ ਕਰ ਰਹੇ ਸਨ ਕਿਉਂਕਿ ਇਹ ਚੋਣ ਅਮਰੀਕਾ ਵੱਲੋਂ ਸੰਸਾਰ ਬਾਰੇ ਭਵਿਖ ਦੀਆਂ ਨੀਤੀਆਂ ਦਾ ਪ੍ਰਗਟਾਵਾ ਹੋਣਾ ਸੀ। ਅਮਰੀਕਾ ਦੇ ਰਾਸ਼ਟਰਪਤੀ ਦੀ

ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ

ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ‘ਚ ਉੱਗੇ ਅਮਲਤਾਸ’ ਪਰੰਪਰਾਤਕ ਪੁਸਤਕਾਂ ਤੋਂ ਨਿਵੇਕਲੀ ਪੁਸਤਕ ਹੈ। ਲੇਖਕ ਨੇ ਇਸ ਪੁਸਤਕ ਵਿੱਚ ਵਾਰਤਕ ਤੇ ਕਵਿਤਾ ਦਾ ਸੁਮੇਲ ਵੀ ਕੀਤਾ ਹੈ। ਇਸ ਪੁਸਤਕ ਨੂੰ ਵਿਰਾਸਤ ਤੇ ਆਧੁਨਿਕਤਾ ਅਤੇ ਦੇਸ ਤੇ ਪ੍ਰਦੇਸ ਦੀਆਂ ਵਿਵਹਾਰਿਕ ਪ੍ਰਸਥਿਤੀਆਂ ਦਾ ਸੁਮੇਲ ਵੀ ਕਿਹਾ ਜਾ ਸਕਦਾ ਹੈ। ਇੱਕ ਪਾਸੇ ਗੁਰਿੰਦਰਜੀਤ ਆਪਣੀ ਭਾਰਤੀ ਤੇ ਪੰਜਾਬੀ ਵਿਰਾਸਤ ਦਾ ਗੁਣਗਾਨ

ਬਿੰਦਰ ਸਿੰਘ ਖੁੱਡੀ ਕਲਾਂ ਦੀ ‘ਅੱਕੜ-ਬੱਕੜ’ ਪੁਸਤਕ ਬੱਚਿਆਂ ਦੀ ਸਿਹਤ ਲਈ ਲਾਭਦਾਇਕ

ਬਿੰਦਰ ਸਿੰਘ ਖੁੱਡੀ ਕਲਾਂ ਮੁੱਢਲੇ ਤੌਰ ‘ਤੇ ਕਹਾਣੀਕਾਰ ਹੈ। ਉਸ ਦੀਆਂ ਹੁਣ ਤੱਕ ਤਿੰਨ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਦੋ ਕਹਾਣੀ ਸੰਗ੍ਰਹਿ ‘ਕੋਸੀ ਕੋਸੀ ਧੁੱਪ’ (ਮਿੰਨੀ ਕਹਾਣੀ ਸੰਗ੍ਰਹਿ), ਵਾਪਸੀ ਟਿਕਟ (ਕਹਾਣੀ ਸੰਗ੍ਰਹਿ) ਅਤੇ ਇੱਕ ਬਾਲ ਕਾਵਿ ਸੰਗ੍ਰਹਿ ‘ਆਓ ਗਾਈਏ’ ਸ਼ਾਮਲ ਹੈ। ਚਰਚਾ ਅਧੀਨ ਉਸਦੀ ਚੌਥੀ ਪੁਸਤਕ ਪ੍ਰੰਤੂ ਦੂਜੀ ਬਾਲ ਪੁਸਤਕ ‘ਅੱਕੜ

ਪੱਤਰਕਾਰੀ ਦਾ ਵਰਤਮਾਨ ਸਰੂਪ ਅਤੇ ਚੁਣੌਤੀਆਂ

ਪਟਿਆਲਾ: 19 ਦਸੰਬਰ 2024: ਪੱਤਰਕਾਰੀ ਵਿੱਚ ਪਿਛਲੇ ਪੰਜ ਦਹਾਕਿਆਂ ਵਿੱਚ ਵੱਡੇ ਪੱਧਰ ‘ਤੇ ਤਬਦੀਲੀ ਆਈ ਹੈ। ਅਖ਼ਬਾਰਾਂ ਨੂੰ ਖ਼ਬਰਾਂ ਭੇਜਣ ਦੇ ਢੰਗ ਬਦਲ ਗਏ ਹਨ। ਸ਼ੁਰੂ ਵਿੱਚ ਖ਼ਬਰਾਂ ਭੇਜਣਾ ਔਖਾ ਕਾਰਜ ਸੀ ਪ੍ਰੰਤੂ ਸਮੇਂ ਦੀ ਤਬਦੀਲੀ ਨਾਲ ਤਾਰ ਪ੍ਰਣਾਲੀ, ਟੈਲੀਪ੍ਰਿੰਟਰ, ਫੈਕਸ ਅਤੇ ਹੁਣ ਈ.ਮੇਲ ਪ੍ਰਣਾਲੀ ਨਾਲ ਅਤਿਅੰਤ ਸੌਖਾ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ

ਅਕਾਲੀ ਦਲ ਨੂੰ ਗ਼ਲਤੀ ਦਰ ਗ਼ਲਤੀ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ

ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਆਪਣੀਆਂ ਗ਼ਲਤੀਆਂ ਨੂੰ ਸੁਧਾਰਨ ਦੀ ਥਾਂ ਗ਼ਲਤੀ ਦਰਗ਼ਲਤੀ ਕਰਦੀ ਜਾ ਰਹੀ ਹੈ। ਕੀ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੁਅਤਲੀ/ਜਥੇਦਾਰੀ ਦੇ ਅਹੁਦੇ ਦੇ ਫਰਜ਼ ਨਿਭਾਉਣ ‘ਤੇ ਲਗਾਈ ਗਈ ਰੋਕ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਨੇਤਾਵਾਂ ਦਾ ਖੁਸਿਆ ਹੋਇਆ ਵਕਾਰ ਬਹਾਲ ਕਰਨ ਵਿੱਚ

ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਸੁਨਹਿਰੀ ਯੁਗ ਦਾ ਅੰਤ

ਡਾ.ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ ਹੋ ਗਿਆ। ਉਹ ਕਰਮਯੋਗੀ ਸਨ, ਜਿਨ੍ਹਾਂ ਸਾਰੀ ਉਮਰ ਸਾਦਗੀ ਦਾ ਪੱਲਾ ਨਹੀਂ ਛੱਡਿਆ। ਸੰਸਾਰ ਵਿੱਚ ਸਭ ਤੋਂ ਵੱਧ ਇਮਾਨਦਾਰੀ, ਕਾਬਲੀਅਤ ਅਤੇ ਸਾਦਗੀ ਦੇ ਪ੍ਰਤੀਕ ਦੇ ਤੌਰ ਤੇ ਸਤਿਕਾਰੇ ਜਾਣ ਵਾਲੇ ਇਨਸਾਨ ਜੋ ਭਾਰਤ ਦੀ ਸਿਆਸਤ ਵਿਚ ਇਮਾਨਦਾਰੀ ਦਾ ਧਰੂ ਤਾਰਾ ਕਰਕੇ ਜਾਣੇ ਜਾਂਦੇ ਸਨ, ਡਾ ਮਨਮੋਹਨ ਸਿੰਘ 26 ਦਸੰਬਰ 2024 ਨੂੰ

ਟੀ.ਵੀ.ਕੱਟਾਮਨੀ ਦੀ ਵਿਦਿਅਕ ਸਵੈ-ਜੀਵਨੀ ‘ਜੰਗਲੀ ਉਪ-ਕੁਲਪਤੀ ਦੀ ਕਥਾ’ ਪ੍ਰੇਰਨਾਦਾਇਕ

ਟੀ.ਵੀ.ਕੱਟੀਮਨੀ ਸਾਬਕਾ ਉਪ-ਕੁਲਪਤੀ ‘ਇੰਦਰਾ ਗਾਂਧੀ ਰਾਸ਼ਟਰੀ ਜਨਜਾਤੀ ਵਿਸ਼ਵਵਿਦਿਆਲਾ, ਅਮਰਕੰਟਕ’ ਦੀ ਸਵੈ-ਜੀਵਨ ‘ਜੰਗਲੀ ਉਪ-ਕੁਲਪਤੀ ਦੀ ਕਥਾ’ ਵਿਦਿਆਰਥੀਆਂ/ਅਧਿਆਪਕਾਂ/ਵਿਦਿਆ ਸ਼ਾਸ਼ਤਰੀਆਂ ਅਤੇ ਖਾਸ ਤੌਰ ‘ਤੇ ਖੋਜੀਆਂ ਲਈ ਆਪਣਾ ਵਿਦਿਅਕ ਕੈਰੀਅਰ ਬਣਾਉਣ ਵਾਸਤੇ ਪ੍ਰੇਰਨਦਾਇਕ ਸਾਬਤ ਹੋਵੇਗੀ। ਟੀ.ਵੀ.ਕੱਟੀਮਨੀ ਹਿੰਦੀ ਦੇ ਪ੍ਰੋਫ਼ੈਸਰ ਵਿਦਵਾਨ ਸਾਹਿਤਕਾਰ ਹਨ, ਜਿਨ੍ਹਾਂ ਨੇ ਹੁਣ

ਪੰਜਾਬੀਓ/ਕਿਸਾਨ ਭਰਾਵੋ ਜਗਜੀਤ ਸਿੰਘ ਡੱਲੇਵਾਲ ਨੂੰ ਬਚਾ ਲਓ: ਪੰਜਾਬ ਬਚ ਜਾਵੇਗਾ

ਭਾਰਤ ਦੇ ਕਿਸਾਨ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਇਸ ਕਰਕੇ ਕਿਸਾਨੀ ਦਾ ਭਵਿਖ਼ ਖ਼ਤਰੇ ਵਿੱਚ ਪਿਆ ਹੋਇਆ ਹੈ। ਭਾਰਤ ਖਾਸ ਤੌਰ ‘ਤੇ ਪੰਜਾਬ ਦੇ ਕਿਸਾਨਾ ਦੇ ਲਈ ਜ਼ਿੰਦਗੀ ਮੌਤ ਦਾ ਸਵਾਲ ਬਣ ਗਿਆ ਹੈ, ਕਿਉਂਕਿ ਕੇਂਦਰ ਸਰਕਾਰ ਨੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇਣ ਦੀ ਥਾਂ ਪੁਰਾਣੇ ਤਿੰਨ ਖੇਤੀ ਕਾਨੂੰਨਾਂ ਦਾ ਨਵਾਂ ਰੂਪ ਬਣਾਕੇ ਰਾਜਾਂ ਨੂੰ ਪ੍ਰੋਸਕੇ ਦੇ ਦਿੱਤਾ ਹੈ।

ਕਾਲਮ ਨਵੀਸ ਸਿੱਖਿਆ ਸ਼ਾਸ਼ਤਰੀ : ਡਾ.ਸਰਬਜੀਤ ਸਿੰਘ ਛੀਨਾ

ਆਮ ਤੌਰ ‘ਤੇ ਕਿਹਾ ਜਾਂਦਾ ਹੈ ਕਿ ਸ਼ਹਿਰੀ ਵਿਦਿਆਰਥੀ ਪੜ੍ਹਾਈ ਵਿੱਚ ਮੱਲਾਂ ਮਾਰਦੇ ਹਨ ਕਿਉਂਕਿ ਉਨ੍ਹਾਂ ਨੂੰ ਪੜ੍ਹਾਈ ਕਰਨ ਦੀਆਂ ਪੂਰੀਆਂ ਆਧੁਨਿਕ ਸਹੂਲਤਾਂ ਉਪਲਭਧ ਹੁੰਦੀਆਂ ਹਨ। ਇਹ ਵੀ ਸਮਝਿਆ ਜਾਂਦਾ ਹੈ ਕਿ ਸ਼ਹਿਰੀਆਂ ਵਿੱਚ ਪ੍ਰਤਿੱਭਾ ਵੀ ਜ਼ਿਆਦਾ ਹੁੰਦੀ ਹੈ। ਇਹ ਬਿਲਕੁਲ ਸਚਾਈ ਹੈ ਕਿ ਪਿੰਡਾਂ ਦੇ ਵਿਦਿਆਰਥੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਹੀਂ ਮਿਲਦੀਆਂ ਪ੍ਰੰਤੂ ਇਸ